Join WhatsApp

Join Now

ਹੁਣ ਪੰਜਾਬ ਦੇ ਹਜ਼ਾਰਾਂ ਕਿਸਾਨ ਚੰਡੀਗੜ੍ਹ ‘ਚ ਲਾਉਣਗੇ ਮੋਰਚਾ; ਤਿਆਰੀਆਂ ਜੋਰਾਂ ‘ਤੇ…

On: ਅਗਸਤ 28, 2026 6:58 ਬਾਃ ਦੁਃ

 

ਪੰਜਾਬ ਦੇ ਹਜ਼ਾਰਾਂ ਕਿਸਾਨ ਹੁਣ ਚੰਡੀਗੜ੍ਹ ‘ਚ ਲਾਉਣਗੇ ਮੋਰਚਾ; ਤਿਆਰੀਆਂ ਜੋਰਾਂ ‘ਤੇ…

1 ਸਤੰਬਰ ਤੋਂ ਚੰਡੀਗੜ੍ਹ ਮੋਰਚੇ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਬਲਾਕ ਜ਼ੀਰਾ ਦੀ ਮੀਟਿੰਗ ਹੋਈ

ਜ਼ੀਰਾ, 28 ਅਗਸਤ 2026 – ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਕਿਸਾਨਾਂ ਦੀਆਂ ਹੱਕੀ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਮੋਰਚਾ ਲਾਇਆ ਜਾ ਰਿਹਾ ਹੈ। ਇਸ ਮੋਰਚੇ ਰਾਹੀਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਸੰਕਟ ਦਾ ਪੱਕਾ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਜਾਵੇਗੀ। ਇਸ ਮੋਰਚੇ ਦੀਆਂ ਤਿਆਰੀਆਂ ਲਈ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਜ਼ੀਰਾ ਦੀ ਤਹਿਸੀਲ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਨਛੱਤਰ ਸਿੰਘ ਮਲਸੀਆ ਅਤੇ ਬਲਾਕ ਪ੍ਰਧਾਨ ਬਲਵੰਤ ਸਿੰਘ ਮੱਲਾਵਾਲਾ ਦੀ ਅਗਵਾਈ ਵਿੱਚ ਕੀਤੀ ਗਈ।

ਜਿਸ ਵਿੱਚ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾਂ, ਸੂਬਾ ਸਕੱਤਰ ਦਲਵਿੰਦਰ ਸਿੰਘ ਸ਼ੇਰਖਾਂ ਅਤੇ ਜਿਲ੍ਹਾ ਜਰਨਲ ਸਕੱਤਰ ਗੁਰਚਰਨ ਸਿੰਘ ਮਲਸੀਆਂ ਕਲਾਂ ਵੀ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਕਿਸਾਨ ਕਰਜ਼ੇ, ਵਧ ਰਹੀਆਂ ਖੇਤੀ ਲਾਗਤਾਂ, ਫ਼ਸਲਾਂ ਦੇ ਵਾਜਬ ਭਾਅ ਅਤੇ ਪਾਣੀਆਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਸਰਕਾਰਾਂ ਵੱਲੋਂ ਵਾਰ-ਵਾਰ ਕੀਤੇ ਜਾਂਦੇ ਵਾਅਦਿਆਂ ਦੇ ਬਾਵਜੂਦ ਕਿਸਾਨਾਂ ਦੀਆਂ ਮੁੱਖ ਮੰਗਾਂ ਦਾ ਸਥਾਈ ਹੱਲ ਨਹੀਂ ਕੀਤਾ ਗਿਆ।

ਮੋਰਚੇ ਦੀਆਂ ਪ੍ਰਮੁੱਖ ਮੰਗਾਂ ਵਿੱਚ ਕਿਸਾਨਾਂ ਦੇ ਸਮੁੱਚੇ ਕਰਜ਼ੇ ’ਤੇ ਰਾਹਤ/ਮੁਆਫ਼ੀ, ਸਾਰੀਆਂ ਫ਼ਸਲਾਂ ਲਈ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਾਗੂ ਕਰਨਾ, ਕਿਸਾਨ ਵਿਰੋਧੀ ਟਰੇਡ ਡੀਲਾਂ ਰੱਦ ਕਰਨਾ, ਖੇਤੀ ਲਾਗਤਾਂ ਘਟਾਉਣਾ ਅਤੇ ਕਿਸਾਨਾਂ ਨੂੰ ਫ਼ਸਲਾਂ ਦੇ ਲਾਹੇਵੰਦ ਭਾਅ ਯਕੀਨੀ ਬਣਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਪੰਜਾਬ ਦੇ ਦਰਿਆਈ ਪਾਣੀਆਂ, ਧਰਤੀ ਹੇਠਲੇ ਪਾਣੀ ਅਤੇ ਸਿੰਚਾਈ ਨਾਲ ਸਬੰਧਤ ਸਮੁੱਚੇ ਮਸਲਿਆਂ ਦਾ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਥਾਈ ਹੱਲ ਕਰਨ ਦੀ ਮੰਗ ਵੀ ਮੋਰਚੇ ਦੌਰਾਨ ਜ਼ੋਰਦਾਰ ਢੰਗ ਨਾਲ ਉਠਾਈ ਜਾਵੇਗੀ।

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ 1 ਸਤੰਬਰ ਤੋਂ ਚੰਡੀਗੜ੍ਹ ਵਿਖੇ ਲੱਗਣ ਵਾਲੇ ਮੋਰਚੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਕਿਸਾਨੀ ਅਤੇ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬੂਟਾ ਸਿੰਘ ਟਿੰਡਵਾਂ, ਗੁਰਦੀਪ ਸਿੰਘ ਵਸਤੀ ਗਾਮੇਵਾਲੀ, ਰਵਿੰਦਰ ਸਿੰਘ ਮਲਸੀਆਂ, ਸੁਖਰਾਮ ਸਿੰਘ ਮੱਲਾਂਵਾਲਾ, ਦੀਦਾਰ ਸਿੰਘ ਜੱਲੇਖਾ, ਸੁਰਜੀਤ ਸਿੰਘ, ਅਰਸ਼ਦੀਪ ਸਿੰਘ ਬੰਬ, ਸੁਰਿੰਦਰ ਸਿੰਘ ਬੰਬ, ਗੁਰਪ੍ਰੀਤ ਸਿੰਘ ਮੱਲੋਕੇ, ਬਲਤੇਜ ਸਿੰਘ ਮੱਲੋਕੇ, ਹਰਪ੍ਰੀਤ ਸਿੰਘ ਮਲਸੀਆਂ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ ਮਲਸੀਆਂ, ਦਰਸ਼ਨ ਸਿੰਘ ਕੋਠੇ ਗਾਦੜੀ, ਲਖਵੀਰ ਸਿੰਘ ਵਸਤੀ ਗਾਮੇਵਾਲੀ, ਜਗਤਾਰ ਸਿੰਘ ਮੱਲੋਕੇ ਆਦਿ ਆਗੂ ਹਾਜਰ ਸਨ।

 

Leave a Comment