Join WhatsApp

Join Now

ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖ਼ਬਰੀ; ਹੁਣ PSSSB ਦੇ ਲਿਖਤੀ ਪੇਪਰ ਲਈ ਮਿਲੇਗੀ ਮੁਫ਼ਤ ਕੋਚਿੰਗ

On: ਅਗਸਤ 28, 2026 12:07 ਬਾਃ ਦੁਃ

 

ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਖੁਸ਼ਖ਼ਬਰੀ; ਹੁਣ PSSSB ਦੇ ਲਿਖਤੀ ਪੇਪਰ ਲਈ ਮਿਲੇਗੀ ਮੁਫ਼ਤ ਕੋਚਿੰਗ

ਫਾਜ਼ਿਲਕਾ 28 ਅਗਸਤ 2026- ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ (ਬਾਦਲ – ਬਠਿੰਡਾ ਰੋਡ) ਵੱਲੋਂ ਜ਼ਿਲ੍ਹਾ ਫਾਜਿਲਕਾ, ਬਠਿੰਡਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ PSSSB ਵਿੱਚ ਕਲੈਰੀਕਲ ਜਾਂ ਗਰੁੱਪ ਡੀ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਮੁਫਤ ਪੂਰਵ ਸਿਖਲਾਈ ਕੈਂਪ ਮਿਤੀ 01 ਸਤੰਬਰ 2026 ਤੋਂ ਸ਼ੁਰੂ ਹੋ ਹੈ।

ਇਹ ਜਾਣਕਾਰੀ ਦਿੰਦਿਆਂ ਕੈਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ, ਕਾਲਝਰਾਣੀ ਨੇ ਦੱਸਿਆ ਕਿ PSSSB ਵਿੱਚ ਕਲੈਰੀਕਲ ਜਾਂ ਗਰੁੱਪ ਡੀ ਲਈ ਅਪਲਾਈ ਕਰ ਚੁੱਕੇ ਨੌਜਵਾਨਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਕੈਂਪ ਵਿਖੇ ਆ ਕੇ ਲਿਖਤੀ ਪੇਪਰ ਦੀ ਤਿਆਰੀ ਕਰਨ। ਇਨ੍ਹਾਂ ਪੋਸਟਾ ਲਈ ਮਿਤੀ 07 ਸਤੰਬਰ 2026 ਤੱਕ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਲਿਖਤੀ ਪੇਪਰ ਦੀ ਤਿਆਰੀ ਤਜਰਬੇਕਾਰ ਸਟਾਫ਼ ਵੱਲੋਂ ਕਰਵਾਈ ਜਾਂਦੀ ਹੈ।

ਉਕਤ ਜ਼ਿਲਿਆਂ ਦੇ ਪੂਰਵ ਸਿਖਲਾਈ ਲੈਣ ਦੇ ਚਾਹਵਾਨ ਯੁਵਕ ਮਿਤੀ 31, ਅਗਸਤ 2026 ਤੋਂ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 09:00 ਵਜੇ ਨਿੱਜੀ ਤੌਰ ਤੇ ਸੀ-ਪਾਈਟ ਕੈਂਪ, ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ ਵਿਖੇ ਦਸਵੀ, ਬਾਰਵੀਂ ਜਮਾਤ ਤੇ ਉੱਚ ਯੋਗਤਾ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਭਰਤੀ ਲਈ ਆਨ-ਲਾਈਨ ਅਪਲਾਈ ਕੀਤੇ ਫਾਰਮ ਅਤੇ ਐਡਮਿਟ ਕਾਰਡ ਦੀ ਫੋਟੋਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਅਤੇ ਰੈਜੀਡੈਂਸੀ ਸਰਟੀਫਿਕੇਟ ਦੀ ਫੋਟੋ ਕਾਪੀ, 02 ਤਾਜਾ ਪਾਸਪੋਰਟ ਸਾਈਜ ਫੋਟੋ ਦਸਤਾਵੇਜ਼ ਸਮੇਤ ਪਹੁੰਚ ਕੇ ਲਿਖਤੀ ਪੇਪਰ ਦੀ ਤਿਆਰੀ ਲਈ ਰਜ਼ਿਸਟ੍ਰੇਸ਼ਨ ਕਰਵਾ ਕੇ ਟ੍ਰੇਨਿੰਗ ਸ਼ੁਰੂ ਕਰ ਸਕਦੇ ਹਨ।

ਇਸ ਤੋਂ ਇਲਾਵਾ ਕੈਂਪ ਵਿਖੇ ਪੰਜਾਬ ਪੁਲਿਸ ਦੇ ਫਿਜੀਕਲ ਟੈਸਟ ਦੀ ਤਿਆਰੀ ਵੀ ਚੱਲ ਰਹੀ। ਸਿਖਲਾਈ ਦੌਰਾਂਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ (ਸਪੈਸ਼ਲ ਡਾਈਟ) ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013, 94638-41615, 98722-74085 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

More

ਭਗਵੰਤ ਮਾਨ ਸਰਕਾਰ ਨੇ ਸਾਨੂੰ ਹੜ੍ਹ ਪੀੜਤ ਕਿਸਾਨਾਂ ਦੀ ਨਹੀਂ ਦਿੱਤੀ ਲਿਸਟ, ਅਸੀਂ ਮੁਆਵਜ਼ਾ ਕਿਵੇਂ ਦਿੰਦੇ? ਸ਼ਿਵਰਾਜ ਚੌਹਾਨ ਦਾ ਵੱਡਾ ਦਾਅਵਾ

ਅਕਾਲੀ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਾਲੇ ਭਗਵੰਤ ਮਾਨ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ?

“ਵਾਅਦੇ ਕਰਕੇ ਭੁੱਲੀ ਸਰਕਾਰ”: ਪੂਰੇ ਲਾਭ ਨਾ ਮਿਲਣ ਤੋਂ ਖਫ਼ਾ ਸਿੱਖਿਆ ਪ੍ਰੋਵਾਈਡਰਾਂ ਨੇ ਪੰਜਾਬ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ

“ਨਾਲੇ ਚੋਰੀ, ਨਾਲੇ ਸੀਨਾਜ਼ੋਰੀ”! DA ਦੇ ਮੁੱਦੇ ‘ਤੇ ਜਾਖੜ ਨੇ ਪੰਜਾਬ ਸਰਕਾਰ ਨੂੰ ਘੇਰਿਆ, ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਦਾ ਲਾਇਆ ਦੋਸ਼

Punjab News: ਸਕੂਲ ਜਾ ਰਹੇ 4 ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਸੜਕ ਹਾਦਸਾ, ਇੱਕ ਵਿਦਿਆਰਥੀ ਦੀ ਮੌਤ

ਵੱਡੀ ਖ਼ਬਰ: ਪੰਜਾਬ ਦੇ ਹੜਤਾਲੀ ਮੁਲਾਜ਼ਮਾਂ ਨੇ ਭਗਵੰਤ ਮਾਨ ਸਰਕਾਰ ਵਿਰੁੱਧ ਖੋਲ੍ਹਿਆ ਮੋਰਚਾ; ਅਗਲੇ ਸੰਘਰਸ਼ ਬਾਰੇ ਕਰ’ਤਾ ਵੱਡਾ ਐਲਾਨ

Leave a Comment