Join WhatsApp

Join Now

ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ!

On: ਜੁਲਾਈ 31, 2026 6:53 ਬਾਃ ਦੁਃ

 

ਵੱਡੀ ਖ਼ਬਰ: ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ!

ਰੋਹਤਕ, 31 ਜੁਲਾਈ 2026

ਹਰਿਆਣਾ ਦੇ ਰੋਹਤਕ ਤੋਂ ਇੱਕ ਬਹੁਤ ਹੀ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬੱਲਹਾਰਾ ਦੀ ਪਤਨੀ ਮੁਸਕਾਨ ਬੱਲਹਾਰਾ ਨੇ ਸ਼ੁੱਕਰਵਾਰ ਨੂੰ ਆਪਣੇ ਘਰ ਵਿੱਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਬਹੁ ਅਕਬਰਪੁਰ ਥਾਣਾ ਪੁਲਿਸ ਅਤੇ ਫੋਰੈਂਸਿਕ ਟੀਮ ਤੁਰੰਤ ਮੌਕੇ ‘ਤੇ ਪਹੁੰਚੀ। ਫੋਰੈਂਸਿਕ ਟੀਮ ਨੇ ਮੌਕੇ ਤੋਂ ਜ਼ਰੂਰੀ ਸਬੂਤ ਇਕੱਠੇ ਕੀਤੇ ਹਨ, ਜਦਕਿ ਪੁਲਿਸ ਨੇ ਛਾਣਬੀਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਫਿਲਹਾਲ ਮੌਕੇ ਤੋਂ ਕੋਈ ਸੁਸਾਇਡ ਨੋਟ ਬਰਾਮਦ ਨਹੀਂ ਹੋਇਆ ਹੈ, ਜਿਸ ਕਾਰਨ ਖ਼ੁਦਕੁਸ਼ੀ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ।

ਜਾਣਕਾਰੀ ਮੁਤਾਬਕ, ਕਬੱਡੀ ਖਿਡਾਰੀ ਸ਼ੀਲੂ ਬੱਲਹਾਰਾ ਅਤੇ ਮੁਸਕਾਨ ਦਾ ਵਿਆਹ ਦਸੰਬਰ 2023 ਵਿੱਚ ਹੋਇਆ ਸੀ। ਬੀਤੇ ਸਾਲ ਨਵੰਬਰ ਮਹੀਨੇ ਵਿੱਚ ਹੀ ਉਨ੍ਹਾਂ ਦੇ ਘਰ ਇੱਕ ਬੇਟੇ ਨੇ ਜਨਮ ਲਿਆ ਸੀ। ਅਜੇ ਬੱਚੇ ਦੀ ਉਮਰ ਕੁਝ ਹੀ ਮਹੀਨਿਆਂ ਦੀ ਹੈ, ਜਿਸ ਕਾਰਨ ਇਸ ਕਦਮ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ।

ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਘਟਨਾ ਦੇ ਪਿੱਛੇ ਦੀ ਵਜ੍ਹਾ ਦਾ ਪਤਾ ਲਗਾਇਆ ਜਾ ਸਕੇ। ਪੁਲਿਸ ਹਰ ਸੰਭਵ ਪਹਿਲੂ ਤੋਂ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ ਅਤੇ ਬਾਕੀ ਤੱਥ ਜਾਂਚ ਤੋਂ ਬਾਅਦ ਹੀ ਸਾਹਮਣੇ ਆਉਣਗੇ।

Leave a Comment