Join WhatsApp

Join Now

ਪੁਰਾਣੀ ਪੈਨਸ਼ਨ ਬਹਾਲੀ ਦਾ ਮਾਮਲਾ; CM ਮਾਨ ਨੇ ਬੁਲਾਈ ਅਹਿਮ ਮੀਟਿੰਗ, ਪੜ੍ਹੋ ਪੂਰੀ ਖਬਰ

On: August 23, 2026 5:49 PM

 

ਪੁਰਾਣੀ ਪੈਨਸ਼ਨ ਬਹਾਲੀ ਦਾ ਮਾਮਲਾ; CM ਮਾਨ ਨੇ ਬੁਲਾਈ ਅਹਿਮ ਮੀਟਿੰਗ, ਪੜ੍ਹੋ ਪੂਰੀ ਖਬਰ

ਸਤੌਜ ਵਿੱਚ ਮੁਲਾਜ਼ਮਾਂ ਤੇ ਅਧਿਆਪਕਾਂ ਦੀ ਵਿਸ਼ਾਲ ਰੈਲੀ, ਪੁਲਿਸ ਵੱਲੋਂ ਜਲ ਤੋਪਾਂ ਤੇ ਲਾਠੀਚਾਰਜ; 27 ਅਗਸਤ ਨੂੰ ਪੰਜਾਬ ਬੰਦ ਦੀ ਚਿਤਾਵਨੀ

ਸਤੌਜ, 23 ਅਗਸਤ 2026-

ਪੰਜਾਬ ਦੇ ਹਜ਼ਾਰਾਂ ਮੁਲਾਜ਼ਮਾਂ, ਅਧਿਆਪਕਾਂ ਅਤੇ ਪੈਨਸ਼ਨਰਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਪਿੰਡ ਸਤੌਜ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਦੇ ਪਹੁੰਚਣ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਕਈ ਥਾਵਾਂ ’ਤੇ ਰੋਕਾਂ ਲਗਾਈਆਂ ਗਈਆਂ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਤਣਾਅ ਦੀ ਸਥਿਤੀ ਵੀ ਬਣੀ ਅਤੇ ਪੁਲਿਸ ਵੱਲੋਂ ਜਲ ਤੋਪਾਂ ਦੀ ਵਰਤੋਂ ਕਰਨ ਦੇ ਨਾਲ ਲਾਠੀਚਾਰਜ ਵੀ ਕੀਤਾ ਗਿਆ।

ਵਿਸ਼ਾਲ ਇਕੱਠ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਪੰਜਾਬ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ, ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਸੂਬਾ ਕਨਵੀਨਰ ਗੁਰਜੀਤ ਸਿੰਘ ਕੋਕਰੀ ਨੂੰ ਪੱਤਰ ਜਾਰੀ ਕੀਤਾ ਗਿਆ। ਪੱਤਰ ਰਾਹੀਂ ਦੱਸਿਆ ਗਿਆ ਕਿ ਮੁਲਾਜ਼ਮ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ 27 ਅਗਸਤ ਨੂੰ ਪੰਜਾਬ ਭਵਨ, ਚੰਡੀਗੜ੍ਹ ਵਿਖੇ ਮੀਟਿੰਗ ਕਰਵਾਈ ਜਾਵੇਗੀ।

ਹਾਲਾਂਕਿ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਵੀ ਮੁਲਾਜ਼ਮਾਂ ਦਾ ਰੋਸ ਪ੍ਰਦਰਸ਼ਨ ਜਾਰੀ ਰਿਹਾ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ 27 ਅਗਸਤ ਦੀ ਮੀਟਿੰਗ ਦੌਰਾਨ ਸਰਕਾਰ ਨੇ ਮੁਲਾਜ਼ਮਾਂ ਅਤੇ ਅਧਿਆਪਕਾਂ ਦੀਆਂ ਮੰਗਾਂ ਦਾ ਢੁਕਵਾਂ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜਥੇਬੰਦੀਆਂ ਵੱਲੋਂ ਪਹਿਲਾਂ ਹੀ 27 ਅਗਸਤ ਨੂੰ ‘ਮਹਾ ਪੰਜਾਬ ਬੰਦ’ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਬੰਦ ਵਿੱਚ ਵੱਖ-ਵੱਖ ਮੁਲਾਜ਼ਮ, ਪੈਨਸ਼ਨਰ ਅਤੇ ਹੋਰ ਭਾਈਚਾਰਕ ਜਥੇਬੰਦੀਆਂ ਸ਼ਮੂਲੀਅਤ ਕਰਨਗੀਆਂ। ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ਵਿੱਚ ਅਗਲੇ ਪੜਾਅ ਦਾ ਸੰਘਰਸ਼ ਹੋਰ ਵੀ ਵਿਆਪਕ ਅਤੇ ਤਿੱਖਾ ਹੋਵੇਗਾ।

 

Leave a Comment