Join WhatsApp

Join Now

BIG BREAKING: ਸਰਹੰਦ ਨਹਿਰ ’ਚ ਵੱਡਾ ਪਾੜ, ਸੜਕ ਵਿਚਕਾਰੋਂ ਟੁੱਟੀ

On: ਸਤੰਬਰ 2, 2026 1:42 ਬਾਃ ਦੁਃ

 

BIG BREAKING: ਸਰਹੰਦ ਨਹਿਰ ’ਚ ਵੱਡਾ ਪਾੜ, ਸੜਕ ਵਿਚਕਾਰੋਂ ਟੁੱਟੀ

ਚਮਕੌਰ ਸਾਹਿਬ, 2 ਸਤੰਬਰ 2026: ਚਮਕੌਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਭੈਰੋ ਮਾਜਰਾ ਨੇੜੇ ਸਰਹੰਦ ਨਹਿਰ ਵਿੱਚ ਵੱਡਾ ਪਾੜ ਪੈਣ ਕਾਰਨ ਇਲਾਕੇ ਵਿੱਚ ਪਾਣੀ ਭਰ ਗਿਆ ਅਤੇ ਨਾਲ ਲੱਗਦੀ ਸੜਕ ਵਿਚਕਾਰੋਂ ਟੁੱਟ ਗਈ। ਸੜਕ ਟੁੱਟਣ ਕਾਰਨ ਰਾਹਗੀਰਾਂ ਨੂੰ ਇਸ ਹਾਦਸੇ ਦਾ ਅਚਾਨਕ ਸਾਹਮਣਾ ਕਰਨਾ ਪਿਆ ਅਤੇ ਕਰੀਬ 5 ਤੋਂ 6 ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ।

ਜਾਣਕਾਰੀ ਮੁਤਾਬਕ ਸਰਹੰਦ ਨਹਿਰ ਵਿੱਚ ਪਏ ਪਾੜ ਕਾਰਨ ਪਾਣੀ ਤੇਜ਼ੀ ਨਾਲ ਸੜਕ ਵੱਲ ਆ ਗਿਆ, ਜਿਸ ਨਾਲ ਸੜਕ ਦਾ ਇੱਕ ਵੱਡਾ ਹਿੱਸਾ ਨੁਕਸਾਨਿਆ ਗਿਆ। ਇਸ ਦੌਰਾਨ ਲੰਘ ਰਹੇ ਕੁਝ ਰਾਹਗੀਰ ਹਾਦਸੇ ਦਾ ਸ਼ਿਕਾਰ ਹੋ ਗਏ। ਇੱਕ ਮੋਟਰਸਾਈਕਲ ਸਵਾਰ ਦੇ ਵੀ ਪਾਣੀ ਵਿੱਚ ਡਿੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਆਮ ਲੋਕਾਂ ਵੱਲੋਂ ਖ਼ੁਦ ਪਾੜ ਨੂੰ ਪੂਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਗਈ। ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਣ ਅਤੇ ਪਾਣੀ ਦੇ ਵਹਾਅ ਨੂੰ ਰੋਕਣ ਲਈ ਯਤਨ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਸਬੀਰ ਸਿੰਘ ਗੜ੍ਹੀ ਵੀ ਮੌਕੇ ’ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਉਧਰ, ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਨੇ ਇਸ ਘਟਨਾ ਨੂੰ ਪ੍ਰਸ਼ਾਸਨਿਕ ਨਾਕਾਮੀ ਕਰਾਰ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਐਸਡੀਐਮ ਨੂੰ ਨਹਿਰ ਵਿੱਚ ਪਾੜ ਪੈਣ ਦੀ ਸੰਭਾਵਨਾ ਬਾਰੇ ਜਾਣੂ ਕਰਵਾਇਆ ਸੀ, ਪਰ ਇਸ ਵੱਲ ਧਿਆਨ ਨਹੀਂ ਦਿੱਤਾ ਗਿਆ।

ਡਾ. ਚੰਨੀ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮਾਮਲੇ ਵਿੱਚ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਫਿਲਹਾਲ ਪਾੜ ਪੂਰਨ ਅਤੇ ਪ੍ਰਭਾਵਿਤ ਇਲਾਕੇ ਵਿੱਚ ਪਾਣੀ ਨੂੰ ਕਾਬੂ ਕਰਨ ਦੇ ਯਤਨ ਜਾਰੀ ਹਨ।

 

Leave a Comment