Join WhatsApp

Join Now

ਵੱਡੀ ਖ਼ਬਰ: Punjabi Singer Dilpreet Dhillon ਖ਼ਿਲਾਫ਼ FIR ਦਰਜ! ਅਸਲੇ ਨਾਲ ਬਦਮਾਸ਼ੀ ਕਰਨ ਦਾ ਦੋਸ਼

On: ਜੁਲਾਈ 24, 2026 9:43 ਪੂਃ ਦੁਃ

 

ਵੱਡੀ ਖ਼ਬਰ: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ (Punjabi Singer Dilpreet Dhillon) ਖ਼ਿਲਾਫ਼ FIR ਦਰਜ! ਅਸਲੇ ਨਾਲ ਬਦਮਾਸ਼ੀ ਕਰਨ ਦਾ ਦੋਸ਼

ਮੋਹਾਲੀ, 24 ਜੁਲਾਈ 2026- ਮੋਹਾਲੀ ਦੇ ਥਾਣਾ ਮਟੌਰ ਵਿੱਚ ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ (Punjabi singer Dilpreet Dhillon) ਖ਼ਿਲਾਫ਼ ਕੁੱਟਮਾਰ, ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ ਅਸਲਾ ਦਿਖਾ ਕੇ ਡਰਾਉਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ BNS ਦੀਆਂ ਧਾਰਾਵਾਂ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਨੂੰ ਦਿੱਤੇ ਬਿਆਨ ਵਿੱਚ ਸ਼ਿਕਾਇਤਕਰਤਾ ਰਹਿਮਤ ਮਰਵਾਹਾ, ਜੋ ਚੰਡੀਗੜ੍ਹ ਦੇ ਸੈਕਟਰ-20ਏ ਦਾ ਵਸਨੀਕ ਅਤੇ ਇੱਕ ਮਿਊਜ਼ਿਕ ਕੰਪਨੀ ਦਾ ਸੰਚਾਲਕ ਹੈ, ਨੇ ਦੱਸਿਆ ਕਿ ਕਰੀਬ ਪੰਜ-ਛੇ ਮਹੀਨੇ ਪਹਿਲਾਂ ਉਸ ਨੇ ਦਿਲਪ੍ਰੀਤ ਢਿੱਲੋਂ ਦੀ ਟੀ-ਸੀਰੀਜ਼ ਨਾਲ ਗਾਣੇ ਦੀ ਡੀਲ ਕਰਵਾਉਣ ਲਈ ਗੱਲਬਾਤ ਕਰਵਾਈ ਸੀ, ਪਰ ਇਹ ਸਮਝੌਤਾ ਸਿਰੇ ਨਹੀਂ ਚੜ੍ਹ ਸਕਿਆ।

ਸ਼ਿਕਾਇਤਕਰਤਾ ਅਨੁਸਾਰ, 22 ਜੁਲਾਈ ਦੀ ਰਾਤ ਕਰੀਬ 11:30 ਵਜੇ ਉਹ ਆਪਣੇ ਦੋਸਤ ਦੇ ਫਲੈਟ ਵਿੱਚ ਮੌਜੂਦ ਸੀ, ਜਿੱਥੇ ਦਿਲਪ੍ਰੀਤ ਢਿੱਲੋਂ ਵੀ ਪਹੁੰਚ ਗਿਆ। ਉੱਥੇ ਡੀਲ ਨਾ ਹੋਣ ਦੀ ਰੰਜਿਸ਼ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ।

ਰਹਿਮਤ ਮਰਵਾਹਾ ਨੇ ਦੋਸ਼ ਲਗਾਇਆ ਕਿ ਦਿਲਪ੍ਰੀਤ ਢਿੱਲੋਂ ਨੇ ਉਸ ਨਾਲ ਹੱਥੋਪਾਈ ਕਰਦੇ ਹੋਏ ਕੁੱਟਮਾਰ ਕੀਤੀ, ਅਤੇ ਪਿਸਤੌਲ ਤਾਣ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਸ ਨੇ ਇਹ ਵੀ ਦੋਸ਼ ਲਗਾਇਆ ਕਿ ਮੁਲਜ਼ਮ ਨੇ ਉਸ ਅਤੇ ਉਸਦੇ ਪਰਿਵਾਰ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ।

ਜ਼ਖ਼ਮੀ ਹਾਲਤ ਵਿੱਚ ਸ਼ਿਕਾਇਤਕਰਤਾ ਨੇ ਸਿਵਲ ਹਸਪਤਾਲ ਫੇਜ਼-6, ਮੋਹਾਲੀ ਵਿੱਚ ਇਲਾਜ ਕਰਵਾਇਆ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਉਸ ਨੇ ਥਾਣਾ ਮਟੌਰ ਪਹੁੰਚ ਕੇ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਸ਼ਿਕਾਇਤ ਅਤੇ ਮੁੱਢਲੀ ਜਾਂਚ ਦੇ ਆਧਾਰ ‘ਤੇ ਐਫਆਈਆਰ (FIR) ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਅਗਲੇਰੀ ਤਫਤੀਸ਼ ਜਾਰੀ ਹੈ ਅਤੇ ਸਬੂਤਾਂ ਦੇ ਆਧਾਰ ‘ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

 

Leave a Comment