ਵੱਡੀ ਖ਼ਬਰ: ਕੇਂਦਰੀ ਮੰਤਰੀ ਜੇ.ਪੀ. ਨੱਡਾ ਦੀ ਸਿਹਤ ਵਿਗੜੀ
ਨਵੀਂ ਦਿੱਲੀ, 14 ਅਗਸਤ 2026: ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੂੰ ਬੇਚੈਨੀ ਮਹਿਸੂਸ ਹੋਣ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਪ੍ਰਬੰਧਨ ਮੁਤਾਬਕ ਉਨ੍ਹਾਂ ਦੀ ਹਾਲਤ ਇਸ ਵੇਲੇ ਸਥਿਰ ਹੈ ਅਤੇ ਉਨ੍ਹਾਂ ਨੂੰ ਕਾਰਡੀਓਲੋਜੀ ਵਿਭਾਗ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ।
ਏਮਜ਼ ਵੱਲੋਂ ਜਾਰੀ ਪ੍ਰੈੱਸ ਰਿਲੀਜ਼ ਅਨੁਸਾਰ, ਨੱਡਾ ਨੂੰ 13 ਅਗਸਤ ਦੀ ਸ਼ਾਮ ਨੂੰ ਬੇਚੈਨੀ ਦੀ ਸ਼ਿਕਾਇਤ ਹੋਈ ਸੀ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਕਈ ਟੈਸਟ ਕਰਵਾਏ, ਜਿਨ੍ਹਾਂ ਵਿੱਚ ਕੋਰੋਨਰੀ ਐਂਜੀਓਗ੍ਰਾਫੀ ਵੀ ਸ਼ਾਮਲ ਸੀ।
ਏਮਜ਼ ਨੇ ਸਪੱਸ਼ਟ ਕੀਤਾ ਕਿ ਜਾਂਚਾਂ ਤੋਂ ਬਾਅਦ ਨੱਡਾ ਦੀ ਸਥਿਤੀ ਸਥਿਰ ਹੈ। ਉਨ੍ਹਾਂ ਨੂੰ ਫਿਲਹਾਲ ਕਾਰਡੀਓਲੋਜੀ ਵਿਭਾਗ ਵਿੱਚ ਨਿਗਰਾਨੀ ਲਈ ਦਾਖ਼ਲ ਰੱਖਿਆ ਗਿਆ ਹੈ। ਹਸਪਤਾਲ ਵੱਲੋਂ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ।
ਨੱਡਾ ਦੇ ਹਸਪਤਾਲ ਵਿੱਚ ਦਾਖ਼ਲ ਹੋਣ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਆਗੂਆਂ ਵਿੱਚ ਚਿੰਤਾ ਪੈਦਾ ਹੋਈ, ਹਾਲਾਂਕਿ ਏਮਜ਼ ਵੱਲੋਂ ਉਨ੍ਹਾਂ ਦੀ ਹਾਲਤ ਸਥਿਰ ਦੱਸੇ ਜਾਣ ਨਾਲ ਰਾਹਤ ਮਿਲੀ ਹੈ। ਏਮਜ਼ ਦੇ ਬਿਆਨ ਮੁਤਾਬਕ, ਇਸ ਸਮੇਂ ਨੱਡਾ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ ਸਿਹਤ ਸਥਿਰ ਬਣੀ ਹੋਈ ਹੈ।
















