Join WhatsApp

Join Now

ਵੱਡੀ ਖ਼ਬਰ: ਪੰਜਾਬ ‘ਚ ਕਾਰੋਬਾਰੀ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ!

On: August 25, 2026 3:02 PM

 

ਵੱਡੀ ਖ਼ਬਰ: ਪੰਜਾਬ ‘ਚ ਕਾਰੋਬਾਰੀ ਦੇ ਘਰ ‘ਤੇ ਪੈਟਰੋਲ ਬੰਬ ਨਾਲ ਹਮਲਾ!

ਥਾਣਾ ਰੰਗੜ ਨੰਗਲ ਅਧੀਨ ਦਹਿਸ਼ਤ ਦਾ ਮਾਹੌਲ: ਵਿਦੇਸ਼ ਗਏ ਆੜ੍ਹਤੀਏ ਦੇ ਘਰ ‘ਤੇ ਅੱਧੀ ਰਾਤ ਨੂੰ ਨਿਸ਼ਾਨਾ: ਮੋਟਰਸਾਈਕਲ ਸਵਾਰਾਂ ਨੇ ਪੈਟਰੋਲ ਬੰਬ ਸੁੱਟ, ਕੀਤੀ ਫਾਇਰਿੰਗ

ਰੰਗੜ ਨੰਗਲ, 25 ਅਗਸਤ 2026: ਸਰਹੱਦੀ ਇਲਾਕੇ ਵਿੱਚ ਅਪਰਾਧਿਕ ਅਨਸਰਾਂ ਦੇ ਹੌਸਲੇ ਦਿਨ-ਬ-ਦਿਨ ਬੁਲੰਦ ਹੁੰਦੇ ਜਾ ਰਹੇ ਹਨ। ਪੁਲਿਸ ਥਾਣਾ ਰੰਗੜ ਨੰਗਲ ਦੇ ਅਧੀਨ ਆਉਂਦੇ ਅੱਡਾ ਰੰਗੜ ਨੰਗਲ ਵਿਖੇ ਬੀਤੀ ਦੇਰ ਰਾਤ ਇੱਕ ਬਹੁਤ ਹੀ ਖ਼ੌਫ਼ਨਾਕ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਵੱਲੋਂ ਇੱਕ ਨਾਮਵਰ ਆੜ੍ਹਤੀਏ ਦੇ ਘਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੈਟਰੋਲ ਬੰਬ ਨਾਲ ਹਮਲਾ ਕੀਤਾ ਗਿਆ ਅਤੇ ਨਾਲ ਹੀ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ। ਅੱਧੀ ਰਾਤ ਨੂੰ ਹੋਈ ਇਸ ਅਚਾਨਕ ਫਾਇਰਿੰਗ ਅਤੇ ਧਮਾਕੇ ਕਾਰਨ ਪੂਰੇ ਇਲਾਕੇ ਵਿੱਚ ਦਹਿਸ਼ਤ ਅਤੇ ਸਹਿਮ ਦਾ ਮਾਹੌਲ ਬਣ ਗਿਆ ਹੈ।

ਮੌਕੇ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇਹ ਘਟਨਾ ਗੁਰਜੀਤ ਸਿੰਘ ਚੀਮਾ ਪੁੱਤਰ ਸ਼ਿੰਗਾਰਾ ਸਿੰਘ ਚੀਮਾ ਵਾਸੀ ਰੰਗੜ ਨੰਗਲ ਦੇ ਘਰ ਵਾਪਰੀ ਹੈ। ਗੁਰਜੀਤ ਸਿੰਘ ਇਲਾਕੇ ਦੇ ਜਾਣੇ-ਪਛਾਣੇ ਆੜ੍ਹਤੀਏ ਹਨ ਅਤੇ ਆੜ੍ਹਤ ਦਾ ਕਾਰੋਬਾਰ ਕਰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਗੁਰਜੀਤ ਸਿੰਘ ਕੁਝ ਦਿਨ ਪਹਿਲਾਂ ਹੀ ਆਪਣੇ ਬੱਚਿਆਂ ਨੂੰ ਮਿਲਣ ਲਈ ਵਿਦੇਸ਼ ਗਏ ਹੋਏ ਹਨ, ਜਿਸ ਕਾਰਨ ਘਰ ਵਿੱਚ ਮੁੱਖ ਤੌਰ ‘ਤੇ ਦੇਖਭਾਲ ਕਰਨ ਵਾਲਾ ਸਟਾਫ ਅਤੇ ਕੰਮ ਕਰਨ ਵਾਲਾ ਵਿਅਕਤੀ ਹੀ ਮੌਜੂਦ ਸੀ। ਹਮਲੇ ਸਮੇਂ ਪਰਿਵਾਰ ਦੇ ਮੁੱਖ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ।

ਘਰ ਵਿੱਚ ਮੌਜੂਦ ਕੰਮ ਕਰਨ ਵਾਲੇ ਕੇਅਰਟੇਕਰ ਨੇ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਦੇ ਕਰੀਬ 1 ਵਜੇ ਦੇ ਆਸ-ਪਾਸ ਬਟਾਲਾ-ਜਲੰਧਰ ਮੁੱਖ ਮਾਰਗ ਵਾਲੀ ਸਾਈਡ ਤੋਂ ਅਚਾਨਕ ਇੱਕ ਬਹੁਤ ਹੀ ਧਮਾਕੇਦਾਰ ਆਵਾਜ਼ ਸੁਣਾਈ ਦਿੱਤੀ। ਇਸ ਆਵਾਜ਼ ਤੋਂ ਤੁਰੰਤ ਬਾਅਦ ਲਗਾਤਾਰ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਆਉਣ ਲੱਗੀਆਂ। ਧਮਾਕੇ ਅਤੇ ਗੋਲੀਆਂ ਦੀ ਆਵਾਜ਼ ਸੁਣ ਕੇ ਘਰ ਦੇ ਅੰਦਰ ਮੌਜੂਦ ਵਿਅਕਤੀ ਬਹਤ ਹੀ ਡਰ ਗਏ ਅਤੇ ਉਨ੍ਹਾਂ ਨੇ ਤੁਰੰਤ ਆਪਣਾ ਬਚਾਅ ਕਰਦੇ ਹੋਏ ਸੁਰੱਖਿਅਤ ਥਾਂ ‘ਤੇ ਸ਼ਰਨ ਲਈ।

ਘਟਨਾ ਦੀ ਸੂਚਨਾ ਤੁਰੰਤ ਸਥਾਨਕ ਥਾਣਾ ਰੰਗੜ ਨੰਗਲ ਦੀ ਪੁਲਿਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮਹਿਤਾ ਵਾਲੀ ਸਾਈਡ ਤੋਂ ਇੱਕ ਮੋਟਰਸਾਈਕਲ ‘ਤੇ ਦੋ ਅਣਪਛਾਤੇ ਨੌਜਵਾਨ ਆਏ ਸਨ। ਉਨ੍ਹਾਂ ਨੇ ਆਉਂਦਿਆਂ ਹੀ ਕੋਠੀ ਦੇ ਉੱਪਰ ਪੈਟਰੋਲ ਬੰਬ ਸੁੱਟਿਆ, ਜਿਸ ਨਾਲ ਘਰ ਦੇ ਇੱਕ ਹਿੱਸੇ ਵਿੱਚ ਅੱਗ ਦੀਆਂ ਲਪਟਾਂ ਅਤੇ ਧੂੰਆਂ ਉੱਠਣ ਲੱਗਾ। ਇਸ ਤੋਂ ਤੁਰੰਤ ਬਾਅਦ ਬਦਮਾਸ਼ਾਂ ਨੇ ਕੋਠੀ ਵੱਲ ਦੋ ਫਾਇਰ ਕੀਤੇ ਅਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਾਪਸ ਮਹਿਤਾ ਵਾਲੀ ਸਾਈਡ ਵੱਲ ਹੀ ਮੋਟਰਸਾਈਕਲ ‘ਤੇ ਫਰਾਰ ਹੋ ਗਏ।

ਇਸ ਘਟਨਾ ਤੋਂ ਬਾਅਦ ਰੰਗੜ ਨੰਗਲ ਅਤੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਵਿੱਚ ਭਾਰੀ ਦਹਿਸ਼ਤ ਅਤੇ ਚਿੰਤਾ ਪਾਈ ਜਾ ਰਹੀ ਹੈ। ਪੁਲਿਸ ਵੱਲੋਂ ਮੌਕੇ ਤੋਂ ਗੋਲੀਆਂ ਦੇ ਖੋਲ ਅਤੇ ਪੈਟਰੋਲ ਬੰਬ ਦੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਆਸ-ਪਾਸ ਦੀਆਂ ਸੜਕਾਂ ਅਤੇ ਦੁਕਾਨਾਂ ‘ਤੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁੱਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

More

Education Breaking: ਕੱਚੇ ਅਧਿਆਪਕਾਂ ਨੇ ਸਿੱਖਿਆ ਵਿਭਾਗ ਖ਼ਿਲਾਫ਼ ਖੋਲ੍ਹਿਆ ਮੋਰਚਾ; ਮਾਨ ਸਰਕਾਰ ਦੇ ਲਾਰਿਆਂ ਤੋਂ ਅੱਕੇ ਟੀਚਰਾਂ ਨੇ ਕੀਤਾ ਚੌਂਕ ਜਾਮ

Holiday Alert: ਪੰਜਾਬ ਸਰਕਾਰ ਵੱਲੋਂ 28 ਨਵੰਬਰ ਦੀ ਛੁੱਟੀ ਦਾ ਐਲਾਨ, ਪੜ੍ਹੋ ਕਿੱਥੇ-ਕਿੱਥੇ ਸਕੂਲ ਅਤੇ ਦਫ਼ਤਰ ਰਹਿਣਗੇ ਬੰਦ?

ਪੰਜਾਬ ਸਰਕਾਰ ਦਾ ਆਂਗਣਵਾੜੀ ਮੁਲਾਜ਼ਮਾਂ ਨੂੰ ਤੋਹਫ਼ਾ! ਤਰੱਕੀਆਂ, ਬਦਲੀਆਂ ਅਤੇ ਸੇਵਾਮੁਕਤੀ ਲਾਭਾਂ ਸਮੇਤ ਕਈ ਮੁੱਦਿਆਂ ‘ਤੇ ਮਿਲਿਆ ਭਰੋਸਾ

ਸਰਵ ਆਂਗਣਵਾੜੀ ਯੂਨੀਅਨ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਅਹਿਮ ਬੈਠਕ, ਕਈ ਵੱਡੀਆਂ ਮੰਗਾਂ ‘ਤੇ ਬਣੀ ਸਹਿਮਤੀ

OPS News: ਪੁਰਾਣੀ ਪੈਨਸ਼ਨ ਸਕੀਮ ਨੇ ਫਸਾਈ ਭਗਵੰਤ ਮਾਨ ਸਰਕਾਰ! ਅਧਿਆਪਕ ਕੱਢ ਲਿਆਏ ਨਵਾਂ ਸੱਪ; ਕਰਨਗੇ ਵੱਡਾ ਪ੍ਰਦਰਸ਼ਨ

Leave a Comment