Join WhatsApp

Join Now

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ

On: ਅਗਸਤ 29, 2026 2:48 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ

ਚੰਡੀਗੜ੍ਹ, 29 ਅਗਸਤ 2026: 27 ਅਗਸਤ ਨੂੰ ਹੋਈ ਮੁਲਾਜ਼ਮਾਂ ਦੀ ਹੜਤਾਲ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਸਰਕਾਰ ਵੱਲੋਂ ਡਿਊਟੀ ਤੋਂ ਅਣਅਧਿਕਾਰਤ ਤੌਰ ’ਤੇ ਗੈਰ-ਹਾਜ਼ਰ (Unauthorized Absent) ਰਹੇ ਮੁਲਾਜ਼ਮਾਂ ਖ਼ਿਲਾਫ਼ Show-Cause Notice ਜਾਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਸਾਹਮਣੇ ਆਏ ਸਰਕਾਰੀ ਪੱਤਰ ਵਿੱਚ “Action regarding unauthorized absence of employees on duty” ਵਿਸ਼ੇ ਤਹਿਤ ਸਬੰਧਤ ਅਧਿਕਾਰੀਆਂ ਨੂੰ ਕਾਰਵਾਈ ਕਰਨ ਲਈ ਕਿਹਾ ਗਿਆ ਹੈ।

ਪੱਤਰ ਵਿੱਚ ਕਿਹਾ ਗਿਆ ਹੈ ਕਿ 27-08-2026 ਨੂੰ ਜਿਹੜੇ ਕਰਮਚਾਰੀ ਅਣਅਧਿਕਾਰਤ (unauthorized) ਤੌਰ ’ਤੇ ਗੈਰ-ਹਾਜ਼ਰ ਸਨ, ਉਨ੍ਹਾਂ ਸਬੰਧੀ ਸਬੰਧਤ Disciplinary Authority ਵੱਲੋਂ ਉਨ੍ਹਾਂ ਨੂੰ Show-Cause Notice ਜਾਰੀ ਕਰਦੇ ਹੋਏ ਨਿਯਮਾਂ/ਹਦਾਇਤਾਂ ਅਨੁਸਾਰ ਸਖ਼ਤ ਅਨੁਸ਼ਾਸਨੀ ਕਾਰਵਾਈ ਕਰਨੀ ਯਕੀਨੀ ਬਣਾਈ ਜਾਵੇ।

ਇਹ ਕਾਰਵਾਈ ਉਸ ਪੱਤਰ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਵਿੱਚ ਪੰਜਾਬ ਸਰਕਾਰ ਨੇ 27 ਅਗਸਤ ਦੀ ਹੜਤਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਰਹੇ ਕਰਮਚਾਰੀਆਂ ਦੀ ਜਾਣਕਾਰੀ ਮੰਗੀ ਸੀ। ਹੁਣ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜਿਹੜੇ ਮੁਲਾਜ਼ਮ ਅਣਅਧਿਕਾਰਤ ਤੌਰ ’ਤੇ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ, ਉਨ੍ਹਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਜਾਵੇਗਾ।

ਪੱਤਰ ਵਿੱਚ ਮੁੱਖ ਸਕੱਤਰ, ਵਧੀਕ ਮੁੱਖ ਸਕੱਤਰ, ਵਿੱਤੀ ਕਮਿਸ਼ਨਰ, ਪ੍ਰਮੁੱਖ ਸਕੱਤਰ ਅਤੇ ਪ੍ਰਬੰਧਕੀ ਸਕੱਤਰ, ਪੰਜਾਬ ਸਰਕਾਰ ਨੂੰ ਇਸ ਸਬੰਧੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਪੱਤਰ ਦੇ ਅੰਤ ਵਿੱਚ ਸਪੱਸ਼ਟ ਤੌਰ ’ਤੇ ਦਰਜ ਹੈ ਕਿ ਇਹ ਪੱਤਰ ਸਮਰੱਥ ਅਧਿਕਾਰੀ ਦੀ ਪ੍ਰਵਾਨਗੀ ਉਪਰੰਤ ਜਾਰੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ 27 ਅਗਸਤ ਨੂੰ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਸੀ। ਇਸ ਦੌਰਾਨ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਵੀ ਕੀਤੇ ਗਏ ਸਨ। ਇਸੇ ਮਾਮਲੇ ਵਿੱਚ ਸਰਕਾਰ ਵੱਲੋਂ ਪਹਿਲਾਂ ਡਿਊਟੀ ਤੋਂ ਗੈਰ-ਹਾਜ਼ਰ ਮੁਲਾਜ਼ਮਾਂ ਦੀ ਰਿਪੋਰਟ ਮੰਗੀ ਗਈ ਸੀ ਅਤੇ ਹੁਣ ਅਣਅਧਿਕਾਰਤ ਗੈਰ-ਹਾਜ਼ਰੀ ਵਾਲੇ ਮੁਲਾਜ਼ਮਾਂ ਨੂੰ Show-Cause Notice ਜਾਰੀ ਕਰਨ ਦੇ ਹੁਕਮ ਸਾਹਮਣੇ ਆਏ ਹਨ।

ਹਾਲਾਂਕਿ, ਇਸ ਪੱਤਰ ਵਿੱਚ ਇਹ ਨਹੀਂ ਦੱਸਿਆ ਗਿਆ ਕਿ ਕਿੰਨੇ ਮੁਲਾਜ਼ਮਾਂ ਨੂੰ Show-Cause Notice ਜਾਰੀ ਕੀਤੇ ਜਾਣੇ ਹਨ। ਇਹ ਕਾਰਵਾਈ ਵਿਭਾਗਾਂ ਵੱਲੋਂ 27 ਅਗਸਤ ਦੀ ਹਾਜ਼ਰੀ ਸਬੰਧੀ ਤਿਆਰ ਕੀਤੀਆਂ ਰਿਪੋਰਟਾਂ ਦੇ ਆਧਾਰ ’ਤੇ ਹੋਵੇਗੀ।

 

Leave a Comment