Join WhatsApp

Join Now

ਈ.ਟੀ.ਟੀ. 2364 ਅਧਿਆਪਕਾਂ ਦਾ ਵੱਡਾ ਐਲਾਨ; 8 ਫਰਵਰੀ ਨੂੰ ਸੰਗਰੂਰ ਵਿਖੇ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼

On: ਫਰਵਰੀ 3, 2026 3:36 ਬਾਃ ਦੁਃ

 

ਈ.ਟੀ.ਟੀ. 2364 ਅਧਿਆਪਕਾਂ ਦਾ ਵੱਡਾ ਐਲਾਨ: 8 ਫਰਵਰੀ ਨੂੰ ਸੰਗਰੂਰ ਵਿਖੇ ਘੇਰਨਗੇ ਮੁੱਖ ਮੰਤਰੀ ਦੀ ਰਿਹਾਇਸ਼

ਈ.ਟੀ.ਟੀ. 2364 ਅਧਿਆਪਕਾਂ ਵੱਲੋਂ ਮੁੱਖ ਮੰਤਰੀ ਨਿਵਾਸ ਸੰਗਰੂਰ ਦਾ ਘਿਰਾਓ 8 ਫਰਵਰੀ ਨੂੰ

ਸੂਬਾਈ ਪ੍ਰਧਾਨ ਗਗਨ ਅਬੋਹਰ ਦੀ ਅਗਵਾਈ ਵਿੱਚ ਅੰਮ੍ਰਿਤਸਰ ਸੂਬਾਈ ਮੀਟਿੰਗ ‘ਚ ਫੈਸਲਾ

ਸ੍ਰੀ ਅੰਮ੍ਰਿਤਸਰ ਸਾਹਿਬ, 3 ਫਰਵਰੀ 2026-

ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਈ.ਟੀ.ਟੀ. 2364 ਅਧਿਆਪਕਾਂ ਨੇ ਹੁਣ ਸਰਕਾਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗੁਲ ਵਜਾ ਦਿੱਤਾ ਹੈ।

ਸੂਬਾਈ ਪ੍ਰਧਾਨ ਗਗਨ ਅਬੋਹਰ ਦੀ ਅਗਵਾਈ ਵਿੱਚ ਅੰਮ੍ਰਿਤਸਰ ਦੇ ਸਥਾਨਕ ਕੰਪਨੀ ਬਾਗ਼ ਵਿਖੇ ਹੋਈ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 8 ਫਰਵਰੀ (ਦਿਨ ਐਤਵਾਰ) ਨੂੰ ਸੰਗਰੂਰ ਵਿਖੇ ਰੋਸ ਰੈਲੀ ਕੀਤੀ ਜਾਵੇਗੀ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਜਥੇਬੰਦੀ ਦੀਆਂ ਅਹਿਮ ਮੰਗਾਂ- ਬਦਲੀਆਂ ਦਾ ਮੌਕਾ ਦੇਣ, ਪਰਖ ਕਾਲ ਸਮਾਂ ਹਟਾਉਣ, 2364 ਭਰਤੀ ਪੂਰੀ ਕਰਨ ਆਦਿ ਲਈ ਵਿਚਾਰ ਚਰਚਾ ਕਰਕੇ ਸੰਘਰਸ਼ ‘ਚ ਉਤਰਨ ਫੈਸਲਾ ਕੀਤਾ ਗਿਆ ਹੈ ਜਿਸ ਤਹਿਤ 8 ਫਰਵਰੀ ਦਿਨ ਐਤਵਾਰ ਨੂੰ ਸੰਗਰੂਰ ਵਿਖੇ ਰੋਸ ਰੈਲੀ ਅਤੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਇਸ ਮੌਕੇ ਸੂਬਾਈ ਪ੍ਰਧਾਨ ਗਗਨ ਅਬੋਹਰ ਤੋਂ ਇਲਾਵਾ ਮੀਤ ਪ੍ਰਧਾਨ ਧੀਰਜ ਕੁਮਾਰ, ਸੂਬਾਈ ਸਕੱਤਰ ਸੁਨੀਲ ਕੁਮਾਰ, ਸਤਨਾਮ ਸਿੰਘ, ਭੋਲੀ ਕੌਰ, ਸਵਿਤਾ ਅੰਮ੍ਰਿਤਸਰ, ਅਤੇ ਰਣਜੀਤ ਸਿੰਘ ਸਮੇਤ ਹੋਰ ਕਈ ਆਗੂਆਂ ਨੇ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਮਾਂ ਰਹਿੰਦੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ।

ਇਸ ਮੀਟਿੰਗ ਵਿੱਚ ਸੂਬੇ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਅਧਿਆਪਕ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ 8 ਫਰਵਰੀ ਦੇ ਪ੍ਰੋਗਰਾਮ ਨੂੰ ਸਫਲ ਬਣਾਉਣ ਦਾ ਅਹਿਦ ਲਿਆ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment