Join WhatsApp

Join Now

ਮੌਸਮ ਵਿਭਾਗ ਵੱਲੋਂ ਪੰਜਾਬ ਦੇ 9 ਜ਼‍ਿਲ੍ਹਿਆਂ ’ਚ ਮੀਂਹ ਪੈਣ ਦਾ ਅਲਰਟ!

On: ਅਗਸਤ 24, 2026 9:19 ਬਾਃ ਦੁਃ

ਮੌਸਮ ਵਿਭਾਗ ਵੱਲੋਂ ਪੰਜਾਬ ਦੇ 9 ਜ਼‍ਿਲ੍ਹਿਆਂ ’ਚ ਮੀਂਹ ਪੈਣ ਦਾ ਅਲਰਟ!

ਪੰਜਾਬ ’ਚ ਮਾਨਸੂਨ ਦੀ ਰਫ਼ਤਾਰ ਪਈ ਮੱਠੀ, ਵਧੀ ਗਰਮੀ ਤੇ ਹੁੰਮਸ; ਫਿਰੋਜ਼ਪੁਰ 37 ਡਿਗਰੀ ਨਾਲ ਸਭ ਤੋਂ ਗਰਮ

ਚੰਡੀਗੜ੍ਹ, 24 ਅਗਸਤ 2026:

ਪੰਜਾਬ ਵਿੱਚ ਮਾਨਸੂਨ ਦੀ ਸਰਗਰਮੀ ਹੁਣ ਹੌਲੀ ਪੈਂਦੀ ਨਜ਼ਰ ਆ ਰਹੀ ਹੈ। ਮੀਂਹ ਦੀ ਗਤੀ ਘਟਣ ਦੇ ਨਾਲ ਹੀ ਸੂਬੇ ਦੇ ਕਈ ਹਿੱਸਿਆਂ ਵਿੱਚ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਦੇ ਨਾਲ-ਨਾਲ ਹੁੰਮਸ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਸੋਮਵਾਰ ਨੂੰ ਪੰਜਾਬ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਐਤਵਾਰ ਦੇ ਮੁਕਾਬਲੇ 0.9 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਸੂਬੇ ਦਾ ਔਸਤ ਤਾਪਮਾਨ ਅਜੇ ਵੀ ਆਮ ਦੇ ਨੇੜੇ ਬਣਿਆ ਹੋਇਆ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ, 25 ਅਗਸਤ ਨੂੰ ਪੰਜਾਬ ਵਿੱਚ ਮੌਸਮ ਮਿਲਿਆ-ਜੁਲਿਆ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 25 ਫੀਸਦੀ ਜਾਂ ਇਸ ਤੋਂ ਘੱਟ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ ਜ਼ਿਆਦਾਤਰ ਕੇਂਦਰੀ ਅਤੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਸੋਮਵਾਰ ਨੂੰ ਫਿਰੋਜ਼ਪੁਰ ਸੂਬੇ ਦਾ ਸਭ ਤੋਂ ਗਰਮ ਜ਼ਿਲ੍ਹਾ ਰਿਹਾ, ਜਿੱਥੇ ਵੱਧ ਤੋਂ ਵੱਧ ਤਾਪਮਾਨ 37.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਚੰਡੀਗੜ੍ਹ ਵਿੱਚ 36.4 ਡਿਗਰੀ ਅਤੇ ਪਟਿਆਲਾ ਵਿੱਚ 36.3 ਡਿਗਰੀ ਸੈਲਸੀਅਸ ਤਾਪਮਾਨ ਰਿਕਾਰਡ ਹੋਇਆ। ਇਨ੍ਹਾਂ ਦੋਵਾਂ ਥਾਵਾਂ ’ਤੇ ਤਾਪਮਾਨ ਆਮ ਨਾਲੋਂ ਕਰੀਬ ਤਿੰਨ ਡਿਗਰੀ ਸੈਲਸੀਅਸ ਵੱਧ ਰਿਹਾ।

ਮੌਸਮ ਵਿਭਾਗ ਅਨੁਸਾਰ ਇਸ ਸਮੇਂ ਪੰਜਾਬ ਵਿੱਚ ਤਾਪਮਾਨ ਆਮ ਦੇ ਕਰੀਬ ਬਣਿਆ ਹੋਇਆ ਹੈ, ਪਰ ਮੀਂਹ ਦੀ ਕਮੀ ਅਤੇ ਵਧਦੀ ਨਮੀ ਕਾਰਨ ਹੁੰਮਸ ਲੋਕਾਂ ਦੀਆਂ ਮੁਸ਼ਕਲਾਂ ਵਧਾ ਰਹੀ ਹੈ। ਸੋਮਵਾਰ ਨੂੰ ਅੰਮ੍ਰਿਤਸਰ ਵਿੱਚ 34.8 ਡਿਗਰੀ, ਲੁਧਿਆਣਾ ਵਿੱਚ 34.4 ਡਿਗਰੀ, ਮੋਹਾਲੀ ਵਿੱਚ 35.2 ਡਿਗਰੀ, ਸ੍ਰੀ ਮੁਕਤਸਰ ਸਾਹਿਬ ਵਿੱਚ 35.3 ਡਿਗਰੀ, ਜਲੰਧਰ ਵਿੱਚ 34.0 ਡਿਗਰੀ ਅਤੇ ਹੁਸ਼ਿਆਰਪੁਰ ਵਿੱਚ ਵੀ 34.0 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਇਸੇ ਤਰ੍ਹਾਂ ਗੁਰਦਾਸਪੁਰ ਵਿੱਚ 33.1 ਡਿਗਰੀ ਅਤੇ ਪਠਾਨਕੋਟ ਵਿੱਚ 34.1 ਡਿਗਰੀ ਸੈਲਸੀਅਸ ਤਾਪਮਾਨ ਰਿਹਾ। ਥੀਨ ਡੈਮ ਵਿੱਚ ਸੂਬੇ ਦਾ ਸਭ ਤੋਂ ਘੱਟ 31.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

25 ਅਗਸਤ ਨੂੰ ਇਨ੍ਹਾਂ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ

ਮੌਸਮ ਵਿਭਾਗ ਮੁਤਾਬਕ ਮੰਗਲਵਾਰ, 25 ਅਗਸਤ ਨੂੰ ਪੰਜਾਬ ਵਿੱਚ ਮੌਸਮ ਮਿਲਿਆ-ਜੁਲਿਆ ਰਹਿਣ ਦੀ ਸੰਭਾਵਨਾ ਹੈ। ਸੂਬੇ ਦੇ ਕੁਝ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਦੱਸੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ 25 ਫੀਸਦੀ ਜਾਂ ਇਸ ਤੋਂ ਘੱਟ ਖੇਤਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਫਰੀਦਕੋਟ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਸਮੇਤ ਪੰਜਾਬ ਦੇ ਜ਼ਿਆਦਾਤਰ ਕੇਂਦਰੀ ਅਤੇ ਦੱਖਣ-ਪੱਛਮੀ ਜ਼ਿਲ੍ਹਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।

ਮਾਨਸੂਨ ਦੀ ਸਰਗਰਮੀ ਘਟਣ ਅਤੇ ਤਾਪਮਾਨ ਵਧਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਹੁੰਮਸ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣ ਸਕਦੀ ਹੈ। ਫਿਲਹਾਲ ਸੂਬੇ ਦੇ ਕੁਝ ਹਿੱਸਿਆਂ ਵਿੱਚ ਹੀ ਛਿਟਪੁਟ ਮੀਂਹ ਦੀ ਉਮੀਦ ਹੈ, ਜਦਕਿ ਜ਼ਿਆਦਾਤਰ ਇਲਾਕਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ।

Leave a Comment