Join WhatsApp

Join Now

Heavy Rain Alert: ਪੰਜਾਬ ‘ਚ ਕੱਲ੍ਹ ਪਵੇਗਾ ਭਾਰੀ ਮੀਂਹ; ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ!

On: ਜੁਲਾਈ 27, 2026 9:46 ਬਾਃ ਦੁਃ
Punjab Weather Warning

 

Heavy Rain Alert: ਪੰਜਾਬ ‘ਚ ਕੱਲ੍ਹ ਪਵੇਗਾ ਭਾਰੀ ਮੀਂਹ; ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ!

ਚੰਡੀਗੜ੍ਹ, 27 ਜੁਲਾਈ 2026-

Heavy Rain Alert: ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਕੀਤੇ ਗਏ ਵਿਸ਼ੇਸ਼ ਮੌਸਮ ਬੁਲੇਟਿਨ ਅਨੁਸਾਰ, ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 28 ਜੁਲਾਈ ਤੋਂ 30 ਜੁਲਾਈ 2026 ਤੱਕ ਮਾਨਸੂਨ ਦੇ ਕਾਫ਼ੀ ਸਰਗਰਮ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਖਾਸ ਕਰਕੇ 28 ਅਤੇ 29 ਜੁਲਾਈ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ ਬਹੁਤ ਭਾਰੀ ਮੀਂਹ ਪੈ ਸਕਦਾ ਹੈ, ਜਿਸ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਲੋੜੀਂਦੇ ਸੁਰੱਖਿਆ ਪ੍ਰਬੰਧ ਕਰਨ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਪਟਿਆਲਾ ਵਿੱਚ ਬਹੁਤ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਨੇੜਲੇ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਫਾਜ਼ਿਲਕਾ, ਮੁਕਤਸਰ, ਬਠਿੰਡਾ, ਮਾਨਸਾ, ਫਿਰੋਜ਼ਪੁਰ ਵਿੱਚ ਮੌਸਮ ਨੌਰਮਲ ਰਹਿਣ ਦੀ ਉਮੀਦ ਹੈ। 30 ਜੁਲਾਈ ਨੂੰ ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹਿਆਂ (ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ) ਵਿੱਚ ਹਲਕੇ ਤੋਂ ਮੱਧਮ/ਭਾਰੀ ਮੀਂਹ ਲਈ ਯੈਲੋ ਅਲਰਟ ਜਾਰੀ ਰਹੇਗਾ।

ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਮਾਨਸੂਨ ਦੀ ਸਥਿਤੀ ਆਮ ਰਹੀ। ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਦਰਜ ਕੀਤੀ ਗਈ, ਜਿਸ ਵਿੱਚ ਅਲੀਵਾਲ (5 ਸੈਂਟੀਮੀਟਰ), ਧਾਰੀਵਾਲ (3 ਸੈਂਟੀਮੀਟਰ), ਖਵਾਸਪੁਰ, ਰਈਆ, ਅਜਨਾਲਾ, ਫਾਜ਼ਿਲਕਾ, ਮਾਧੋਪੁਰ, ਗੁਰਦਾਸਪੁਰ, ਅੰਮ੍ਰਿਤਸਰ, ਰੂਪਨਗਰ ਅਤੇ ਅਦਮਪੁਰ ਵਿੱਚ 1 ਤੋਂ 2 ਸੈਂਟੀਮੀਟਰ ਮੀਂਹ ਦਰਜ ਕੀਤਾ ਗਿਆ।

ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ 28 ਤੋਂ 30 ਜੁਲਾਈ ਦੌਰਾਨ ਉੱਤਰੀ ਅਤੇ ਪੂਰਬੀ ਪੰਜਾਬ ਵਿੱਚ 12 ਸੈਂਟੀਮੀਟਰ ਤੋਂ ਵੱਧ ਮੀਂਹ ਪੈ ਸਕਦਾ ਹੈ। ਇਸ ਲਈ ਹੇਠਲੇ ਇਲਾਕਿਆਂ ਵਿੱਚ ਪਾਣੀ ਭਰਨ ਅਤੇ ਨਦੀਆਂ-ਨਾਲਿਆਂ ਦੇ ਜਲ-ਪੱਧਰ ਵਧਣ ਦਾ ਖ਼ਤਰਾ ਹੋ ਸਕਦਾ ਹੈ। ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਖਰਾਬ ਮੌਸਮ ਦੌਰਾਨ ਜ਼ਰੂਰੀ ਸਾਵਧਾਨੀਆਂ ਵਰਤਣ।

 

 and fairly widespread rainfall over Punjab.
Heavy to very heavy rainfall (exceeding 12 cm) is likely at isolated places over the northern and eastern parts of Punjab and Haryana during this period. In view of this monsoon spell, it is  advised to take adequate precautionary and safety measures.
Detailed Special Weather Bulletin is attached in this Regard.

Image

 

 

Leave a Comment