Join WhatsApp

Join Now

ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਇੰਸਪੈਕਟਰ ਸਮੇਤ 3 ਮੁਲਾਜ਼ਮ ਸਸਪੈਂਡ

On: ਅਗਸਤ 13, 2026 8:42 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ਪੁਲਿਸ ਦੇ ਇੰਸਪੈਕਟਰ ਸਮੇਤ 3 ਮੁਲਾਜ਼ਮ ਸਸਪੈਂਡ

ਤਰਨ ਤਾਰਨ, 13 ਅਗਸਤ 2026- ਗੈਰ-ਕਾਨੂੰਨੀ ਹਿਰਾਸਤ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਤੈਨਾਤ ਕੀਤੇ ਗਏ ਵਰੰਟ ਅਫ਼ਸਰ ਨਾਲ ਸਹਿਯੋਗ ਨਾ ਕਰਨ ਦੇ ਗੰਭੀਰ ਮਾਮਲੇ ਵਿੱਚ ਜ਼ਿਲ੍ਹਾ ਪੁਲੀਸ ਨੇ ਵੱਡੀ ਅਨੁਸ਼ਾਸਨੀ ਕਾਰਵਾਈ ਕੀਤੀ ਹੈ। ਐੱਸ.ਐੱਸ.ਪੀ. ਤਰਨ ਤਾਰਨ ਨੇ ਸਖ਼ਤ ਰੁਖ਼ ਅਪਣਾਉਂਦਿਆਂ ਥਾਣਾ ਸਦਰ ਦੇ ਮੁਖੀ (ਐੱਸ.ਐੱਚ.ਓ.) ਇੰਸਪੈਕਟਰ ਨਵਦੀਪ ਸਿੰਘ ਭੱਟੀ ਸਮੇਤ ਤਿੰਨ ਪੁਲੀਸ ਅਧਿਕਾਰੀਆਂ (ਏ.ਐੱਸ.ਆਈ. ਮਨਜਿੰਦਰ ਸਿੰਘ, ਏ.ਐੱਸ.ਆਈ. ਇੰਦਰਜੀਤ ਸਿੰਘ) ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ (ਸਸਪੈਂਡ) ਕਰ ਦਿੱਤਾ ਹੈ।

ਇਹ ਵਿਵਾਦ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਰੈਸ਼ੀਆਣਾ ਦੀ ਵਸਨੀਕ ਹਰਜਿੰਦਰ ਕੌਰ ਨੂੰ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਥਾਣੇ ਵਿੱਚ ਬਿਠਾ ਕੇ ਰੱਖਣ ਨਾਲ ਜੁੜਿਆ ਹੋਇਆ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਹਰਜਿੰਦਰ ਕੌਰ ਦੇ ਪਤੀ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ (ਐੱਨ.ਡੀ.ਪੀ.ਐੱਸ. ਐਕਟ) ਦੇ ਦੋ ਵੱਖ-ਵੱਖ ਮਾਮਲੇ ਦਰਜ ਸਨ। ਪੁਲੀਸ ਉਸ ਦੇ ਭਗੌੜੇ ਪਤੀ ਨੂੰ ਗ੍ਰਿਫ਼ਤਾਰ ਕਰਨ ਲਈ ਦਬਾਅ ਬਣਾਉਣ ਦੇ ਮਕਸਦ ਨਾਲ ਉਸ ਦੀ ਪਤਨੀ ਨੂੰ ਹੀ ਥਾਣੇ ਵਿੱਚ ਬਿਠਾ ਕੇ ਰੱਖ ਰਹੀ ਸੀ, ਜੋ ਕਿ ਕਾਨੂੰਨਨ ਬਿਲਕੁਲ ਗਲਤ ਹੈ।

ਪੁਲੀਸ ਦੀ ਇਸ ਧੱਕੇਸ਼ਾਹੀ ਖ਼ਿਲਾਫ਼ ਪੀੜਤ ਪਰਿਵਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਮਾਣਯੋਗ ਅਦਾਲਤ ਨੇ ਤੁਰੰਤ ਇੱਕ ਵਰੰਟ ਅਫ਼ਸਰ ਨਿਯੁਕਤ ਕੀਤਾ ਤਾਂ ਜੋ ਥਾਣੇ ਵਿੱਚ ਛਾਪੇਮਾਰੀ ਕਰਕੇ ਮਹਿਲਾ ਨੂੰ ਰਿਹਾਅ ਕਰਵਾਇਆ ਜਾ ਸਕੇ ਅਤੇ ਅਸਲ ਸਥਿਤੀ ਦੀ ਰਿਪੋਰਟ ਪੇਸ਼ ਕੀਤੀ ਜਾਵੇ।

ਜਦੋਂ ਵਰੰਟ ਅਫ਼ਸਰ ਜਾਂਚ ਲਈ ਥਾਣਾ ਸਦਰ ਪਹੁੰਚੇ ਤਾਂ ਉੱਥੇ ਮੌਜੂਦ ਪੁਲੀਸ ਸਟਾਫ਼ ਅਤੇ ਥਾਣਾ ਮੁਖੀ ਵੱਲੋਂ ਉਨ੍ਹਾਂ ਨਾਲ ਬਿਲਕੁਲ ਵੀ ਸਹਿਯੋਗ ਨਹੀਂ ਕੀਤਾ ਗਿਆ। ਸਰਕਾਰੀ ਕੰਮ ਵਿੱਚ ਅੜਚਨ ਪਾਉਣ ਅਤੇ ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨ ਦੀ ਰਿਪੋਰਟ ਮਿਲਦਿਆਂ ਹੀ ਐੱਸ.ਐੱਸ.ਪੀ. ਨੇ ਇਹ ਸਖ਼ਤ ਵਿਭਾਗੀ ਐਕਸ਼ਨ ਲਿਆ।

ਸੀ.ਸੀ.ਟੀ.ਵੀ. ਫੁਟੇਜ ਸੁਰੱਖਿਅਤ ਰੱਖਣ ਦੇ ਹੁਕਮ

ਅਦਾਲਤ ਨੇ ਮਾਮਲੇ ਦੀ ਨਿਸ਼ਪੱਖ ਜਾਂਚ ਲਈ ਥਾਣੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਨੂੰ ਰਿਕਾਰਡ ਵਿੱਚ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਪੁਲੀਸ ਪ੍ਰਸ਼ਾਸਨ ਦੀ ਇਸ ਤੁਰੰਤ ਕਾਰਵਾਈ ਨਾਲ ਮਹਿਕਮੇ ਵਿੱਚ ਹੜਕੰਪ ਮਚ ਗਿਆ ਹੈ। ਮਾਹਰਾਂ ਦਾ ਮੰਨਣਾ ਹੈ ਕਿ ਇਹ ਕਾਰਵਾਈ ਹਿਰਾਸਤ ਸਬੰਧੀ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਪੁਲੀਸ ਦੀ ਜਵਾਬਦੇਹੀ ਤੈਅ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

 

Leave a Comment