Join WhatsApp

Join Now

1013 ਲੈਕਚਰਾਰ ਸਿੱਧੀ ਭਰਤੀ ‘ਚ ਰਿਜਰਵੇਸ਼ਨ ਨਾ ਦੇਣ ਦਾ ਮਾਮਲਾ!

On: ਸਤੰਬਰ 1, 2026 6:57 ਬਾਃ ਦੁਃ

 

1013 ਲੈਕਚਰਾਰ ਸਿੱਧੀ ਭਰਤੀ ‘ਚ ਰਿਜ਼ਰਵੇਸ਼ਨ ਨਾ ਦੇਣ ਦਾ ਰੌਲਾ! ਅਧਿਆਪਕਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਪਟਿਆਲਾ, 01 ਸਤੰਬਰ 2026 – ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ 1 ਸਤੰਬਰ 2026 ਨੂੰ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸ.ਸੀ. (25%) ਅਤੇ ਬੀ.ਸੀ. (12%) ਵਰਗ ਦਾ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਜ਼ਿਲ੍ਹਾ ਪਟਿਆਲਾ ਦੇ ਡੀ.ਸੀ. ਦਫ਼ਤਰ ਅੱਗੇ ਭਲਾਈ ਮੰਤਰੀ, ਸਿੱਖਿਆ ਮੰਤਰੀ, ਭਲਾਈ ਸਕੱਤਰ ਅਤੇ ਸਿੱਖਿਆ ਸਕੱਤਰ ਦੇ ਪੁਤਲੇ ਫੂਕ ਕੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਗੁਰੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਰਾਖਵਾਂਕਰਨ ਵਿਰੋਧੀ ਮਾਨਸਿਕਤਾ ਤਹਿਤ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ।

ਇਸ ਮਸਲੇ ਦੇ ਸੁਖਾਵੇਂ ਹੱਲ ਲਈ ਸਟੇਟ ਕਮੇਟੀ ਵੱਲੋਂ ਪ੍ਰਿੰਸੀਪਲ ਸਕੱਤਰ ਭਲਾਈ ਵੀ.ਕੇ. ਮੀਣਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿੱਚ ਆਗੂਆਂ ਵੱਲੋਂ ਤੱਥਾਂ ਸਹਿਤ ਸਬੂਤ ਦੇ ਕੇ ਪੱਖ ਰੱਖਿਆ ਗਿਆ ਕਿ ਵੱਖ-ਵੱਖ ਵਿਸ਼ਿਆਂ ਵਿੱਚ ਆਪਣੀ ਮੈਰਿਟ ਦੇ ਅਧਾਰ ‘ਤੇ ਭਰਤੀ ਹੋਏ ਐੱਸ.ਸੀ., ਬੀ.ਸੀ. ਉਮੀਦਵਾਰਾਂ ਨੂੰ ਹੀ ਰੋਸਟਰ ਨੁਕਤਿਆਂ ‘ਤੇ ਲਗਾਇਆ ਗਿਆ ਹੈ, ਜੋ ਕਿ ਰਾਖਵਾਂਕਰਨ ਨੀਤੀ, ਆਰ.ਕੇ. ਸੱਭਰਵਾਲ ਕੇਸ ਅਤੇ ਭਲਾਈ ਵਿਭਾਗ ਦੀਆਂ 10/07/1995 ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੈ।

ਇਸ ਤੋਂ ਵੀ ਅੱਗੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਲਾਈ ਵਿਭਾਗ ਦੇ ਡਾਇਰੈਕਟਰ ਤੇ ਸਪੈਸ਼ਲ ਸਕੱਤਰ ਦੀ ਮੀਟਿੰਗ ‘ਚ ਕਿਹਾ ਤੇ ਮੰਨਿਆ ਕਿ ਸਾਡੇ ਕੋਲ ਰਿਕਾਰਡ ਪੂਰਾ ਨਹੀਂ ਹੈ, ਤਾਂ ਸਵਾਲ ਪੈਦਾ ਹੁੰਦਾ ਹੈ ਕਿ ਅਧੂਰੇ ਰਿਕਾਰਡ ਦੇ ਅਧਾਰ ‘ਤੇ ਰਾਖਵਾਂ ਕੋਟਾ ਜ਼ੀਰੋ ਕਿਵੇਂ ਦਿਖਾ ਦਿੱਤਾ ਗਿਆ? ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਰਾਖਵਾਂਕਰਨ ਨੂੰ ਸਹੀ ਢੰਗ ਨਾਲ ਲਾਗੂ ਕਰਾਉਣ, ਰੋਸਟਰ ਰਜਿਸਟਰ ਸਹੀ ਬਣਾਉਣ ਤੇ ਨਿਯਮਾਂ ਅਨੁਸਾਰ ਜਾਂਚ ਕਰਕੇ ਨਿਰੀਖਣ ਰਿਪੋਰਟ ਤਿਆਰ ਕਰਨ ਲਈ ਇਮਾਨਦਾਰੀ ਨਾਲ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਜਾ ਰਹੀ।

ਜਿਸ ਦੇ ਰੋਸ ਵਜੋਂ ਅੱਜ ਜ਼ਿਲ੍ਹਾ ਪੱਧਰ ਤੇ ਸਮੁੱਚੇ ਪੰਜਾਬ ਵਿੱਚ ਭਲਾਈ ਮੰਤਰੀ ਡਾਕਟਰ ਬਲਜੀਤ ਕੌਰ, ਸਿੱਖਿਆ ਮੰਤਰੀ ਹਰਜੋਤ ਬੈਂਸ, ਭਲਾਈ ਸਕੱਤਰ ਵੀ.ਕੇ. ਮੀਣਾ, ਅਤੇ ਸਿੱਖਿਆ ਸਕੱਤਰ ਸ੍ਰੀਮਤੀ ਸੋਨਾਲੀ ਗਿਰੀ ਦੇ ਪੁਤਲੇ ਫੂਕੇ ਗਏ ਹਨ। ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਰਾਖਵਾਂਕਰਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ, ਜਿਸ ਕਾਰਨ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੇ ਐੱਸ.ਸੀ., ਬੀ.ਸੀ. ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ 1013 ਲੈਕਚਰਾਰ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਦੇਣ ਬਾਰੇ ਤੁਰੰਤ ਸੋਧ ਪੱਤਰ ਜਾਰੀ ਕੀਤਾ ਜਾਵੇ ਤਾਂ ਜੋ ਐੱਸ.ਸੀ., ਬੀ.ਸੀ. ਵਰਗ ਦੇ ਲੋਕਾਂ ਨੂੰ ਇਨਸਾਫ਼ ਮਿਲ ਸਕੇ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਇਸ ਸਮੇਂ ਵੱਖ-ਵੱਖ ਜਥੇਬੰਦੀਆਂ ਦੇ ਆਗੂ ਸਹਿਬਾਨ ਗੁਰਪ੍ਰੀਤ ਸਿੰਘ ਗੁਰੂ (ਸੂਬਾ ਵਿੱਤ ਸਕੱਤਰ, ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ), ਜਗਤਾਰ ਸਿੰਘ ਜੱਗੀ ਨਾਭਾ (ਜਨਰਲ ਸਕੱਤਰ, ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪਟਿਆਲਾ), ਸੁਖਪਾਲ ਸਿੰਘ (ਸਟੇਟ ਕਮੇਟੀ ਮੈਂਬਰ), ਦਰਸ਼ਨ ਸਿੰਘ ਮੈਣ (ਸੂਬਾ ਪ੍ਰਧਾਨ, ਪੰਜਾਬ ਵਾਲਮੀਕੀ ਤੀਰਥ ਸ਼੍ਰੀ ਅੰਮ੍ਰਿਤਸਰ ਸਾਹਿਬ), ਅਜਾਇਬ ਸਿੰਘ ਬਠੋਈ (ਸੂਬਾ ਪ੍ਰਧਾਨ, ਨਰੇਗਾ ਵਰਕਰਜ਼ ਫਰੰਟ ਪੰਜਾਬ), ਲਖਵਿੰਦਰ ਸਿੰਘ ਸੀ.ਐੱਚ.ਟੀ., ਹਰਪ੍ਰੀਤ ਸਿੰਘ, ਸੁਰਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਸੰਦੀਪ ਕੁਮਾਰ, ਬਲਕਾਰ ਸਿੰਘ, ਲਖਵਿੰਦਰ ਸਿੰਘ, ਅਮਰੀਕਾ ਰਾਮ, ਹਰਵਿੰਦਰ ਸਿੰਘ ਸੀ.ਐੱਚ.ਟੀ., ਸਤਪਾਲ ਸਿੰਘ, ਕੁਲਦੀਪ ਸਿੰਘ, ਨਰਿੰਦਰ ਸਿੰਘ, ਹਰਿੰਦਰ ਸਿੰਘ, ਹਰਦੀਪ ਸਿੰਘ, ਮਲਕੀਤ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਗੁਰਨੈਬ ਸਿੰਘ, ਸਤਬੀਰ ਸਿੰਘ, ਸੰਦੀਪ ਸਿੰਘ, ਦੀਪਕ ਕੁਮਾਰ, ਕੁਲਦੀਪ ਸਿੰਘ, ਸੁਖਪਾਲ ਸਿੰਘ ਦਫ਼ਤਰੀ ਵਾਲ਼ਾ, ਅਤੇ ਗੁਰਪਾਲ ਸਿੰਘ ਨੇ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ।

 

Leave a Comment