Join WhatsApp

Join Now

ਪੰਜਾਬ ਸਰਕਾਰ ਨੇ ਪਲੇਅ-ਵੇਅ ਸਕੂਲਾਂ ਲਈ ਜਾਰੀ ਕੀਤੇ ਸਖ਼ਤ ਹੁਕਮ

On: ਅਗਸਤ 13, 2026 11:38 ਪੂਃ ਦੁਃ

 

ਪੰਜਾਬ ਸਰਕਾਰ ਨੇ ਪਲੇਅ-ਵੇਅ ਸਕੂਲਾਂ ਲਈ ਜਾਰੀ ਕੀਤੇ ਸਖ਼ਤ ਹੁਕਮ

ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਰਜਿਸਟ੍ਰੇਸ਼ਨ ਲੈਣੀ ਲਾਜ਼ਮੀ

ਪਲੇਅ-ਵੇਅ ਸਕੂਲਾਂ ਵਿੱਚ ਦਾਖ਼ਲੇ ਲਈ ਬੱਚਿਆਂ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਨਹੀਂ ਹੋਵੇਗੀ- ਪੁਰਾਣੀ ਰਜਿਸਟਰੇਸ਼ਨ ਰਿਨਿਊ ਕਰਵਾਉਣੀ ਲਾਜ਼ਮੀ

ਸੰਗਰੂਰ, 13 ਅਗਸਤ 2026- ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ, ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲ ਲਈ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਜਿਸਟ੍ਰੇਸ਼ਨ ਲੈਣੀ ਲਾਜ਼ਮੀ ਹੈ, ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਉਪਲਬਧ ਹੋਣਗੇ।

ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਸ਼੍ਰੀ ਪ੍ਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅ-ਵੇਅ ਸਕੂਲਾਂ ਵਿਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜ਼ਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਨੇ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਰਵਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ, ਜਿਸ ਸਬੰਧੀ ਵਿਸਥਾਰ ਵਿੱਚ ਨਿਯਮ ਅਤੇ ਹਦਾਇਤਾਂ ਲਾਗੂ ਹੋਣਗੀਆਂ।

ਉਨ੍ਹਾਂ ਹੋਰ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਪਲੇਅ-ਵੇਅ ਸਕੂਲਾਂ ਵਿੱਚ ਦਾਖ਼ਲੇ ਲਈ ਬੱਚਿਆਂ ਦਾ ਕੋਈ ਸਕ੍ਰੀਨਿੰਗ ਟੈਸਟ ਜਾਂ ਮਾਤਾ-ਪਿਤਾ ਦੀ ਇੰਟਰਵਿਊ ਨਹੀਂ ਹੋਵੇਗੀ। ਪਲੇਅਵੇਅ ਸਕੂਲਾਂ ‘ਚ ਇੱਕ ਟੀਚਰ 20 ਬੱਚਿਆਂ ਨੂੰ ਹੀ ਪੜ੍ਹਾਵੇ। ਸਕੂਲ ਦੀ ਬਾਊਂਡਰੀ ਪੂਰੀ ਤਰ੍ਹਾਂ ਸੁਰੱਖਿਅਤ ਹੋਵੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਡਰਾਉਣ ਜਾਂ ਧਮਕਾਉਣ ’ਤੇ ਪਾਬੰਦੀ ਹੋਵੇਗੀ। ਬੱਚਿਆਂ ’ਤੇ ਪੜ੍ਹਾਈ ਦਾ ਕੋਈ ਵਾਧੂ ਬੋਝ ਨਹੀਂ ਪਾਇਆ ਜਾਵੇਗਾ।

ਪਲੇਅ ਵੇਅ ਸਕੂਲਾਂ ਵਿੱਚ ਲਾਇਬ੍ਰੇਰੀ ਦਾ ਪ੍ਰਬੰਧ, ਬੱਚਿਆਂ ਦੀ ਸਿਹਤ ਦਾ ਰਿਕਾਰਡ ਰੱਖਣਾ ਵੀ ਲਾਜ਼ਮੀ ਕੀਤਾ ਗਿਆ ਹੈ। ਬੱਚਿਆਂ ਦੀ ਸੁਰੱਖਿਆ ਲਈ ਫਾਇਰ ਸੇਫਟੀ ਅਤੇ ਸਿਹਤ ਸਹੂਲਤਾਂ ਦੀ ਸਮੇਂ-ਸਮੇਂ ’ਤੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਲੇਅ ਵੇਅ ਸਕੂਲ ਦੀ ਇਮਾਰਤ ਦਾ ਹਵਾਦਾਰ ਹੋਣਾ, ਸਕੂਲ ਦੀ ਚਾਰ-ਦੀਵਾਰੀ, ਸਾਫ ਸੁਥਰਾ ਪੀਣ ਯੋਗ ਪਾਣੀ ਹੋਵੇ ਤੇ ਇਸ ਦੇ ਨਾਲ ਇੱਕ ਕੇਅਰਟੇਕਰ ਵੀ ਹੋਵੇਗਾ।

ਸਕੂਲ ਅੰਦਰਲੀ ਬਣਤਰ, ਰੈਸਟ ਰੂਮ ਦੀ ਵਿਵਸਥਾ, ਲੜਕਿਆਂ ਅਤੇ ਲੜਕੀਆਂ ਲਈ ਵੱਖਰੇ ਪਖਾਨੇ ਅਤੇ ਸਾਰੇ ਸਕੂਲਾਂ ਵਿੱਚ ਸੀਸੀਟੀਵੀ ਕੈਮਰੇ ਵੀ ਲਾਜ਼ਮੀ ਕੀਤੇ ਗਏ ਹਨ। ਪਲੇਅ-ਵੇਅ ਸਕੂਲ ਦਾ ਕੋਈ ਵੀ ਅਹੁਦੇਦਾਰ ਜਾਂ ਸਟਾਫ ਮੈਂਬਰ ਬਚਿਆਂ ਦੇ ਕਾਨੂੰਨਾਂ ਜਿਵੇ ਕਿ ਪੋਕਸੋ ਐਕਟ 2012, ਜੇ.ਜੇ. ਐਕਟ 2015, ਚਾਇਲਡ ਲੇਬਰ ਐਕਟ 1986 ਵਿੱਚ ਦੋਸ਼ੀ ਕਰਾਰ ਨਾ ਹੋਵੇ।

ਉਨ੍ਹਾਂ ਹੋਰ ਦੱਸਿਆ ਕਿ ਹੁਣ ਪਲੇਅ ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਆਨਲਾਈਨ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਕੂਲ ਮਾਲਕ/ਟਰੱਸਟ ਈ-ਸੇਵਾ ਪੋਰਟਲ ਰਾਹੀਂ ਸੁਵਿਧਾ ਕੇਂਦਰਾਂ ਤੋਂ ਆਪਣੀ ਨਵੀਂ ਰਜਿਸਟ੍ਰੇਸ਼ਨ ਅਤੇ ਰਿਨਿਊ ਕਰਵਾ ਸਕਦੇ ਹਨ।

ਜ਼ਿਲ੍ਹਾ ਸੰਗਰੂਰ ਵਿਚ ਚੱਲ ਰਹੇ ਅਤੇ ਚਾਹਵਾਨ ਪਲੇਅ ਵੇਅ ਸਕੂਲਾਂ ਦੇ ਮਾਲਕਾਂ/ਟਰੱਸਟਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਜਲਦ ਤੋਂ ਜਲਦ ਨਵੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਆਪਣੀ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਪਾਲਣਾ ਨਾ ਕਰਨ ਅਤੇ ਰਜਿਸਟ੍ਰੇਸ਼ਨ ਨਾ ਕਰਵਾਉਣ ਦੀ ਸੂਰਤ ਵਿੱਚ ਸਬੰਧਤ ਸਕੂਲਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਉਹਨਾਂ ਪਲੇਅ ਵੇਅ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇਣ ਜੋ ਪਹਿਲਾਂ ਹੀ ਵਿਭਾਗ ਨਾਲ ਰਜਿਸਟਰਡ ਹਨ।

 

More

ਵੱਡੀ ਖ਼ਬਰ: ਸੁਖਬੀਰ ਬਾਦਲ ‘ਤੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਜਾਨਲੇਵਾ ਹਮਲਾ, ਹਸਪਤਾਲ ‘ਚ ਭਰਤੀ

Debt-to-GDP: ਪੰਜਾਬ ਦਾ ਕਰਜ਼ਾ ਤੋਂ GDP ਅਨੁਪਾਤ 55% ਤੱਕ ਪਹੁੰਚਿਆ; ਮਨੀਸ਼ ਤਿਵਾੜੀ ਨੇ ਪੰਜ ਬੁਨਿਆਦੀ ਸੰਕਟਾਂ ਬਾਰੇ ਕੀਤਾ ਖੁਲਾਸਾ

ਪੰਜਾਬ ‘ਚ ਵੱਡਾ ਸੜਕ ਹਾਦਸਾ; ਕੈਬਨਿਟ ਮੰਤਰੀ ਹਰਪਾਲ ਚੀਮਾ ਦੇ ਤਿੰਨ ਕਰੀਬੀਆਂ ਦੀ ਮੌਤ

ਪੰਜਾਬ ‘ਚ ਕਰੋੜਾਂ ਰੁਪਏ ਦੇ ਘੁਟਾਲੇ ਦਾ ਮਾਮਲਾ; ਤਤਕਾਲੀ ADC ਅਤੇ ਮੌਜੂਦਾ ਡਿਪਟੀ ਡਾਇਰੈਕਟਰ ਵਿਜੀਲੈਂਸ ਕੇਸ ‘ਚ ਨਾਮਜ਼ਦ

‘ਸਿੱਖਿਆ ਕ੍ਰਾਂਤੀ’ ਦੀ ਖੁੱਲ੍ਹੀ ਪੋਲ! ਪੰਜਾਬ ਦੇ ਸਰਕਾਰੀ ਸਕੂਲਾਂ ‘ਚ 31000 ਅਧਿਆਪਕ ਦੀਆਂ ਪੋਸਟਾਂ ਖਾਲੀ- 6 ਲੱਖ ਵਿਦਿਆਰਥੀ ਘਟੇ, PSEB ਦੇ ਮੁਲਾਜ਼ਮ ਸਰਕਾਰ ਕੋਲੋਂ 574 ਕਰੋੜ ਬਕਾਏ ਲੈਣੇ-ਦਾਰ: ਢਿੱਲੋਂ

ਪੰਜਾਬ ‘ਚ ਨਸ਼ਾ ਤਸਕਰ ਕਰ ਰਹੇ ਡਿਜੀਟਲ ਤਕਨਾਲੋਜੀ ਦੀ ਵਰਤੋਂ; ਰੰਧਾਵਾ ਨੇ ਕੀਤਾ ਖੁਲਾਸਾ

Leave a Comment