Join WhatsApp

Join Now

ਵੱਡੀ ਖ਼ਬਰ: ਅਕਾਲੀ ਦਲ (ਅ) ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

On: ਜੁਲਾਈ 28, 2026 8:51 ਬਾਃ ਦੁਃ

 

ਵੱਡੀ ਖ਼ਬਰ: ਅਕਾਲੀ ਦਲ (ਅ) ਵੱਲੋਂ 20 ਉਮੀਦਵਾਰਾਂ ਦਾ ਐਲਾਨ; ਅਸੈਂਬਲੀ ਦੀਆਂ ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ

ਸ਼੍ਰੀ ਫਤਹਿਗੜ੍ਹ ਸਾਹਿਬ, 28 ਜੁਲਾਈ 2026- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਅਸੈਂਬਲੀ ਦੀਆਂ ਚੋਣਾਂ ਲਈ ਵੱਖ-ਵੱਖ ਹਲਕਿਆਂ ਤੋਂ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿੱਚ ਇਹਨਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

May be an image of text

ਇਹ ਜਾਣਕਾਰੀ ਦਿੰਦਿਆਂ ਬੋਰਡ ਦੇ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਤੋਂ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਪਟਿਆਲਾ ਦਿਹਾਤੀ ਤੋਂ ਪ੍ਰੋ ਮਹਿੰਦਰਪਾਲ ਸਿੰਘ, ਰੋਪੜ੍ਹ ਤੋਂ ਕੁਲਦੀਪ ਸਿੰਘ ਭਾਗੋਵਾਲ, ਖਰੜ ਤੋਂ ਕੁਸਲਪਾਲ ਸਿੰਘ ਮਾਨ, ਗੜ੍ਹਸ਼ੰਕਰ ਤੋਂ ਗੁਰਨਾਮ ਸਿੰਘ ਸਿੰਗੜੀਵਾਲ, ਸੰਗਰੂਰ ਤੋਂ ਗੁਰਨੈਬ ਸਿੰਘ ਰਾਮਪੁਰਾ, ਮਹਿਲ ਕਲਾਂ ਤੋਂ ਗੁਰਜੰਟ ਸਿੰਘ ਕੱਟੂ, ਨਿਹਾਲ ਸਿੰਘ ਵਾਲਾ ਤੋਂ ਬਲਦੇਵ ਸਿੰਘ ਗਗੜਾ, ਭਦੌੜ ਤੋਂ ਡਾ ਹਰਜਿੰਦਰ ਸਿੰਘ ਜੱਖੂ, ਮੌੜ ਤੋਂ ਪਰਮਿੰਦਰ ਸਿੰਘ ਬਾਲਿਆਂਵਾਲੀ, ਧਰਮਕੋਟ ਤੋਂ ਬਲਰਾਜ ਸਿੰਘ ਖਾਲਸਾ, ਖੇਮਕਰਨ ਤੋਂ ਹਰਪਾਲ ਸਿੰਘ ਬਲੇਰ, ਰਾਜਾਸਾਸੀ ਤੋਂ ਸਮਸ਼ੇਰ ਸਿੰਘ ਬਰਾੜ, ਜੰਡਿਆਲਾ ਗੁਰੂ ਬਲਜੀਤ ਸਿੰਘ ਬੁੱਟਰ, ਬਟਾਲਾ ਤੋਂ ਗੁਰਬਚਨ ਸਿੰਘ ਪਵਾਰ, ਫਤਹਿਗੜ੍ਹ ਚੂੜੀਆਂ ਗੁਰਵਿੰਦਰ ਸਿੰਘ ਜੌਲੀ, ਸਮਰਾਲਾ ਤੋਂ ਅੰਮ੍ਰਿਤਪਾਲ ਸਿੰਘ ਛੰਦੜਾਂ, ਫਿਰੋਜ਼ਪੁਰ ਸਹਿਰੀ ਤੇਜਿੰਦਰ ਸਿੰਘ ਦਿਓਲ, ਅਬੋਹਰ ਤੋਂ ਇੰਦਰਜੀਤ ਬੁਲੰਦੀ ਅਤੇ ਮੁਕਤਸਰ ਤੋਂ ਬੀਬੀ ਮਨਦੀਪ ਕੌਰ ਸੰਧੂ ਪਾਰਟੀ ਦੇ ਉਮੀਦਵਾਰ ਹੋਣਗੇ।

 

Leave a Comment