Join WhatsApp

Join Now

ਵੱਡੀ ਖ਼ਬਰ: ਸਿੱਧੂ ਮੂਸੇਵਾਲੇ ਵਾਂਗ ਇੱਕ ਹੋਰ ਮਸ਼ਹੂਰ ਗਾਇਕ ਦਾ ਗੋਲੀਆਂ ਮਾਰ ਕੇ ਕਤਲ

On: ਅਗਸਤ 27, 2026 3:26 ਬਾਃ ਦੁਃ

 

ਵੱਡੀ ਖ਼ਬਰ: ਸਿੱਧੂ ਮੂਸੇਵਾਲੇ ਵਾਂਗ ਇੱਕ ਹੋਰ ਮਸ਼ਹੂਰ ਗਾਇਕ ਦਾ ਗੋਲੀਆਂ ਮਾਰ ਕੇ ਕਤਲ

ਸ਼ਾਮਲੀ ‘ਚ ਹਰਿਆਣਵੀ ਗਾਇਕ ਅੰਕਿਤ ਬਾਲੀਆਨ ਦਾ ਬੇਰਹਿਮੀ ਨਾਲ ਕਤਲ: ਜਿਮ ਦੇ ਬਾਹਰ 18 ਰੋੰਡ ਗੋਲੀਆਂ ਨਾਲ ਭੁੰਨਿਆ, ਇਲਾਕੇ ‘ਚ ਸੈਨਸਨੀ

ਉੱਤਰ ਪ੍ਰਦੇਸ਼, 27 ਅਗਸਤ 2026-

ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਤੋਂ ਇਕ ਬਹੁਤ ਹੀ ਦੁਖਦਾਈ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਲੰਘੀ ਸ਼ਾਮ ਸਿੱਧੂ ਮੂਸੇਵਾਲਾ ਵਾਂਗ ਮਸ਼ਹੂਰ ਹਰਿਆਣਵੀ ਗਾਇਕ ਅਤੇ ਯੂਟਿਊਬਰ ਅੰਕਿਤ ਬਾਲੀਆਨ ਦੀ ਜਿਮ ਦੇ ਬਾਹਰ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਵਾਰਦਾਤ ਸ਼ਾਮਲੀ ਦੇ ਸ਼ਹਿਰ ਕੋਤਵਾਲੀ ਇਲਾਕੇ ਵਿੱਚ ਵਾਪਰੀ। ਹਰਿਆਣਵੀ ਗਾਇਕ ਅੰਕਿਤ ਬਾਲੀਆਨ ਸ਼ਾਮ ਦੇ ਸਮੇਂ ਜਿਮ ਵਿੱਚੋਂ ਬਾਹਰ ਨਿਕਲੇ ਹੀ ਸਨ ਕਿ ਦੋ ਮੋਟਰਸਾਈਕਲਾਂ ‘ਤੇ ਆਏ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਲਗਭਗ 18 ਗੋਲੀਆਂ ਚਲਾਈਆਂ, ਜਿਸ ਕਾਰਨ ਅੰਕਿਤ ਬਾਲੀਆਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ।

muzaffarnagar news haryanvi singer ankit baliyan shot in shamli

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਸੁਪਰਡੈਂਟ ਨਰੇਂਦਰ ਪ੍ਰਤਾਪ ਸਿੰਘ ਪੁਲਿਸ ਟੀਮ ਨਾਲ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਸੁਪਰਡੈਂਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਅਤੇ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਘਾਲਿਆ ਜਾ ਰਿਹਾ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ।

ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਇਹ ਚਰਚਾ ਵੀ ਜ਼ੋਰਾਂ ‘ਤੇ ਹੈ ਕਿ ਅੰਕਿਤ ਬਾਲੀਆਨ ਆਉਣ ਵਾਲੀਆਂ ਪੰਚਾਇਤ ਚੋਣਾਂ ਲੜਨ ਦੀ ਤਿਆਰੀ ਕਰ ਰਹੇ ਸਨ। ਹਾਲਾਂਕਿ, ਅਧਿਕਾਰੀਆਂ ਜਾਂ ਅੰਕਿਤ ਦੇ ਸਹਿਯੋਗੀਆਂ ਵੱਲੋਂ ਇਸ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ ਹੈ। ਪੁਲਿਸ ਇਸ ਪਹਿਲੂ ਦੀ ਵੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਕਿ ਕੀ ਇਹ ਹੱਤਿਆ ਰਾਜਨੀਤਿਕ ਰੰਜਿਸ਼ ਦਾ ਨਤੀਜਾ ਹੈ ਜਾਂ ਇਸ ਦੇ ਪਿੱਛੇ ਕੋਈ ਹੋਰ ਵਜ੍ਹਾ ਹੈ।

ਯੂਟਿਊਬ ‘ਤੇ ਸਨ 3.66 ਲੱਖ ਤੋਂ ਵੱਧ ਸਬਸਕ੍ਰਾਈਬਰਸ

ਹਰਿਆਣਵੀ ਗਾਇਕ ਅੰਕਿਤ ਬਾਲੀਆਨ ਸੋਸ਼ਲ ਮੀਡੀਆ ‘ਤੇ ਕਾਫ਼ੀ ਲੋਕਪ੍ਰਿਯ ਸਨ। ਉਨ੍ਹਾਂ ਦੇ ਯੂਟਿਊਬ ਚੈਨਲ ‘ਤੇ 3.66 ਲੱਖ ਤੋਂ ਵੱਧ ਸਬਸਕ੍ਰਾਈਬਰਸ ਸਨ। ਉਹ ਆਪਣੇ ਵੀਡੀਓਜ਼ ਵਿੱਚ ਵੱਖ-ਵੱਖ ਅਦਾਕਾਰਾਂ ਨਾਲ ਗਾਇਕ ਅਤੇ ਕਲਾਕਾਰ ਵਜੋਂ ਨਜ਼ਰ ਆਉਂਦੇ ਸਨ। ਉਨ੍ਹਾਂ ਦੇ ਕਈ ਗਾਣਿਆਂ ਵਿੱਚ ਬੰਦੂਕਾਂ, ਹਥਿਆਰਾਂ ਅਤੇ ਐਸ.ਯੂ.ਵੀ. (SUV) ਗੱਡੀਆਂ ਦਾ ਫਿਲਮਾਂਕਣ ਕੀਤਾ ਗਿਆ ਸੀ, ਜਿਸ ਕਾਰਨ ਨੌਜਵਾਨਾਂ ਵਿੱਚ ਉਨ੍ਹਾਂ ਦਾ ਕਾਫ਼ੀ ਕ੍ਰੇਜ਼ ਸੀ।

ਇਸ ਖ਼ੂਨੀ ਵਾਰਦਾਤ ਨੂੰ ਲੈ ਕੇ ਉੱਤਰ ਪ੍ਰਦੇਸ਼ ਦੀ ਸਿਆਸਤ ਵੀ ਗਰਮਾ ਗਈ ਹੈ। ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (X) ‘ਤੇ ਪੋਸਟ ਕਰਕੇ ਸੂਬੇ ਦੀ ਭਾਰਤੀ ਜਨਤਾ ਪਾਰਟੀ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਬਿਲਕੁਲ ਜ਼ੀਰੋ ਹੋ ਚੁੱਕੀ ਹੈ।

ਅਖਿਲੇਸ਼ ਯਾਦਵ ਨੇ ਕਿਹਾ, “ਜਿਸ ਬੇਰਹਿਮੀ ਨਾਲ ਸ਼ਾਮਲੀ ਵਿੱਚ ਲੋਕਪ੍ਰਿਯ ਗਾਇਕ ਅੰਕਿਤ ਬਾਲੀਆਨ ਦਾ 18 ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ, ਉਸ ਨਾਲ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਹੱਤਿਆਕਾਂਡ ਦੀ ਜਾਂਚ ਰਾਜਨੀਤਿਕ ਰੰਜਿਸ਼ ਦੇ ਕੋਣ ਤੋਂ ਵੀ ਕੀਤੀ ਜਾਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

 

Leave a Comment