ਚੰਡੀਗੜ੍ਹ ਮੋਰਚਾ ਪੰਜਵਾ ਦਿਨ: ਭਾਰੀ ਮੀਂਹ ਵਿੱਚ ਵੀ ਏਅਰਪੋਰਟ ਰੋਡ ਤੇ ਸਥਿਤ ਚੌਕਾਂ ਵਿੱਚ ਖੜਕੇ ਕਿਸਾਨਾਂ ਨੇ ਕਿਸਾਨੀ ਮੰਗਾਂ ਦੀ ਆਵਾਜ਼ ਕੀਤੀ ਬੁਲੰਦ
ਭਲਕੇ ਦੀ ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਧਾਰਨ ਕੀਤੇ ਟਾਲਮਟੋਲ ਵਾਲੇ ਵਤੀਰੇ ਉੱਪਰ ਹੋਵੇਗੀ ਵਿਚਾਰ ਚਰਚਾ
ਚੰਡੀਗੜ੍ਹ/ਮੋਹਾਲੀ 5 ਸਤੰਬਰ 2026- ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਚੱਲ ਰਿਹਾ ਚੰਡੀਗੜ੍ਹ ਮੋਰਚਾ ਅੱਜ ਪੰਜਵੇਂ ਦਿਨ ਵੀ ਜਾਰੀ ਰਿਹਾ।ਭਾਰੀ ਬਰਸਾਤ ਦੇ ਬਾਵਜੂਦ ਏਅਰਪੋਰਟ ਰੋਡ ਤੇ ਪੰਜ ਤੋਂ ਸੱਤ ਵਜੇ ਤੱਕ ਕਿਸਾਨੀ ਮੰਗਾਂ ਦੇ ਬੈਨਰ ਅਤੇ ਝੰਡੇ ਫੜ ਕੇ ਕਿਸਾਨ ਕਾਰਕੁੰਨਾਂ ਨੇ ਆਪਣੇ ਮੋਰਚੇ ਦੀ ਆਵਾਜ਼ ਬੁਲੰਦ ਕੀਤੀ।
ਇਸ ਤੋਂ ਪਹਿਲਾਂ ਅੱਜ ਮੋਰਚੇ ਦੇ ਪੰਡਾਲ ਵਿੱਚ ਦਿਨੇ ਤਿੰਨ ਘੰਟਿਆਂ ਲਈ ਸਟੇਜ ਚਲਾਈ ਗਈ। ਅੱਜ ਸਟੇਜ ਦੀ ਕਾਰਵਾਈ ਹਰਿੰਦਰ ਸਿੰਘ ਲੱਖੋਵਾਲ, ਪ੍ਰੇਮ ਸਿੰਘ ਭੰਗੂ, ਜਤਿੰਦਰ ਸਿੰਘ ਛੀਨਾ, ਦਲਵੀਰ ਸਿੰਘ ਸਿੱਧੂਪੁਰ,ਵੀਰ ਸਿੰਘ ਬੜਵਾ, ਕੰਵਲਪ੍ਰੀਤ ਸਿੰਘ ਪੰਨੂ ਅਤੇ ਨਛੱਤਰ ਸਿੰਘ ਜੈਤੋ ਤੇ ਅਧਾਰਿਤ ਪ੍ਰਧਾਨਗੀ ਮੰਡਲ ਵਲੋਂ ਚਲਾਈ ਗਈ।
ਇਕੱਠ ਨੂੰ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਪੰਜਾਬ ਸਰਕਾਰ ਨਾਲ ਗੱਲਬਾਤ ਕਰਵਾਉਣ ਲਈ ਭਾਵੇਂ ਬਾਰ ਬਾਰ ਕਿਹਾ ਜਾ ਰਿਹਾ ਪਰ ਪੰਜਾਬ ਸਰਕਾਰ ਦਾ ਵਤੀਰਾ ਟਾਲਮਟੋਲ ਵਾਲਾ ਪ੍ਰਤੀਤ ਹੋ ਰਿਹਾ।
ਵਰਣਨਯੋਗ ਹੈ ਕਿ ਬੀਤੇ ਕੱਲ੍ਹ ਪ੍ਰਸ਼ਾਸਨ ਵਲੋਂ ਅੱਜ ਤੱਕ ਸਰਕਾਰ ਨਾਲ ਗੱਲਬਾਤ ਕਰਵਾਉਣ ਦੀ ਮੋਹਲਤ ਮੰਗੀ ਗਈ ਸੀ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕੋਈ ਹੁੰਗਾਰਾ ਨਾ ਮਿਲਣ ਕਾਰਨ ਭਲਕੇ ਇਸ ਬਾਰੇ ਆਪਣੀ ਮੀਟਿੰਗ ਵਿਚ ਵਿਚਾਰ ਵਟਾਂਦਰਾ ਕਰਨ ਦਾ ਫੈਸਲਾ ਕੀਤਾ ਹੈ।
ਸੰਯੁਕਤ ਕਿਸਾਨ ਮੋਰਚਾ ਦੀ ਅੱਜ ਦੀ ਮੀਟਿੰਗ ਦੀ ਪ੍ਰਧਾਨਗੀ ਬਲਦੇਵ ਸਿੰਘ ਨਿਹਾਲਗੜ੍ਹ, ਹਰਜਿੰਦਰ ਸਿੰਘ ਟਾਂਡਾ ਅਤੇ ਸੁਖਦੇਵ ਸਿੰਘ ਅਰਾਈਆਂਵਾਲਾ ਨੇ ਕੀਤੀ।
ਪੰਡਾਲ ਵਿੱਚ ਹੋਏ ਇਕੱਠ ਨੂੰ ਅੱਜ ਬਲਬੀਰ ਸਿੰਘ ਰਾਜੇਵਾਲ,ਰਮਿੰਦਰ ਸਿੰਘ ਪਟਿਆਲਾ, ਮਲੂਕ ਸਿੰਘ ਹੀਰਕੇ , ਬੋਘ ਸਿੰਘ ਮਾਨਸਾ, ਬਲਦੇਵ ਸਿੰਘ ਭਾਈਰੂਪਾ ਪ੍ਰੇਮ ਸਿੰਘ ਭੰਗ, ਹਰਨੇਕ ਸਿੰਘ ਮਹਿਮਾ , ਬਲਦੇਵ ਸਿੰਘ ਨਿਹਾਲਗੜ੍ਹ ਗੁਰਵਿੰਦਰ ਸਿੰਘ ਢਿੱਲੋਂ , ਡਾਕਟਰ ਸਤਨਾਮ ਸਿੰਘ ਅਜਨਾਲਾ , ਧਨਵੰਤ ਸਿੰਘ ਖਤਰਾਏ ਕਲਾਂ , ਲਖਨਪਾਲ ਸ਼ਰਮਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਕੰਵਲਪ੍ਰੀਤ ਸਿੰਘ ਪੰਨੂ, ਗੁਰਮੀਤ ਸਿੰਘ ਮਹਿਮਾ, ਬੂਟਾ ਸਿੰਘ ਚਕਰ , ਪਰਮਵੀਰ ਸਿੰਘ ਚੱਕ ਮਾਹੀ, ਬੂਟਾ ਸਿੰਘ ਸ਼ਾਦੀਪੁਰ , ਸੁਖਦੇਵ ਸਿੰਘ ਅਰਾਈਆਂਵਾਲਾ, ਜੰਗਵੀਰ ਸਿੰਘ ਚੌਹਾਨ , ਬਲਵਿੰਦਰ ਸਿੰਘ ਰਾਜੂ ਔਲਖ ਅਤੇ ਹਰਭਜਨ ਸਿੰਘ ਬੁੱਟਰ ਨੇ ਸੰਬੋਧਨ ਕੀਤਾ। ਸਟੇਜ ਸੰਚਾਲਨ ਗੁਰਪ੍ਰਤਾਪ ਸਿੰਘ, ਤਰਸੇਮ ਸਿੰਘ ਹੀਰਕੇ,ਰਤਨ ਸਿੰਘ ਢੱਡ, ਮਾਸਟਰ ਨਿਰੰਜਨ ਸਿੰਘ ਅਤੇ ਕੁਲਵੰਤ ਸਿੰਘ ਮੌਲਵੀਵਾਲਾ ਨੇ ਕੀਤਾ।
















