Join WhatsApp

Join Now

ਟੀਚਰ ਡੇਅ ਮੌਕੇ ਭਗਵੰਤ ਮਾਨ ਸਰਕਾਰ ਵਿਰੁੱਧ ਗਰਜੇ ਮੈਰੀਟੋਰੀਅਸ ਅਧਿਆਪਕ; ਕਿਹਾ- ਵਾਅਦੇ ਮੁਤਾਬਿਕ ਸਿੱਖਿਆ ਵਿਭਾਗ ’ਚ ਤੁਰੰਤ ਕਰੋ ਰੈਗੂਲਰ

On: ਸਤੰਬਰ 5, 2026 3:59 ਬਾਃ ਦੁਃ

 

ਟੀਚਰ ਡੇ ਮੌਕੇ ਭਗਵੰਤ ਮਾਨ ਸਰਕਾਰ ਵਿਰੁੱਧ ਗਰਜੇ ਮੈਰੀਟੋਰੀਅਸ ਅਧਿਆਪਕ; ਕਿਹਾ- ਵਾਅਦੇ ਮੁਤਾਬਿਕ ਸਿੱਖਿਆ ਵਿਭਾਗ ’ਚ ਤੁਰੰਤ ਕਰੋ ਰੈਗੂਲਰ

ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਤੁਰੰਤ ਪੱਕਾ ਕਰੋ; ਸਰਕਾਰ ਖ਼ਿਲਾਫ਼ ਗੂੰਜੀ ਮੈਰੀਟੋਰੀਅਸ ਅਧਿਆਪਕਾਂ ਦੀ ਲਲਕਾਰ!

ਮੈਰੀਟੋਰੀਅਸ ਅਧਿਆਪਕਾਂ ਵੱਲੋ ਸਕੂਲ ਸਮੇਂ ਤੋਂ ਬਾਅਦ (2:15 pm) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ

ਰੈਗੂਲਰਾਈਜ਼ੇਸ਼ਨ ਦੀ ਮੰਗ ’ਤੇ ਮੈਰੀਟੋਰੀਅਸ ਅਧਿਆਪਕਾਂ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ! CM ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਕੀਤੀ ਜ਼ੋਰਦਾਰ ਨਾਅਰੇਬਾਜ਼ੀ

ਸਕੂਲਾਂ ਦੇ ਗੇਟ ਅੱਗੇ ਸਰਕਾਰ ਦਾ ਪੁਤਲਾ ਫੂਕ ਕੇ ਜਤਾਇਆ ਰੋਸ! “ਭਰੋਸੇ ਨਹੀਂ, ਹੁਣ ਪੱਕਾ ਫ਼ੈਸਲਾ ਚਾਹੀਦਾ”- ਡਾ. ਟੀਨਾ (ਸੂਬਾ ਪ੍ਰਧਾਨ), ਮੰਗ ਨਾ ਮੰਨੀ ਤਾਂ ਸੰਘਰਸ਼ ਹੋਰ ਤਿੱਖਾ ਕਰਨ ਦੀ ਚੇਤਾਵਨੀ!

ਚੰਡੀਗੜ੍ਹ, 5 ਸਤੰਬਰ 2026 – ਪੰਜਾਬ ਸਰਕਾਰ ਵੱਲੋਂ ਮੈਰੀਟੋਰੀਅਸ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਵੱਲੋਂ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸਕੂਲਾਂ ਦੇ ਮੁੱਖ ਗੇਟ ਅੱਗੇ ਮੈਰੀਟੋਰੀਅਸ ਅਧਿਆਪਕਾਂ ਵੱਲੋ ਸਕੂਲ ਸਮੇਂ ਤੋਂ ਬਾਅਦ (2:15 pm) ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫੂਕ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਯੂਨੀਅਨ ਆਗੂਆਂ ਨੇ ਕਿਹਾ ਕਿ ਮੈਰੀਟੋਰੀਅਸ ਅਧਿਆਪਕ ਆਪਣੀ ਮਿਹਨਤ ਅਤੇ ਯੋਗਤਾ ਨਾਲ ਪੰਜਾਬ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਿੱਖਿਆ ਦੇ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸਿੱਖਿਆ ਵਿਭਾਗ ਵਿੱਚ ਪੱਕਾ ਕਰਨ ਦੀ ਜਾਇਜ਼ ਮੰਗ ਨੂੰ ਪੰਜਾਬ ਸਰਕਾਰ ਵਲੋ ਲੰਬੇ ਸਮੇਂ ਤੋਂ ਲਟਕਾਇਆ ਜਾ ਰਿਹਾ ਹੈ।

ਡਾ. ਟੀਨਾ ਸੂਬਾ ਪ੍ਰਧਾਨ ਨੇ ਕਿਹਾ ਕਿ ਜਿਹੜੇ ਅਧਿਆਪਕ ਪੰਜਾਬ ਦੇ ਬੱਚਿਆਂ ਦਾ ਭਵਿੱਖ ਤਿਆਰ ਕਰ ਰਹੇ ਹਨ, ਉਨ੍ਹਾਂ ਦੇ ਆਪਣੇ ਭਵਿੱਖ ਨੂੰ ਅਨਿਸ਼ਚਿਤਤਾ ਵਿੱਚ ਰੱਖਣਾ ਬੇਹੱਦ ਮੰਦਭਾਗਾ ਹੈ। ਸਰਕਾਰ ਨੂੰ ਹੁਣ ਸਿਰਫ਼ ਭਰੋਸੇ ਦੇਣ ਦੀ ਬਜਾਏ ਰੈਗੂਲਰਾਈਜ਼ੇਸ਼ਨ ਸਬੰਧੀ ਠੋਸ ਫ਼ੈਸਲਾ ਲੈਣਾ ਚਾਹੀਦਾ ਹੈ।

ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮੈਰੀਟੋਰੀਅਸ ਅਧਿਆਪਕਾਂ ਨੂੰ ਤੁਰੰਤ ਸਿੱਖਿਆ ਵਿਭਾਗ ਵਿੱਚ ਪੱਕਾ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਣਦੇ ਸਾਰੇ ਜਾਇਜ਼ ਹੱਕ ਦਿੱਤੇ ਜਾਣ। ਯੂਨੀਅਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਮੰਗ ਨੂੰ ਹੋਰ ਲਟਕਾਇਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਆਪਕ ਕੀਤਾ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਮੈਰੀਟੋਰੀਅਸ ਅਧਿਆਪਕ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੇ।

 

Leave a Comment