Join WhatsApp

Join Now

Punjab News: ਅਧਿਆਪਕਾਂ ਦੀ ਸਭ ਤੋਂ ਵੱਡੀ ਜਥੇਬੰਦੀ DTF ਭਲਕੇ ਚੰਡੀਗੜ੍ਹ ਰੈਲੀ ‘ਚ ਕਰੇਗੀ ਸ਼ਮੂਲੀਅਤ

On: ਅਗਸਤ 6, 2026 1:59 ਬਾਃ ਦੁਃ

 

ਅਧਿਆਪਕਾਂ ਦੀ ਸਭ ਤੋਂ ਵੱਡੀ ਜਥੇਬੰਦੀ DTF ਭਲਕੇ ਚੰਡੀਗੜ੍ਹ ਰੈਲੀ ‘ਚ ਕਰੇਗੀ ਸ਼ਮੂਲੀਅਤ

7 ਅਗਸਤ ਦੀ ਚੰਡੀਗੜ੍ਹ ਰੈਲੀ ‘ਚ ਡੀ.ਟੀ.ਐਫ ਅੰਮ੍ਰਿਤਸਰ ਵੱਲੋਂ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ

ਮੁਲਾਜ਼ਮਾਂ ਦੀਆਂ ਚਿਰ ਲੰਬਿਤ ਵਿੱਤੀ ਮੰਗਾਂ ਨਾਂ ਮੰਨਣ ਵਿਰੁੱਧ ਮੁਲਾਜ਼ਮਾਂ ਵਿੱਚ ਭਾਰੀ ਰੋਹ, ਆਰ ਪਾਰ ਦੀ ਲੜਾਈ ਲਈ ਵਜਾਇਆ ਬਿਗੁਲ

ਅੰਮ੍ਰਿਤਸਰ, 6 ਅਗਸਤ 2026- ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੇ ਸੱਦੇ ‘ਤੇ ਚੰਡੀਗੜ੍ਹ ਵਿਖੇ 7 ਅਗਸਤ ਨੂੰ ਚੰਡੀਗੜ੍ਹ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਲਈ ਡੈਮੋਕ੍ਰੈਟਿਕ ਟੀਚਰਜ਼ ਫਰੰਟ ਜ਼ਿਲ੍ਹਾ ਅੰਮ੍ਰਿਤਸਰ ਦੀ ਇੱਕ ਅਹਿਮ ਮੀਟਿੰਗ ਸੂਬਾ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ ਦੀ ਅਗਵਾਈ ਵਿੱਚ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ

ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਹੋਇਆ ਹੈ। ਮਾਣ ਭੱਤੇ ਵਾਲੇ, ਕੱਚੇ, ਠੇਕੇ ਅਧਾਰਿਤ ਅਤੇ ਆਊਟ ਸੋਰਸ ਮੁਲਾਜ਼ਮਾਂ ਦਾ ਇੰਨਾ ਆਰਥਿਕ ਸ਼ੋਸਣ ਕੀਤਾ ਜਾ ਰਿਹਾ ਹੈ ਜਿਸ ਤਹਿਤ ਉਨ੍ਹਾਂ ਨੂੰ ਜਿਉਣ ਯੋਗ ਘੱਟੋ ਘੱਟ ਉਜਰਤ ਵੀ ਨਹੀਂ ਮਿਲ ਰਹੀ। ਪੁਰਾਣੀ ਪੈਨਸ਼ਨ ਦਾ ਸਾਲ 2022 ਵਿੱਚ ਫੋਕਾ ਨੋਟੀਫਿਕੇਸ਼ਨ ਕਰਨ ਦੇ ਬਾਵਜੂਦ ਰੈਗੂਲਰ ਮੁਲਾਜ਼ਮਾਂ ਨਾਲ ਕੀਤੇ ਪੁਰਾਣੀ ਪੈਨਸ਼ਨ ਦੇ ਵਾਅਦੇ ਤੋਂ ਸਰਕਾਰ ਭੱਜ ਚੁੱਕੀ ਹੈ।

ਮਹਿੰਗਾਈ ਭੱਤੇ ਦੇ ਮਸਲੇ ਤੇ ਅਦਾਲਤੀ ਫੈਸਲਾ ਮੁਲਾਜ਼ਮ ਪੱਖੀ ਆਉਣ ਦੇ ਬਾਵਜੂਦ ਸੂਬਾ ਸਰਕਾਰ ਵਲੋਂ ਆਪਣੇ ਮੁਲਾਜ਼ਮਾਂ ਨੂੰ ਕੇਂਦਰ ਦੀ ਤਰਜ਼ ਤੇ 60% ਡੀ.ਏ ਜ਼ਾਰੀ ਨਹੀਂ ਕੀਤਾ ਗਿਆ ਅਤੇ ਮੁਲਾਜ਼ਮ 18% ਘੱਟ ਮਹਿੰਗਾਈ ਭੱਤਾ ਲੈਣ ਲਈ ਮਜ਼ਬੂਰ ਹਨ। ਡੀ.ਟੀ.ਐੱਫ ਆਗੂਆਂ ਜਰਮਨਜੀਤ ਸਿੰਘ, ਗੁਰਬਿੰਦਰ ਸਿੰਘ ਖਹਿਰਾ, ਚਰਨਜੀਤ ਸਿੰਘ ਰਜਧਾਨ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ ਵਰਨਾਲੀ, ਮੈਡਮ ਕੰਵਲਜੀਤ ਕੌਰ, ਸੁਖਜਿੰਦਰ ਸਿੰਘ ਜੱਬੋਵਾਲ ਆਦਿ ਨੇ ਦੱਸਿਆ ਕਿ 17 ਜੁਲਾਈ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਉੱਤੇ ਅਧੂਰੇ ਕੇਂਦਰੀ ਸਕੇਲ ਥੋਪਦਿਆਂ ਉਨ੍ਹਾਂ ਨਾਲ ਪੰਜਾਬ ਦੇ ਦੂਜੇ ਮੁਲਾਜ਼ਮਾਂ ਤੋਂ ਵੱਖ ਕਰਦਿਆਂ ਵਿਤਕਰਾ ਕੀਤਾ ਜਾ ਰਿਹਾ ਹੈ।

ਮੁਲਾਜ਼ਮਾਂ ਨੂੰ ਮਿਲਦੇ ਪੇਂਡੂ ਭੱਤੇ, ਬਾਰਡਰ ਏਰੀਆ ਭੱਤੇ ਸਮੇਤ 37 ਕਿਸਮ ਦੇ ਭੱਤਿਆਂ ਤੋਂ ਵਾਂਝਿਆਂ ਕੀਤਾ ਹੋਇਆ ਹੈ। ਇਸ ਸਭ ਖਿਲਾਫ ਸੂਬੇ ਭਰ ਦੇ ਮੁਲਾਜ਼ਮਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਹੈ, ਜਿਸ ਦਾ ਪ੍ਰਗਟਾਵਾ ਉਨ੍ਹਾਂ ਵੱਲੋਂ 7 ਅਗਸਤ ਦੀ ਰੈਲੀ ਵਿਚ ਭਰਵੀਂ ਸ਼ਮੂਲੀਅਤ ਕਰਕੇ ਕਰਨਗੇ। ਜ਼ਿਲ੍ਹਾ ਆਗੂਆਂ ਵਿਪਨ ਰਿਖੀ, ਕੰਵਰਜੀਤ ਸਿੰਘ ਜੰਡਿਆਲਾ, ਵਿਸ਼ਾਲ ਕਪੂਰ, ਗੁਰ ਕਿਰਪਾਲ ਸਿੰਘ, ਸ਼ਮਸ਼ੇਰ ਸਿੰਘ, ਮੋਨਿਕਾ ਸੋਨੀ, ਹਰਵਿੰਦਰ ਸਿੰਘ, ਅਰਚਨਾ ਸ਼ਰਮਾ, ਬਿਕਰਮਜੀਤ ਸਿੰਘ ਭੀਲੋਵਾਲ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਬਿੱਟਾ, ਨਵਤੇਜ ਸਿੰਘ, ਗੁਰਤੇਜ ਸਿੰਘ, ਹਰਪ੍ਰੀਤ ਸਿੰਘ ਨਿਰੰਜਨਪੁਰ, ਪ੍ਰਿਥੀਪਾਲ ਸਿੰਘ ਆਦਿ ਨੇ ਐਲਾਨ ਕੀਤਾ ਕਿ ਡੀ.ਟੀ.ਐੱਫ ਅੰਮ੍ਰਿਤਸਰ ਵੱਲੋਂ ਇਸ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

 

More

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਵਿਧਾਨ ਸਭਾ ‘ਚ ਵਰਤੇ ਅਸ਼ਲੀਲ ਸ਼ਬਦ! ਅਧਿਆਪਕ ਅਤੇ ਵਿਦਿਆਰਥੀ ਵੀਡੀਓ ਦੇਖ ਕੇ ਹੈਰਾਨ; ਬੈਂਸ ਨੇ ਖੁਦ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਕਲਿੱਪ

ਵੱਡੀ ਖ਼ਬਰ: ਪੰਜਾਬ ਅੰਦਰ ਬਣੇ ਆਰਮੀ ਸਕੂਲ ‘ਚ ਪੜ੍ਹਾਈ ਜਾਏਗੀ ‘ਪੰਜਾਬੀ’

ਕੀ ਪੰਜਾਬ ‘ਚ ਹੜ੍ਹਾਂ ਦਾ ਖ਼ਤਰਾ? ਪ੍ਰਸਾਸ਼ਨ ਨੇ ਜਾਰੀ ਕੀਤਾ ਵੱਡਾ ਬਿਆਨ, ਕਿਹਾ- ਅਸੀਂ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ

ਚੰਡੀਗੜ੍ਹ ‘ਚ ਭਲਕੇ ਗਰਜਣਗੇ ਪੰਜਾਬ ਦੇ ਹਜ਼ਾਰਾਂ ਮੁਲਾਜ਼ਮ; ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਵੱਲੋਂ ਮਹਾਂਰੈਲੀ ਦਾ ਪੂਰਨ ਸਮਰਥਨ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ! DC ਦਫ਼ਤਰਾਂ ਦਾ ਕੰਮਕਾਜ ਠੱਪ; 7 ਅਗਸਤ ਨੂੰ ਚੰਡੀਗੜ੍ਹ ‘ਚ ਮਹਾ ਰੈਲੀ ਦਾ ਐਲਾਨ

IMD Punjab Forecast: ਪੰਜਾਬ ‘ਚ ਮਾਨਸੂਨ ਦਾ ਕਹਿਰ! ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ

Leave a Comment