Join WhatsApp

Join Now

DA ਅਤੇ ਪੁਰਾਣੀ ਪੈਨਸ਼ਨ ਬਹਾਲੀ ਦਾ ਮਾਮਲਾ! CM ਭਗਵੰਤ ਮਾਨ ਦਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਾੜਿਆ ਪੁਤਲਾ!

On: ਅਗਸਤ 27, 2026 8:33 ਬਾਃ ਦੁਃ

 

ਮੁਲਾਜ਼ਮ ਅਤੇ ਪੈਨਸ਼ਨਰਾਂ ਨੇ ਤਹਿਸੀਲ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਰੈਲੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕਿਆ

ਪੰਜਾਬ ਸਰਕਾਰ ਦੇ ਕਈ ਵਿਭਾਗਾਂ ਦੇ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈਕੇ ਸਰਕਾਰੀ ਕੰਮ ਕੀਤਾ ਠੱਪ

ਜੈਤੋ, 27 ਅਗਸਤ 2026- ਸਾਂਝੀ ਤਾਲਮੇਲ ਕਮੇਟੀ, ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ ਅੱਜ ਜੈਤੋ ਤਹਿਸੀਲ ਦੇ ਅਧਿਆਪਕਾਂ, ਆਸ਼ਾ ਵਰਕਰਾਂ ਅਤੇ ਪੈਨਸ਼ਨਰਾਂ ਨੇ ਸਥਾਨਕ ਤਹਿਸੀਲ ਪ੍ਰਬੰਧਕੀ ਕੰਪਲੈਕਸ ਸਾਹਮਣੇ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਅਤੇ ਵਿਸ਼ੇਸ਼ ਤੌਰ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖਿਲਾਫ ਤਿੱਖੀ ਨਾਅਰੇਬਾਜ਼ੀ ਕਰਕੇ ਤੇ ਪਿੱਟ ਸਿਆਪਾ ਕਰਕੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕਿਆ। ਇਸ ਤੋਂ ਪਹਿਲਾਂ ਵੱਖ ਵੱਖ ਸਕੂਲਾਂ ਦੇ ਅਧਿਆਪਕ ਅਤੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ, ਕੇ ਰੈਲੀ ਵਿੱਚ ਸ਼ਾਮਿਲ ਹੋਏ।

ਰੈਲੀ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਪ੍ਰੇਮ ਚਾਵਲਾ, ਪ੍ਰਕਾਸ਼ ਸਿੰਘ ਜੈਤੋ, ਗੁਰਦੀਪ ਸਿੰਘ ਰਾਮੇਆਣਾ, ਗੁਰਮੀਤ ਸਿੰਘ ਜੈਤੋ, ਅਵਤਾਰ ਸਿੰਘ ਸਹੋਤਾ, ਪਾਵਰ ਕਾਮ ਪੈਨਸ਼ਨਰ ਆਗੂ ਸੁਰਿੰਦਰ ਪਾਲ ਸਿੰਘ,ਬਿਜਲੀ ਬੋਰਡ ਦੇ ਆਗੂ ਚੰਦਰ ਸ਼ੇਖਰ , ਆਲ ਇੰਡੀਆ ਆਸ਼ਾ ਵਰਕਰਾਂ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਆਗੂ ਕੁਲਵਿੰਦਰ ਸਿੰਘ ਬਰਾੜ, ਕਰਨਵੀਰ ਸਿੰਘ ਝੱਖੜ ਵਾਲਾ, ਭੁਪਿੰਦਰ ਦੁੱਗਲ, ਅਮੋਲਕ ਸਿੰਘ ਸਿੱਧੂ ਮਾਸਟਰ ਕੇਡਰ ਯੂਨੀਅਨ, ਜਸਵਿੰਦਰ ਸਿੰਘ ਬਰਗਾੜੀ ਈ ਟੀ ਟੀ ਟੀਚਰਜ਼ ਯੂਨੀਅਨ, ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ ਰਣਜੀਤ ਸਿੰਘ ਮੱਲਾ, ਗੁਰਜੀਤ ਸਿੰਘ ਤੇ ਰਵੀ ਕੁਮਾਰ ,ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ ਦੇ ਆਗੂ ਇਕਬਾਲ ਸਿੰਘ ਰਣ ਸਿੰਘ ਵਾਲਾ, ਪਾਵਰ ਕੌਮ ਪੈਨਸ਼ਨਰ ਆਗੂ ਦਰਸ਼ਨ ਸਿੰਘ ਸਰਾਵਾਂ, ਦਫ਼ਤਰੀ ਮੁਲਾਜ਼ਮਾਂ ਦੇ ਆਗੂ ਕੁਲਦੀਪ ਭਗਤੂਆਣਾ,ਕਿਰਨਾਂ ਰਾਣੀ, ਭੁਪਿੰਦਰ ਸਿੰਘ ਵਲੰਟੀਅਰ ਯੂਨੀਅਨ, ਆਸ਼ਾ ਵਰਕਰਾਂ ਦੇ ਆਗੂ ਗੁਰਮੀਤ ਕੌਰ ਤੇ ਸੁਖਪਾਲ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਤੇ ਦੋਸ਼ ਲਾਇਆ ਕਿ ਆਪਣੇ ਸਾਢੇ ਚਾਰ ਸਾਲ ਦੇ ਰਾਜ ਭਾਗ ਦੌਰਾਨ ਲਗਾਤਾਰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਫੈਸਲੇ ਕੀਤੇ ਹਨ।

ਆਗੂਆਂ ਨੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਵਰਗ ਨੂੰ ਸੱਦਾ ਦਿੱਤਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਬਕ ਸਿਖਾਉਣ ਲਈ ਅੱਜ ਤੋਂ ਹੀ ਕਮਰਕਸੇ ਕੱਸ ਲੈਣ। ਪੰਜਾਬ ਸਰਕਾਰ ਨੂੰ ਚੇਤਾਵਨੀ ਦਿਤੀ ਗਈ ਕਿ ਜੇਕਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਬਣਦਾ 18 ਫੀਸਦੀ ਡੀ ਏ ਨਾ ਦਿੱਤਾ ਗਿਆ, ਪੁਰਾਣੀ ਪੈਨਸ਼ਨ ਸਕੀਮ ਬਹਾਲ ਨਾ ਕੀਤੀ ਗਈ, ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ, ਆਸ਼ਾ ਵਰਕਰਾਂ, ਮਿਡ ਡੇ ਮੀਲ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਦੀਆਂ ਉਜ਼ਰਤਾਂ ਵਿੱਚ ਢੁੱਕਵਾਂ ਵਾਧਾ ਨਾ ਕੀਤਾ ਗਿਆ।

ਮਿਤੀ 15-1-2015 ਦਾ ਮੁੱਢਲੀ ਤਨਖਾਹਾਂ ਤੇ ਭਰਤੀ ਕਰਨ ਸਬੰਧੀ ਪੱਤਰ ਰੱਦ ਨਾ ਕੀਤਾ ਗਿਆ, ਮਿਤੀ 17-7-2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਕੇਂਦਰੀ ਪੈਟਰਨ ਅਨੁਸਾਰ ਤਨਖਾਹਾਂ ਦੇਣ ਦਾ ਪੱਤਰ ਰੱਦ ਨਾ ਕੀਤਾ ਗਿਆ ਅਤੇ ਇਸ ਸਬੰਧੀ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਮਾਨਯੋਗ ਸਰਵ ਉੱਚ ਅਦਾਲਤ ਦਾ ਫੈਸਲਾ ਸਹੀ ਦਿਸ਼ਾ ਵਿੱਚ ਲਾਗੂ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੌਰਾਨ ਸੰਘਰਸ਼ਾਂ ਦੀ ਰੂਪ ਰੇਖਾ ਹੋਰ ਤਿੱਖੀ ਕੀਤੀ ਜਾਵੇਗੀ। ਇਸ ਦੀ ਸਮੁੱਚੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਇਸ ਸਮੇਂ ਭਰਾਤਰੀ ਤੌਰ ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਦਰਸ਼ਨ ਸਿੰਘ ਬਾਜਾਖਾਨਾ, ਨਾਇਬ ਸਿੰਘ ਭਗਤੂਆਣਾ, ਰਣਦੀਪ ਸਿੰਘ, ਸਰਦੂਲ ਸਿੰਘ ਕਾਸਿਮ ਭੱਟੀ ਆਦਿ ਨੇ ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਪੁਰਜੋਰ ਹਮਾਇਤ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਕੁਲਦੀਪ ਸਿੰਘ ਸਹਿਦੇਵ, ਸੁਰਿੰਦਰ ਪਾਲ ਸਿੰਘ ਖਾਲਸਾ ,ਕੀਰਤਨ ਸਿੰਘ, ਅੰਗਰੇਜ਼ ਸਿੰਘ, ਜਗ ਸਿੰਘ ਬਰਾੜ, ਕੁਲਬੀਰ ਸਿੰਘ ਲੈਕਚਰਾਰ, ਜਗਜੀਤ ਸਿੰਘ ਸਿਹਤ ਵਿਭਾਗ ,ਮੇਜਰ ਸਿੰਘ, ਸ਼ਮਿੰਦਰ ਸਿੰਘ, ਮੇਲਾ ਰਾਮ ਸਿਹਤ ਵਿਭਾਗ, ਵੀਰ ਸਿੰਘ, ਦੇਵ ਰਾਜ, ਅਧਿਆਪਕ ਆਗੂ ਹਰਭਗਵਾਨ ਘਣੀਏਵਾਲਾ, ਗੁਰਪ੍ਰੀਤ ਸਿੰਘ ਜੈਤੋ, ਸਵਰਨਜੀਤ ਸਿੰਘ ਜੈਤੋ ਰਾਜਪਾਲ ਸਿੰਘ ,ਹਰਭਜਨ ਸਿੰਘ, ਜਸਵਿੰਦਰ ਸਿੰਘ ਮੱਤਾ, ਸੁਖਬੀਰ ਸਿੰਘ ਡੀ ਪੀ ਈ, ਰਾਜਵਿੰਦਰ ਸਿੰਘ ਜੈਤੋ, ਗੁਰਮਿੰਦਰ ਸਿੰਘ, ਹਰਵਿੰਦਰ ਸਿੰਘ ਢਿੱਲੋਂ, ਸੁਖਚੈਨ ਕੌਰ, ਗੁਰਪ੍ਰੀਤ ਕੌਰ, ਚੰਦਰ ਪਾਲ ਜੋਸ਼ੀ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ , ਮੁਲਾਜ਼ਮ , ਪੈਨਸ਼ਨਰ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ।

 

Leave a Comment