Join WhatsApp

Join Now

ਪੰਜਾਬ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਪੱਕਾ ਕਰੇ ਕਰਨ ਤੋਂ ਭੱਜ ਰਹੀ ਹੈ ਸਰਕਾਰ

On: August 21, 2026 4:56 PM

 

ਪੰਜਾਬ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਮੁਲਾਜ਼ਮਾਂ ਨੂੰ ਪੱਕਾ ਕਰੇ ਕਰਨ ਤੋਂ ਭੱਜ ਰਹੀ ਹੈ ਸਰਕਾਰ

ਥਰਮਲ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ 28ਵੇਂ ਦਿਨ ਵੀ ਜਾਰੀ

ਲਹਿਰਾ ਮੁਹੱਬਤ, 21 ਅਗਸਤ 2026-

ਪਾਵਰਕਾਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ (ਪੰਜਾਬ) ਦੇ ਸੱਦੇ ‘ਤੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈ ਕੇ 25 ਜੁਲਾਈ ਤੋਂ ਸ਼ੁਰੂ ਕੀਤੀ ਹੜਤਾਲ ਅੱਜ 28ਵੇਂ ਦਿਨ ਵੀ ਜਾਰੀ ਹੈ।

ਇਸ ਸਮੇਂ ਹਾਜ਼ਿਰ ਆਗੂਆਂ ਜਗਰੂਪ ਸਿੰਘ, ਜਗਸੀਰ ਭੰਗੂ, ਲਛਮਣ ਰਾਮਪੁਰਾ, ਹਰਦੀਪ ਤੱਗੜ ਨੇ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿੱਚ ਪਿਛਲੇ ਦੋ-ਢਾਈ ਦਹਾਕਿਆਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦੇ ਰਹੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗ ਵਿੱਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਕੀਤੇ ਜਾ ਰਹੇ ਲਗਾਤਾਰ ਸੰਘਰਸ਼ਾਂ ਦੇ ਦਬਾਅ ਸਦਕਾ ਪੰਜਾਬ ਸਰਕਾਰ ਵੱਲੋਂ ਮੌਨਸੂਨ ਸੈਸ਼ਨ ਦੌਰਾਨ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਠੇਕੇ ਤੇ ਹੀ ਭਰਤੀ ਕਰਨ ਲਈ ਵਿਧਾਨ ਸਭਾ ਵਿੱਚ ਕਾਨੂੰਨ ਪਾਸ ਕੀਤਾ ਗਿਆ ਹੈ ਆਗੂਆਂ ਨੇ ਕਿਹਾ ਕਿ ਇਹ ਕਾਨੂੰਨ ਠੇਕਾ ਮੁਲਾਜ਼ਮ ਪੱਖੀ ਨਹੀਂ ਹੈ।

ਕਿਉਂਕਿ ਇਹ ਕਾਨੂੰਨ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਸਿੱਧਾ ਠੇਕੇ ਤੇ ਭਰਤੀ ਕਰਨ ਦੀ ਵਕਾਲਤ ਕਰਦਾ ਹੈ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਠੇਕੇ ਤੇ ਭਰਤੀ ਕਰਨ ਉਪਰੰਤ ਵਿਭਾਗ ਵਿੱਚ ਦਸ ਸਾਲ ਲਗਾਤਾਰ ਸੇਵਾਵਾਂ ਦੇਣ ਤੋਂ ਬਾਅਦ ਵਿਭਾਗ ਵਿੱਚ ਪੱਕਾ ਕਰਨ ਬਾਰੇ ਵਿਚਾਰਨ ਦੀ ਗੱਲ ਕਰਦਾ ਹੈ ਅਤੇ ਕਾਨੂੰਨ ਵਿੱਚ ਸਾਮਿਲ ਸ਼ਰਤਾਂ ਆਊਟਸੋਰਸ਼ਡ ਮੁਲਾਜ਼ਮ ਵਿਰੋਧੀ ਹਨ। ਪੰਜਾਬ ਸਰਕਾਰ ਦੇ ਇਸ ਧੋਖੇ ਦੇ ਵਿਰੋਧ ਵਜੋਂ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਹੜਤਾਲ ਲਗਾਤਾਰ ਜਾਰੀ ਹੈ।

ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦੀ ਮੈਨੇਜ਼ਮੈਂਟ ਤੋਂ ਮੰਗ ਕੀਤੀ ਕਿ ਪਾਵਰ ਕਾਰਪੋਰੇਸ਼ਨ ਦੇ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਤਰਜ਼ਬੇ ਦੇ ਆਧਾਰ ਤੇ ਬਿਨਾਂ ਸ਼ਰਤ ਵਿਭਾਗ ਵਿੱਚ ਪੱਕਾ ਕੀਤਾ ਜਾਵੇ ਅਤੇ ਕਾਨੂੰਨ ਦੇ ਘੇਰੇ ਵਿੱਚੋਂ ਬਾਹਰ ਰੱਖੀਆਂ ਕੈਟਾਗਿਰੀਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇ। ਅੱਜ ਦੀ ਇਕੱਤਰਤਾ ਨੂੰ ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।

 

Leave a Comment