ਪੰਜਾਬ ਸਰਕਾਰ ਵੱਲੋਂ ਇੱਕ ਜ਼ਿਲ੍ਹੇ ਦੇ ਸਕੂਲਾਂ ‘ਚ ਕੱਲ੍ਹ 20 ਅਗਸਤ ਦੀ ਛੁੱਟੀ ਦਾ ਐਲਾਨ
ਸੰਗਰੂਰ ਵਿੱਚ 20 ਅਗਸਤ ਨੂੰ ਛੁੱਟੀ ਦਾ ਐਲਾਨ: ਸਰਕਾਰੀ ਦਫ਼ਤਰਾਂ ਅਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ
ਪੰਜਾਬ ਨੈਟਵਰਕ
ਚੰਡੀਗੜ੍ਹ/ਸੰਗਰੂਰ, 19 ਅਗਸਤ 2026
ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹੋਇਆ ਡਿਪਟੀ ਕਮਿਸ਼ਨਰ ਸੰਗਰੂਰ ਦੇ ਵੱਲੋਂ ਸ਼ਹੀਦ ਸੰਤ ਸ਼੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਦੇ ਮੌਕੇ ‘ਤੇ ਜ਼ਿਲ੍ਹਾ ਸੰਗਰੂਰ ਵਿੱਚ 20 ਅਗਸਤ 2026 (ਦਿਨ ਵੀਰਵਾਰ) ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਡੀਸੀ ਵੱਲੋਂ ਜਾਰੀ ਕੀਤੇ ਗਏ ਪੱਤਰ ਮੁਤਾਬਕ, ਜ਼ਿਲ੍ਹਾ ਸੰਗਰੂਰ ਦੇ ਸਮੂਹ ਸਰਕਾਰੀ, ਅਰਧ-ਸਰਕਾਰੀ ਦਫ਼ਤਰਾਂ ਅਤੇ ਸਾਰੇ ਵਿੱਦਿਅਕ ਅਦਾਰਿਆਂ (ਸਰਕਾਰੀ ਅਤੇ ਗ਼ੈਰ-ਸਰਕਾਰੀ/ਪ੍ਰਾਈਵੇਟ) ਵਿੱਚ ਛੁੱਟੀ ਰਹੇਗੀ। ਇਹ ਹੁਕਮ ਉਨ੍ਹਾਂ ਸਕੂਲਾਂ ਅਤੇ ਕਾਲਜਾਂ ‘ਤੇ ਲਾਗੂ ਨਹੀਂ ਹੋਵੇਗਾ ਜਿਨ੍ਹਾਂ ਵਿੱਚ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਪ੍ਰੀਖਿਆਵਾਂ ਚੱਲ ਰਹੀਆਂ ਹਨ। ਪ੍ਰੀਖਿਆਵਾਂ ਆਪਣੇ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਣਗੀਆਂ।
















