BREAKING: CM ਮਾਨ ਦਾ ਮੁਲਾਜ਼ਮਾਂ ਦੀ ਹੜਤਾਲ ‘ਤੇ ਵੱਡਾ ਬਿਆਨ, ਪੜ੍ਹੋ ਕੀ ਕਿਹਾ?
CM ਮਾਨ ਦਾ ਦੋ ਟੁੱਕ ਜਵਾਬ “ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ”-ਹੜਤਾਲ ਵਾਪਸ ਲੈਣ ‘ਤੇ ਹੀ ਹੋਵੇਗੀ ਮੁਲਾਜ਼ਮਾਂ ਨਾਲ ਚਰਚਾ
ਸੀਐੱਮ ਮਾਨ ਦੀ ਮੁਲਾਜ਼ਮ ਸੰਘਰਸ਼ ‘ਤੇ ਤਿੱਖੀ ਪ੍ਰਤੀਕਿਰਿਆ- ਜਾਇਜ਼ ਮੰਗਾਂ ਲਈ ਤਿਆਰ, ਪਰ ਬਲੈਕਮੇਲਿੰਗ ਬਰਦਾਸ਼ਤ ਨਹੀਂ
ਚੰਡੀਗੜ੍ਹ, 27 ਅਗਸਤ 2026- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਅੱਜ ਹੜਤਾਲ ‘ਤੇ ਚੱਲ ਰਹੇ ਸਰਕਾਰੀ ਮੁਲਾਜ਼ਮਾਂ ਨੂੰ ਇੱਕ ਸਪੱਸ਼ਟ ਅਤੇ ਦੋ ਟੁੱਕ ਸੰਦੇਸ਼ ਦਿੱਤਾ ਹੈ। ਸੋਸ਼ਲ ਮੀਡੀਆ ਉੱਤੇ ਇੱਕ ਤਿੱਖੇ ਬਿਆਨ ਰਾਹੀਂ ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਹੈ ਕਿ ਸਰਕਾਰ ਅਤੇ ਮੁਲਾਜ਼ਮਾਂ ਵਿਚਕਾਰ ਗੱਲਬਾਤ ਅਤੇ ਹੜਤਾਲ ਦੋਵੇਂ ਇੱਕੋ ਸਮੇਂ ਨਹੀਂ ਚੱਲ ਸਕਦੀਆਂ। ਉਨ੍ਹਾਂ ਨੇ ਕਿਹਾ ਕਿ ਜੇਕਰ ਮੁਲਾਜ਼ਮ ਸਰਕਾਰ ਨਾਲ ਕਿਸੇ ਵੀ ਮਸਲੇ ‘ਤੇ ਚਰਚਾ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਪਹਿਲਾਂ ਆਪਣੀ ਹੜਤਾਲ ਤੁਰੰਤ ਖ਼ਤਮ ਕਰਨੀ ਪਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬਿਆਨ ਵਿੱਚ ਕਿਹਾ, “ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਅਤੇ ਹੱਲ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਾਂ। ਪਰ ਇਹ ਬਹੁਤ ਜ਼ਰੂਰੀ ਹੈ ਕਿ ਮਾਹੌਲ ਸੁਖਾਵਾਂ ਹੋਵੇ। ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ। ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ।”
ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ…
ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ… ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…— Bhagwant Mann (@BhagwantMann) August 27, 2026
ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ- ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਸਰਕਾਰੀ ਮੁਲਾਜ਼ਮ ਸਰਕਾਰ ਦੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਸਰਕਾਰ ਉਨ੍ਹਾਂ ਦੀ ਹਰ ਜਾਇਜ਼ ਮੰਗ ਸੁਣਨ ਲਈ ਤਿਆਰ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ “ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੇ ਨਹੀਂ ਚੱਲ ਸਕਦੇ।” ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਇਸ ਲਈ ਪਹਿਲਾਂ ਹੜਤਾਲ ਵਾਪਸ ਲੈਣੀ ਹੋਵੇਗੀ।
ਮੁੱਖ ਮੰਤਰੀ ਨੇ ਇਹ ਗੱਲ ਉਸ ਸਮੇਂ ਕਹੀ ਹੈ ਜਦੋਂ ਸਰਕਾਰੀ ਮੁਲਾਜ਼ਮਾਂ ਵੱਲੋਂ ਅੱਜ ਵੱਖ-ਵੱਖ ਸਰਕਾਰੀ ਦਫ਼ਤਰਾਂ ਵਿੱਚ ਹੜਤਾਲ ਕੀਤੀ ਜਾ ਰਹੀ ਹੈ। ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ’ਤੇ ਦਬਾਅ ਬਣਾ ਰਹੇ ਹਨ। ਇਸ ਦੌਰਾਨ ਮੁਲਾਜ਼ਮਾਂ ਅਤੇ ਮੁੱਖ ਮੰਤਰੀ ਵਿਚਾਲੇ ਮੀਟਿੰਗ ਹੋਣੀ ਤੈਅ ਸੀ।
ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਣੀ ਸੀ, ਪਰ ਬਾਅਦ ਵਿੱਚ ਮੀਟਿੰਗ ਦਾ ਸਥਾਨ ਬਦਲ ਕੇ ਜਲੰਧਰ ਕਰ ਦਿੱਤਾ ਗਿਆ। ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਦੇ ਬਿਆਨ ਨੇ ਗੱਲਬਾਤ ਦੀ ਪ੍ਰਕਿਰਿਆ ਨੂੰ ਲੈ ਕੇ ਸਰਕਾਰ ਦਾ ਰੁਖ ਸਾਫ਼ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਆਸ ਪ੍ਰਗਟਾਈ ਸੀ ਕਿ ਮੁਲਾਜ਼ਮਾਂ ਨਾਲ ਹੋਣ ਵਾਲੀ ਮੀਟਿੰਗ ਦੌਰਾਨ ਉਨ੍ਹਾਂ ਦੇ ਮਸਲਿਆਂ ਦਾ ਕੋਈ ਹੱਲ ਨਿਕਲ ਸਕਦਾ ਹੈ। ਹਾਲਾਂਕਿ ਹੁਣ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜਤਾਲ ਅਤੇ ਗੱਲਬਾਤ ਨੂੰ ਇਕੱਠੇ ਨਾ ਚਲਾਉਣ ਦੀ ਗੱਲ ਕਹੇ ਜਾਣ ਤੋਂ ਬਾਅਦ ਗੇਂਦ ਮੁਲਾਜ਼ਮ ਜਥੇਬੰਦੀਆਂ ਦੇ ਪਾਲੇ ਵਿੱਚ ਆ ਗਈ ਹੈ।
ਮੁੱਖ ਮੰਤਰੀ ਨੇ ਮੁੜ ਦੁਹਰਾਇਆ ਕਿ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ’ਤੇ ਵਿਚਾਰ ਕਰਨ ਅਤੇ ਹਰ ਮਸਲੇ ਦਾ ਹੱਲ ਕੱਢਣ ਲਈ ਤਿਆਰ ਹੈ। ਪਰ ਉਨ੍ਹਾਂ ਦਾ ਸਪੱਸ਼ਟ ਸੰਦੇਸ਼ ਹੈ ਕਿ ਪਹਿਲਾਂ ਹੜਤਾਲ ਖ਼ਤਮ ਹੋਵੇਗੀ ਅਤੇ ਉਸ ਤੋਂ ਬਾਅਦ ਹੀ ਸਰਕਾਰ ਨਾਲ ਰਸਮੀ ਗੱਲਬਾਤ ਅੱਗੇ ਵਧੇਗੀ।
ਪੰਜਾਬ ਸਰਕਾਰ ਦੇ ਇਸ ਬਿਆਨ ਤੋਂ ਬਾਅਦ ਹੁਣ ਗੇਂਦ ਮੁਲਾਜ਼ਮ ਯੂਨੀਅਨਾਂ ਦੇ ਪਾਲੇ ਵਿੱਚ ਹੈ। ਮੁੱਖ ਮੰਤਰੀ ਦੇ ਇਸ ਦੋ ਟੁੱਕ ਜਵਾਬ ਤੋਂ ਬਾਅਦ ਇਹ ਦੇਖਣਾ ਅਹਿਮ ਹੋਵੇਗਾ ਕਿ ਹੜਤਾਲੀ ਮੁਲਾਜ਼ਮ ਆਪਣਾ ਸੰਘਰਸ਼ ਵਾਪਸ ਲੈ ਕੇ ਮੇਜ਼ ‘ਤੇ ਗੱਲਬਾਤ ਲਈ ਆਉਂਦੇ ਹਨ ਜਾਂ ਆਪਣਾ ਰੁੱਖ ਹੋਰ ਸਖ਼ਤ ਕਰਦੇ ਹਨ। ਫਿਲਹਾਲ, ਸਰਕਾਰ ਨੇ ਆਪਣੇ ਇਰਾਦੇ ਸਪੱਸ਼ਟ ਕਰ ਦਿੱਤੇ ਹਨ ਕਿ ਬਿਨਾਂ ਸ਼ਰਤ ਹੜਤਾਲ ਖ਼ਤਮ ਕੀਤੇ ਬਿਨਾਂ ਕੋਈ ਵੀ ਅਧਿਕਾਰਤ ਮੀਟਿੰਗ ਨਹੀਂ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀ ਆਪਣੀਆਂ ਕਈ ਪੁਰਾਣੀਆਂ ਮੰਗਾਂ, ਜਿਨ੍ਹਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਪੈਂਡਿੰਗ ਮਹਿੰਗਾਈ ਭੱਤੇ (DA) ਦੀਆਂ ਕਿਸ਼ਤਾਂ ਜਾਰੀ ਕਰਨਾ ਅਤੇ ਪੇ-ਕਮਿਸ਼ਨ ਦੀਆਂ ਖਾਮੀਆਂ ਨੂੰ ਦੂਰ ਕਰਨਾ ਸ਼ਾਮਲ ਹਨ, ਨੂੰ ਲੈ ਕੇ ਲਗਾਤਾਰ ਧਰਨੇ ਅਤੇ ਹੜਤਾਲਾਂ ਕਰ ਰਹੇ ਹਨ। ਮੁਲਾਜ਼ਮ ਜਥੇਬੰਦੀਆਂ ਦਾ ਦੋਸ਼ ਹੈ ਕਿ ਸਰਕਾਰ ਨਾਲ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਿਆ, ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੜਤਾਲ ਦਾ ਰਾਹ ਚੁਣਨਾ ਪਿਆ ਹੈ।
















