Join WhatsApp

Join Now

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨੂੰ ਸੌਂਪਿਆ ਮੰਗ ਪੱਤਰ! ਮੁੱਖ ਮੰਤਰੀ ਨਾਲ ਮੀਟਿੰਗ ਲਈ ਸਮਾਂ ਮੰਗਿਆ

On: ਅਗਸਤ 31, 2026 12:07 ਬਾਃ ਦੁਃ

 

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਵਿੱਤ ਮੰਤਰੀ ਨੂੰ ਮੰਗ ਪੱਤਰ, ਮੁੱਖ ਮੰਤਰੀ ਨਾਲ ਮੀਟਿੰਗ ਲਈ ਸਮਾਂ ਮੰਗਿਆ

ਸਰਵ ਆਂਗਣਵਾੜੀ ਯੂਨੀਅਨ ਨੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਤੁਰੰਤ ਹੱਲ ਕਰਨ ਦੀ ਕੀਤੀ ਮੰਗ

ਸੰਗਰੂਰ, 31 ਅਗਸਤ 2026: ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਵ ਆਂਗਣਵਾੜੀ ਵਰਕਰਜ਼ ਐਂਡ ਹੈਲਪਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਤੋਂ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦੇਣ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਭਵਨਦੀਪ ਕੌਰ, ਬਲਾਕ ਪ੍ਰਧਾਨ ਸੁਨਾਮ, ਜ਼ਿਲ੍ਹਾ ਸੰਗਰੂਰ ਵੱਲੋਂ ਪਿੰਡ ਛਾਜਲੀ ਵਿਖੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।

ਮੰਗ ਪੱਤਰ ਵਿੱਚ ਯੂਨੀਅਨ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇ, ਤਾਂ ਜੋ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਕੱਢਿਆ ਜਾ ਸਕੇ। ਯੂਨੀਅਨ ਵੱਲੋਂ ਵਿੱਤ ਮੰਤਰੀ ਅੱਗੇ ਮੰਗਾਂ ਰੱਖੀਆਂ ਗਈਆਂ ਕਿ, ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਨੂੰ ਮਿਲਣ ਲਈ ਜਲਦ ਤੋਂ ਜਲਦ ਮੀਟਿੰਗ ਦਾ ਸਮਾਂ ਦਿੱਤਾ ਜਾਵੇ ਅਤੇ ਹੋਰ ਸਾਥੀਆਂ ਸਮੇਤ ਮੁੱਖ ਮੰਤਰੀ ਨਾਲ ਗੱਲਬਾਤ ਕਰਵਾਈ ਜਾਵੇ।

ਆਂਗਣਵਾੜੀ ਵਰਕਰਾਂ ਨੂੰ ਪੈਨਸ਼ਨ/ਸੇਵਾਮੁਕਤੀ ਲਾਭਾਂ ਸਬੰਧੀ ਮੰਗਾਂ ’ਤੇ ਸਰਕਾਰ ਵੱਲੋਂ ਧਿਆਨ ਦਿੱਤਾ ਜਾਵੇ। ਮੰਗ ਪੱਤਰ ਵਿੱਚ 3 ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਮੁੜ ਆਂਗਣਵਾੜੀ ਸੈਂਟਰਾਂ ਵਿੱਚ ਦਾਖ਼ਲ ਕਰਨ ਦੀ ਮੰਗ ਵੀ ਕੀਤੀ ਗਈ ਹੈ। ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣ ਅਤੇ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਵੇ।

ਮੰਗ ਪੱਤਰ ਵਿੱਚ ਮਹਿੰਗਾਈ ਅਤੇ ਮੌਜੂਦਾ ਆਰਥਿਕ ਹਾਲਾਤਾਂ ਦੇ ਮੱਦੇਨਜ਼ਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਮਾਣ-ਭੱਤੇ ਵਿੱਚ ਵਾਧਾ ਕਰਨ ਦੀ ਮੰਗ ਵੀ ਰੱਖੀ ਗਈ ਹੈ। ਯੂਨੀਅਨ ਨੇ ਮਾਣ-ਭੱਤਾ ₹11,500 ਤੋਂ ਵਧਾ ਕੇ ₹23,000 ਪ੍ਰਤੀ ਮਹੀਨਾ ਕਰਨ ਦੀ ਮੰਗ ਕੀਤੀ ਹੈ। ਆਗੂਆਂ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਲਈ ਸਰਕਾਰ ਦੇ ਧਿਆਨ ਵਿੱਚ ਮਾਮਲਾ ਲਿਆ ਰਹੀਆਂ ਹਨ।

ਹੁਣ ਸਰਕਾਰ ਨੂੰ ਚਾਹੀਦਾ ਹੈ ਕਿ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਦੇ ਕੇ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾਵੇ ਅਤੇ ਬਣਦਾ ਹੱਲ ਕੱਢਿਆ ਜਾਵੇ। ਯੂਨੀਅਨ ਵੱਲੋਂ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਮੁੱਖ ਮੰਤਰੀ ਨਾਲ ਜਲਦ ਮੀਟਿੰਗ ਕਰਵਾ ਕੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਦਾ ਨਿਪਟਾਰਾ ਕੀਤਾ ਜਾਵੇ।

 

Leave a Comment