Join WhatsApp

Join Now

ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਨੂੰ ਕੱਢਿਆ!

On: ਅਗਸਤ 1, 2026 5:48 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ਕਾਂਗਰਸ ਨੇ ਸਾਬਕਾ ਵਿਧਾਇਕ ਨੂੰ ਪਾਰਟੀ ਨੂੰ ਕੱਢਿਆ!

ਪਾਰਟੀ ਹਾਈਕਮਾਂਡ ਵਿਰੁੱਧ ਟਿੱਪਣੀ ਪਈ ਭਾਰੀ: ਕਾਂਗਰਸ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ‘ਚੋਂ ਕੀਤਾ ਮੁਅੱਤਲ

ਚੰਡੀਗੜ੍ਹ, 1 ਅਗਸਤ 2026- ਇੱਕ ਪਾਸੇ ਜਿੱਥੇ ਸਾਬਕਾ ਮੁੱਖ ਮੰਤਰੀ ਤੇ ਐਮ.ਪੀ (MP) ਚਰਨਜੀਤ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਾਲੇ ਕਥਿਤ ਸ਼ਬਦੀਂ ਲੜਾਈ ਜਾਰੀ ਹੈ, ਉੱਥੇ ਹੀ ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੀ ਅਨੁਸ਼ਾਸਨੀ ਕਾਰਵਾਈ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ (Suspend) ਕਰ ਦਿੱਤਾ ਹੈ।

ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਵੱਲੋਂ ਜਾਰੀ ਪੱਤਰ ਅਨੁਸਾਰ, ਮਦਨ ਲਾਲ ਜਲਾਲਪੁਰ ਖ਼ਿਲਾਫ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ਸ਼ਿਕਾਇਤ ਮਿਲੀ ਸੀ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਹਾਈਕਮਾਂਡ ਦੇ ਸੀਨੀਅਰ ਆਗੂਆਂ ਕੇ.ਸੀ. ਵੇਣੂਗੋਪਾਲ ਅਤੇ ਭੂਪੇਸ਼ ਬਘੇਲ ਦੇ ਵਿਰੁੱਧ ਬਹੁਤ ਹੀ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ।

ਨੋਟਿਸ ਵਿੱਚ ਲਿਖਿਆ ਗਿਆ ਹੈ ਕਿ ਜਲਾਲਪੁਰ ਦੀਆਂ ਇਹਨਾਂ ਪਾਰਟੀ ਵਿਰੋਧੀ ਗਤੀਵਿਧੀਆਂ ਨਾਲ ਕਾਂਗਰਸ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿੱਚ ਭਾਰੀ ਰੋਸ਼ ਦੇਖਣ ਨੂੰ ਮਿਲ ਰਿਹਾ ਸੀ। ਪਾਰਟੀ ਵੱਲੋਂ ਉਨ੍ਹਾਂ ਨੂੰ ਇਸ ਬਾਰੇ 3 ਦਿਨਾਂ ਦੇ ਅੰਦਰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ ਸੀ। ਪਰ ਉਨ੍ਹਾਂ ਵੱਲੋਂ ਦਿੱਤਾ ਗਿਆ ਜਵਾਬ ਤਸੱਲੀਬਖ਼ਸ਼ (Satisfactory) ਨਹੀਂ ਪਾਇਆ ਗਿਆ, ਜਿਸ ਤੋਂ ਬਾਅਦ ਕਮੇਟੀ ਨੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦਾ ਹੁਕਮ ਜਾਰੀ ਕੀਤਾ।

 

Leave a Comment