Join WhatsApp

Join Now

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ! ਟਕਸਾਲੀ ਆਗੂ AAP ‘ਚ ਸ਼ਾਮਲ

On: ਅਗਸਤ 23, 2026 12:28 ਬਾਃ ਦੁਃ

 

ਪੰਜਾਬ ਕਾਂਗਰਸ ਨੂੰ ਵੱਡਾ ਝਟਕਾ! ਟਕਸਾਲੀ ਆਗੂ AAP ‘ਚ ਸ਼ਾਮਲ; ਹਲਕਾ ਬਟਾਲਾ ਵਿੱਚ ਵਿਕਾਸ ਅਤੇ ਲੋਕ ਪੱਖੀ ਫੈਸਲਿਆਂ ਦਾ ਲੋਕਾਂ ਵਲੋਂ ਦਿੱਤਾ ਜਾ ਰਿਹਾ ਹੈ ਸਾਥ- ਵਿਧਾਇਕ ਸ਼ੈਰੀ ਕਲਸੀ

ਬਟਾਲਾ, 23 ਅਗਸਤ 2026- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀਆਂ ਲੋਕਪੱਖੀ ਤੇ ਵਿਕਾਸ ਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਕੋਹਾੜ ਵਿਖੇ ਕੀਤੀ ਮੀਟਿੰਗ ਦੌਰਾਨ ਟਕਸਾਲੀ ਕਾਂਗਰਸ ਪਾਰਟੀ ਦੇ ਵਰਕਰ, ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਕਲਸੀ ਨੇ ਕਾਂਗਰਸ ਪਾਰਟੀ ਤੋਂ ਕਿਨਾਰਾ ਕਰਕੇ ਆਪ ਪਾਰਟੀ ਨਾਲ ਜੁੜਨ ਵਾਲੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ‘ਤੇ ਸਵਾਗਤ ਕਰਦਿਆਂ ਕਿਹਾ ਕਿ AAP ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਹਿੱਤ ਵਿੱਚ ਵੱਡੇ ਫੈਸਲੇ ਲਏ ਗਏ ਹਨ।

ਉਨਾਂ ਕਿਹਾ ਕਿ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ ਅਤੇ ਪਾਰਟੀ ਵਲੋਂ ਆਮ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੂਰ ਕੀਤੀਆਂ ਗਈਆਂ ਹਨ ਤੇ ਪਾਰਟੀ ਦੇ ਵਲੰਟੀਅਰਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਵਿਧਾਨ ਸਭਾ ਹਲਕਾ ਬਟਾਲਾ ਦੇ ਸਰਬਪੱਖੀ ਵਿਕਾਸ ਕੰਮਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਖੂਬਸੂਰਤ ਤੇ ਵਿਕਾਸ ਪੱਖੋ ਸੂਬੇ ਦਾ ਮੋਹਰੀ ਸ਼ਹਿਰ ਬਣਾਉਣ ਲਈ ਉਹ ਲਗਾਤਾਰ ਯਤਨਸ਼ੀਲ ਹਨ ਅਤੇ ਬੀਤੇ ਕੱਲ੍ਹ ਹੀ ਨਗਰ ਨਿਗਮ ਬਟਾਲਾ ਦੇ ਹਾਊਸ ਦੀ ਪਹਿਲੀ ਮੀਟਿੰਗ ਵਿੱਚ ਹੀ ਬਟਾਲਾ ਵਾਸੀਆਂ ਦੇ ਹਿੱਤ ਵਿੱਚ 27 ਮਤੇ ਸਰਬਸੰਮਤੀ ਨਾਲ ਪਾਸ ਕੀਤੇ ਗਏ ਹਨ।

ਇਸ ਮੌਕੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਥੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਉਹ ਵਿਧਾਇਕ ਸ਼ੈਰੀ ਕਲਸੀ ਨਾਲ ਡੱਟ ਕੇ ਸਾਥ ਰਹਿਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ, ਵਲੰਟੀਅਰ ਅਤੇ ਹੋਰ ਆਗੂ ਵੱਡੀ ਗਿਣਤੀ ਵਿੱਚ ਸ਼ਾਮਲ ਸਨ।

 

Leave a Comment