Join WhatsApp

Join Now

Punjab News: 15 ਅਗਸਤ ਨੂੰ CM ਮਾਨ ਦਾ ਕਾਲੀਆਂ ਝੰਡੀਆਂ ਨਾਲ ਕੰਪਿਊਟਰ ਅਧਿਆਪਕ ਕਰਨਗੇ ਵਿਰੋਧ!

On: ਅਗਸਤ 3, 2026 5:46 ਬਾਃ ਦੁਃ

 

15 ਅਗਸਤ ਨੂੰ ਫਿਰੋਜ਼ਪੁਰ ‘ਚ ਮੁੱਖ ਮੰਤਰੀ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨਗੇ ਕੰਪਿਊਟਰ ਅਧਿਆਪਕ, 2022 ਦਾ ਚੋਣ ਮਨੋਰਥ ਪੱਤਰ ਫੂਕ ਕੇ ਵੱਡੇ ਪ੍ਰਦਰਸ਼ਨ ਦਾ ਐਲਾਨ

ਚੰਡੀਗੜ੍ਹ, 3 ਅਗਸਤ 2026- ਸੂਬੇ ਭਰ ਵਿਚ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਦੇ ਲਈ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਦੀ ਲੜੀ ਵਿਚ ਕੰਪਿਊਟਰ ਫੈਕਲਟੀ ਐਸੋਸੀਏਸ਼ਨ (ਪੰਜਾਬ) ਵੱਲੋਂ 15 ਅਗਸਤ ਆਜ਼ਾਦੀ ਦਿਵਸ ਸਮਾਰੋਹ ਮੌਕੇ ਫਿਰੋਜ਼ਪੁਰ ਵਿਖੇ ਪਹੁੰਚ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕਰਨ ਅਤੇ ਤਿੱਖਾ ਰੋਸ ਪ੍ਰਦਰਸ਼ਨ ਕਰਨ ਦਾ ਵੱਡਾ ਐਲਾਨ ਕੀਤਾ ਗਿਆ ਹੈ।

ਐਸੋਸੀਏਸ਼ਨ ਦੀ ਅਗਵਾਈ ਹੇਠ ਹੋਣ ਵਾਲੇ ਇਸ ਐਕਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ 2022 ਦੇ ਚੋਣ ਮਨੋਰਥ ਪੱਤਰ ਨੂੰ ਫੂਕ ਕੇ ਸਰਕਾਰ ਦੇ ਝੂਠੇ ਵਾਅਦਿਆਂ ਖ਼ਿਲਾਫ਼ ਰੋਸ ਜਤਾਇਆ ਜਾਵੇਗਾ ਅਤੇ ਆਮ ਲੋਕਾਂ ਨੂੰ ਸਰਕਾਰ ਦੀ ਅਸਲੀਅਤ ਤੋਂ ਜਾਣੂ ਕਰਵਾਇਆ ਜਾਵੇਗਾ। ਇਸ ਵਿਰੋਧ ਪ੍ਰਦਰਸ਼ਨ ਵਿੱਚ ਹੋਰ ਵੀ ਕਈ ਭਰਾਤਰੀ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ।

ਐਸੋਸੀਏਸ਼ਨ ਦੇ ਅਹੁਦੇਦਾਰਾਂ ਪ੍ਰਦੀਪ ਕੁਮਾਰ ਮਲੂਕਾ, ਲਖਵਿੰਦਰ ਸਿੰਘ ਫ਼ਿਰੋਜ਼ਪੁਰ, ਗੁਰਵਿੰਦਰ ਸਿੰਘ, ਜਤਿੰਦਰ ਸਿੰਘ ਸੋਢੀ, ਮਨੀਸ਼ ਮੁੱਦਕੀ, ਮਿੰਟੂ ਥੌਮਸ, ਵਿਕਾਸ ਛਾਬੜਾ, ਮੋਹਨ ਲਾਲ, ਗੁਰਬਖਸ਼ ਸਿੰਘ, ਰਮਿਤ ਨਾਰੰਗ, ਬਲਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਗੌਰਵ, ਗੁਰਦੀਪ ਸਿੰਘ, ਮਨਦੀਪ ਕੌਰ, ਆਸ਼ਾ, ਸਾਰੀਕਾ, ਗੀਤੂ ਬਾਲਾ, ਮੋਨਿਕਾ, ਯੋਗਿਤਾ, ਲੱਕੀ ਕਥੂਰੀਆ, ਕੁਲਵਿੰਦਰ ਕੌਰ, ਸੋਨੀਆ ਸੇਠੀ, ਕੰਚਨ, ਹਰਦੀਪ ਕੌਰ, ਜੋਤੀ, ਸੁਖਜਿੰਦਰ ਪਾਲ ਕੌਰ, ਵਿਸ਼ਾਲ ਚਲਾਣਾ ਆਦਿ ਨੇ ਦੱਸਿਆ ਕਿ ਉਨ੍ਹਾਂ ਦੀ ਭਰਤੀ 21 ਸਾਲ ਪਹਿਲਾਂ ਹੋਈ ਸੀ ਅਤੇ 2011 ਵਿੱਚ ਉਨ੍ਹਾਂ ਨੂੰ ਪਿਕਟਸ ਸੁਸਾਇਟੀ ਅਧੀਨ ਰੈਗੂਲਰ ਕੀਤਾ ਗਿਆ ਸੀ। ਪਰ ਮੌਜੂਦਾ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਅਤੇ ਲਾਭਾਂ ‘ਤੇ ਵੱਡਾ ਡਾਕਾ ਮਾਰਿਆ ਹੈ।

ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ‘ਆਪ’ ਪ੍ਰਧਾਨ ਅਮਨ ਅਰੋੜਾ, ਦੇ ਨਾਲ਼ ਹੋਈਆਂ ਪਿਛਲੇ ਸਾਢੇ ਚਾਰ ਸਾਲਾਂ ਦੇ ਦੌਰਾਨ ਹੋਈਆਂ ਦਰਜਣਾ ਮੀਟਿੰਗ ਦਾ ਨਤੀਜਾ ‘ਢੱਕ ਦੇ ਤਿੰਨ ਪੱਤ’ ਵਾਲ਼ਾ ਹੀ ਰਿਹਾ ਹੈ। ਸਾਰੇ ਮੰਤਰੀਆਂ ਵੱਲੋਂ ਉਨ੍ਹਾਂ ਨੂੰ ਝੂਠੇ ਲਾਰਿਆਂ ਤੋਂ ਇਲਾਵਾ ਹੋਰ ਕੁੱਝ ਵੀ ਨਹੀਂ ਦਿੱਤਾ ਗਿਆ ਜੋ ਕਿ ਕੰਪਿਊਟਰ ਅਧਿਆਪਕਾਂ ਦੇ ਨਾਲ ਧੋਖਾ ਹੈ।

ਆਗੂਆਂ ਨੇ ਦੁਹਰਾਇਆ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ। ਉਨ੍ਹਾਂ ਦੀ ਮੁੱਖ ਮੰਗ ਹੈ ਕਿ ਕੰਪਿਊਟਰ ਅਧਿਆਪਕਾਂ ਨੂੰ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ, ਪੰਜਾਬ ਸਿਵਲ ਸਰਵਿਸ ਨਿਯਮਾਂ ਤਹਿਤ ਪੂਰੀਆਂ ਤਨਖਾਹਾਂ ਅਤੇ ਭੱਤੇ ਦਿੱਤੇ ਜਾਣ ਅਤੇ 6ਵਾਂ ਪੇ-ਕਮਿਸ਼ਨ ਤੁਰੰਤ ਲਾਗੂ ਕੀਤਾ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਣ ਕਰਕੇ ਮੌਤ ਹੋ ਚੁੱਕੀ ਹੈ ਉਨ੍ਹਾਂ ਦੇ ਆਸ਼ਰਿਤਾਂ ਨੂੰ ਬਣਦੀ ਵਿੱਤੀ ਸਹਾਇਤਾ ਦੇ ਨਾਲ ਨਾਲ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ।

ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਸੂਬਾ ਸਰਕਾਰ ਨੇ ਸਮਾਂ ਰਹਿੰਦੇ ਕੰਪਿਊਟਰ ਅਧਿਆਪਕਾਂ ਦੇ ਹੱਕ ਬਹਾਲ ਨਾ ਕੀਤੇ, ਤਾਂ ਜਲਦ ਹੀ ਉਨ੍ਹਾਂ ਦਾ ਇਹ ਸੰਘਰਸ਼ ਸੰਗਰੂਰ ਦੀਆਂ ਸੜਕਾਂ ‘ਤੇ ਇੱਕ ਵੱਡੇ ਅੰਦੋਲਨ ਦਾ ਰੂਪ ਲਵੇਗਾ, ਜਿਸ ਦੀ ਪੂਰੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।

 

More

ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਬਿਆਨ ਨੇ “ਸਿੱਖਿਆ ਕ੍ਰਾਂਤੀ” ਦਾ ਅਸਲ ਸੱਚ ਲਿਆਂਦਾ ਸਾਹਮਣੇ: DTF ਨੇ ਵੀ ਸਰਕਾਰ ਦੀ ਖੋਲ੍ਹੀ ਪੋਲ!

Sangrur News: ਅਧਿਆਪਕ ਵਿਰੋਧੀ ਵਤੀਰੇ ਖ਼ਿਲਾਫ਼ ‘ਦਹਿਸ਼ਤ ਤੋੜੋ ਰੈਲੀ’ ਭਲਕੇ!

Punjab News: ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਜਾਰੀ; 4 ਅਗਸਤ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਪਰਿਵਾਰਾਂ ਸਮੇਤ ਗਰਜਣਗੇ ਕਾਮੇ

ਪਾਵਰ ਕਾਰਪੋਰੇਸ਼ਨ ਦੇ ਠੇਕਾ ਮੁਲਾਜ਼ਮਾਂ ਦੇ ਹੱਕ ‘ਚ ਭਰਾਤਰੀ ਜਥੇਬੰਦੀਆਂ ਦਾ ਵੱਡਾ ਐਲਾਨ! ਭਲਕੇ ਹੋਵੇਗਾ ਸਰਕਾਰ ਦੀਆਂ ਜੜ੍ਹਾਂ ਨੂੰ ਹਿਲਾਉਣ ਵਾਲਾ ਇਕੱਠ

ਸਿੱਖਿਆ ਵਿਭਾਗ ‘ਚ 31370 ਪੋਸਟਾਂ ਖਾਲੀ! ਹਰਜੋਤ ਬੈਂਸ ਨੇ ਵਿਧਾਨ ਸਭਾ ‘ਚ ਦਿੱਤੀ ਜਾਣਕਾਰੀ, ਅਧਿਆਪਕਾਂ ਨੇ ‘ਸਿੱਖਿਆ ਕ੍ਰਾਂਤੀ’ ‘ਤੇ ਚੁੱਕੇ ਸਵਾਲ

Gold Price Today: ਸੋਨਾ-ਚਾਂਦੀ ਦੀਆਂ ਨਵੀਆਂ ਕੀਮਤਾਂ ਜਾਰੀ! ਖਰੀਦਣ ਤੋਂ ਪਹਿਲਾਂ ਪੜ੍ਹੋ ਨਵੇਂ ਰੇਟ

Leave a Comment