Join WhatsApp

Join Now

Punjab News: ਅਧਿਆਪਕ 27 ਅਗਸਤ ਨੂੰ ਲੈਣਗੇ ਸਮੂਹਿਕ ਛੁੱਟੀ, ਪੜ੍ਹੋ ਪੂਰਾ ਮਾਮਲਾ

On: ਅਗਸਤ 15, 2026 6:59 ਬਾਃ ਦੁਃ

 

ਅਧਿਆਪਕ 27 ਅਗਸਤ ਨੂੰ ਲੈਣਗੇ ਸਮੂਹਿਕ ਛੁੱਟੀ, ਗੁਰਸੇਵਕ ਸਿੰਘ ਦੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਕੀਤੀ ਮੰਗ

ਚੰਡੀਗੜ੍ਹ/ ਮੋਹਾਲੀ 15 ਅਗਸਤ 2026- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਵੱਲੋਂ 27 ਅਗਸਤ ਦੇ ਬੰਦ ਦੇ ਸੱਦੇ ਨੂੰ ਸਫਲ ਕਰਨ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਦੀ ਵਰਚੁਅਲ ਮੀਟਿੰਗ ਸੁਰਿੰਦਰ ਕੰਬੋਜ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਸਾਂਝੇ ਅਧਿਆਪਕ ਮੋਰਚੇ ਦੀਆਂ ਸਾਰੀਆਂ ਧਿਰਾਂ ਸ਼ਾਮਲ ਹੋਈਆਂ।

ਮੀਟਿੰਗ ਦੀ ਸ਼ੁਰੂਆਤ ਵਿੱਚ ਸਰਕਾਰੀ ਹਾਈ ਸਕੂਲ ਕੁੰਭੜਾ ਦੇ ਮੁੱਖ ਅਧਿਆਪਕ ਗੁਰਸੇਵਕ ਸਿੰਘ ‘ਤੇ ਹੋਏ ਕਾਤਲਾਨਾ ਹਮਲੇ ਵਿੱਚ ਜਖਮੀ ਹੋਣ ਉਪਰੰਤ ਹਸਪਤਾਲ ਵਿੱਚ ਹੋਈ ਮੌਤ ‘ਤੇ ਕਾਤਲਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਗਈ। ਇਸ ਸਬੰਧੀ ਕਾਤਲਾਂ ਨੂੰ ਗ੍ਰਿਫਤਾਰ ਕਰਵਾਉਣ ਲਈ 14 ਅਗਸਤ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਵਿੱਚ 7 ਅਗਸਤ ਦੀ ਚੰਡੀਗੜ੍ਹ ਵਿਖੇ ਹੋਈ ਇਤਿਹਾਸਕ ਰੈਲੀ ਦਾ ਰੀਵਿਊ ਕੀਤਾ ਗਿਆ। ਇਸ ਰੈਲੀ ਵਿੱਚ ਸਮੁੱਚੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਅਧਿਆਪਕਾਂ ਵੱਲੋਂ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਜਬਰਦਸਤ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਹੈ। ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ ਕਾਮਿਆਂ ਤੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਣ ਲਈ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਮੁੱਚੇ ਅਦਾਰੇ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ।

ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਨੇ ਚੰਡੀਗੜ੍ਹ ਰੈਲੀ ਵਿੱਚ ਅਧਿਆਪਕਾਂ, ਖਾਸ ਕਰਕੇ ਮਹਿਲਾ ਅਧਿਆਪਕਾਂ ਵਲੋਂ ਵੱਡੇ ਪੱਧਰ ਤੇ ਕੀਤੀ ਗਈ ਸ਼ਮੂਲੀਅਤ ਤੇ ਤਸੱਲੀ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਮੋਰਚੇ ਦੇ ਆਗੂਆਂ ਨੇ ਆਉਣ ਵਾਲੇ ਸਾਂਝੇ ਸੰਘਰਸ਼ਾਂ ਵਿੱਚ ਲਗਾਤਾਰ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਮੂਹ ਅਧਿਆਪਕ ਵਰਗ ਨੂੰ ਅਪੀਲ ਕੀਤੀ ਅਤੇ 27 ਅਗਸਤ ਦੇ ਸਮੁੱਚੇ ਮੁਲਜ਼ਮਾਂ ਵੱਲੋਂ ਸਮੂਹਿਕ ਛੁੱਟੀ ਦੇ ਪ੍ਰੋਗਰਾਮ ਨੂੰ ਸਕੂਲਾਂ ਵਿੱਚ ਲਾਗੂ ਕਰਵਾਉਣ ਲਈ ਵੱਡੇ ਪੱਧਰ ਤੇ ਮੁਹਿੰਮ ਚਲਾਉਣ ਲਈ ਮੋਰਚੇ ਤੋਂ ਬਾਹਰ ਰਹਿ ਗਈਆਂ ਅਧਿਆਪਕ ਜਥੇਬੰਦੀਆਂ ਨਾਲ ਵੀ ਸੰਪਰਕ ਕਰਨ ਦਾ ਫੈਸਲਾ ਕੀਤਾ ਗਿਆ।

ਮੀਟਿੰਗ ਵਿਚ ਸਾਥੀ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਲਛਮਣ ਸਿੰਘ ਨਬੀਪੁਰ, ਬਿਕਰਮਜੀਤ ਸਿੰਘ ਕੱਦੋਂ, ਹਰਭਜਨ ਸਿੰਘ, ਰਵਿੰਦਰਜੀਤ ਸਿੰਘ ਪੰਨੂੰ, ਗੁਰਬਿੰਦਰ ਸਿੰਘ ਸਸਕੌਰ, ਸਤਨਾਮ ਸਿੰਘ ਰੰਧਾਵਾ, ਹਰਜੀਤ ਸਿੰਘ ਜੁਨੇਜਾ, ਪਤਵੰਤ ਸਿੰਘ, ਨਵਪ੍ਰੀਤ ਬੱਲੀ, ਜਗਜੀਤ ਸਿੰਘ, ਤਰਨਵੀਰ ਸਿੰਘ ਆਦਿ ਸ਼ਾਮਲ ਹੋਏ।

 

Leave a Comment