Join WhatsApp

Join Now

BIG BREAKING: ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ; ਕਈ ਥਰਮਲ ਪਲਾਂਟ ਹੋਣਗੇ ਬੰਦ! ਪੜ੍ਹੋ ਪੂਰੀ ਖ਼ਬਰ

On: ਸਤੰਬਰ 5, 2026 9:13 ਬਾਃ ਦੁਃ

 

ਕੋਲੇ ਦੀ ਭਾਰੀ ਰਾਸ਼ਟਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ, ਉਤਪਾਦਨ 1,500 ਮੈਗਾਵਾਟ ਘਟਿਆ: ਤਰੁਨਪ੍ਰੀਤ ਸਿੰਘ ਸੌਂਦ

ਦੇਸ਼ ਭਰ ਵਿੱਚ ਕੋਲੇ ਦੀ ਘਾਟ ਕਾਰਨ 63 ਜੀ. ਡਬਲਯੂ. ਬਿਜਲੀ ਸਪਲਾਈ ਪ੍ਰਭਾਵਿਤ, ਕਈ ਥਰਮਲ ਪਲਾਂਟ ਅੱਧੀ ਸਮਰੱਥਾ ‘ਤੇ ਚੱਲਣ ਲਈ ਮਜਬੂਰ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਵੱਲੋਂ ਕੋਲੇ ਦੀ ਸਪਲਾਈ ਘਟਣ ਕਾਰਨ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਪ੍ਰਭਾਵਿਤ, ਪੰਜਾਬ ਦੇ ਬਿਜਲੀ ਪ੍ਰਬੰਧ ‘ਤੇ ਪਿਆ ਅਸਰ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਦੂਰ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ 5 ਸਤੰਬਰ 2026- ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਰਾਸ਼ਟਰੀ ਪੱਧਰ ‘ਤੇ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਹੋਰ ਗੰਭੀਰ ਹੋ ਗਿਆ ਹੈ, ਜਿਸ ਨਾਲ ਰਾਜ ਵਿੱਚ ਬਿਜਲੀ ਉਤਪਾਦਨ 1,500 ਮੈਗਾਵਾਟ ਤੱਕ ਘਟ ਗਿਆ ਹੈ ਅਤੇ ਵੱਡੇ ਥਰਮਲ ਪਲਾਂਟ ਘੱਟ ਸਮਰੱਥਾ ‘ਤੇ ਚਲਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੋਲੇ ਦੀ ਘਾਟ ਕਾਰਨ ਦੇਸ਼ ਭਰ ਵਿੱਚ 63 ਜੀ.ਡਬਲਯੂ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਜਦੋਂ ਕਿ ਕੇਂਦਰ ਵੱਲੋਂ ਕੋਲੇ ਦੀ ਘੱਟ ਕੀਤੀ ਗਈ ਸਪਲਾਈ ਨੇ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟਾਂ ਨੂੰ ਪ੍ਰਭਾਵਿਤ ਕੀਤਾ ਹੈ, ਜਿਸ ਨਾਲ ਪੰਜਾਬ ਦੇ ਬਿਜਲੀ ਪ੍ਰਬੰਧ ‘ਤੇ ਹੋਰ ਮਾੜਾ ਅਸਰ ਪਿਆ ਹੈ।

ਬਿਜਲੀ ਮੰਤਰੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਦੂਰ ਕਰਨ ਅਤੇ ਲੋਕਾਂ ਤੇ ਇੰਡਸਟਰੀ ਨੂੰ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਤੁਰੰਤ ਠੋਸ ਕਦਮ ਚੁੱਕੇ।

ਇੱਕ ਵੀਡੀਓ ਸੰਦੇਸ਼ ਵਿੱਚ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਦੇਸ਼ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਉਤਪਾਦਨ ਵਿੱਚ ਲਗਭਗ 1,500 ਮੈਗਾਵਾਟ ਦੀ ਗਿਰਾਵਟ ਆਈ ਹੈ। ਪਿਛਲੇ ਦੋ-ਤਿੰਨ ਦਿਨਾਂ ਤੋਂ ਰਾਜ ਵਿੱਚ ਬਿਜਲੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਮਜਬੂਰੀਵਸ਼ ਘਰੇਲੂ ਅਤੇ ਉਦਯੋਗਿਕ ਖੇਤਰਾਂ ਵਿੱਚ ਬਿਜਲੀ ਦੇ ਕੱਟ ਲਗਾਏ ਜਾ ਰਹੇ ਹਨ।”

ਬਿਜਲੀ ਮੰਤਰੀ ਨੇ ਕਿਹਾ ਕਿ ਮੌਜੂਦਾ ਬਿਜਲੀ ਸੰਕਟ ਪਿੱਛੇ ਸਭ ਤੋਂ ਵੱਡਾ ਕਾਰਨ ਦੇਸ਼ ਭਰ ਵਿੱਚ ਕੋਲੇ ਦੀ ਭਾਰੀ ਘਾਟ ਹੈ। ਉਨ੍ਹਾਂ ਅੱਗੇ ਕਿਹਾ, “ਇਹ ਸਮੱਸਿਆ ਸਿਰਫ਼ ਪੰਜਾਬ ਤੱਕ ਹੀ ਸੀਮਤ ਨਹੀਂ ਹੈ, ਕਿਉਂਕਿ ਕੋਲੇ ਦੀ ਘਾਟ ਕਾਰਨ ਦੇਸ਼ ਭਰ ਵਿੱਚ ਲਗਭਗ 63 ਜੀ.ਡਬਲਯੂ. ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ।”

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਦੇਸ਼ ਭਰ ਦੇ ਕਈ ਥਰਮਲ ਪਾਵਰ ਪਲਾਂਟਾਂ ਕੋਲ ਸਿਰਫ਼ ਤਿੰਨ ਤੋਂ ਚਾਰ ਦਿਨਾਂ ਦਾ ਹੀ ਕੋਲੇ ਦਾ ਸਟਾਕ ਬਚਿਆ ਹੈ ਅਤੇ ਨਤੀਜੇ ਵਜੋਂ ਉਹ ਆਪਣੀ ਅੱਧੀ ਸਮਰੱਥਾ ‘ਤੇ ਚੱਲਣ ਲਈ ਮਜਬੂਰ ਹਨ। ਉਨ੍ਹਾਂ ਕਿਹਾ, “ਪੰਜਾਬ ਦੇ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਵੀ ਅਜਿਹੀ ਹੀ ਸਥਿਤੀ ਦਾ ਸਾਹਮਣਾ ਕਰ ਰਹੇ ਹਨ, ਜਿੱਥੇ ਕੋਲੇ ਦੀ ਘਾਟ ਕਾਰਨ ਅੱਧੀ ਸਮਰੱਥਾ ‘ਤੇ ਬਿਜਲੀ ਉਤਪਾਦਨ ਹੋ ਰਿਹਾ ਹੈ।”

ਦੂਜੇ ਪਾਸੇ, ਉਨ੍ਹਾਂ ਕਿਹਾ ਕਿ ਜਿਨ੍ਹਾਂ ਥਰਮਲ ਪਲਾਂਟਾਂ ਨੂੰ ਪੰਜਾਬ ਸਰਕਾਰ ਵੱਲੋਂ ਕੋਲੇ ਦੀ ਸਪਲਾਈ ਕੀਤੀ ਜਾਂਦੀ ਹੈ, ਉੱਥੇ ਰਾਜ ਸਰਕਾਰ ਦੇ ਯਤਨਾਂ ਕਰਕੇ ਅਜੇ ਵੀ ਲਗਭਗ 10 ਦਿਨਾਂ ਦਾ ਕੋਲਾ ਸਟਾਕ ਉਪਲਬਧ ਹੈ।

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖਾਸ ਤੌਰ ‘ਤੇ ਰਾਜਪੁਰਾ ਦੇ ਨਾਭਾ ਪਾਵਰ ਲਿਮਟਿਡ ਥਰਮਲ ਪਲਾਂਟ ਅਤੇ ਮਾਨਸਾ ਦੇ ਤਲਵੰਡੀ ਸਾਬੋ ਥਰਮਲ ਪਲਾਂਟ ਦਾ ਜ਼ਿਕਰ ਕੀਤਾ, ਜਿਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਕੋਲਾ ਸਪਲਾਈ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ, “ਕੇਂਦਰ ਸਰਕਾਰ ਕੋਲੇ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਵਿੱਚ ਅਸਮਰੱਥ ਰਹੀ ਹੈ, ਇਹ ਦੋਵੇਂ ਵੱਡੇ ਥਰਮਲ ਪਲਾਂਟ ਫਿਲਹਾਲ ਆਪਣੀ ਅੱਧੀ ਸਮਰੱਥਾ ‘ਤੇ ਚੱਲਣ ਲਈ ਮਜਬੂਰ ਹਨ, ਜਿਸ ਨੇ ਬਿਜਲੀ ਦੀ ਘਾਟ ਨੂੰ ਹੋਰ ਵਧਾ ਦਿੱਤਾ ਹੈ ਅਤੇ ਪੰਜਾਬ ਦੇ ਬਿਜਲੀ ਪ੍ਰਬੰਧ ਨੂੰ ਪ੍ਰਭਾਵਿਤ ਕੀਤਾ ਹੈ।”

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਇਹ ਇੱਕ ਬਹੁਤ ਹੀ ਗੰਭੀਰ ਮੁੱਦਾ ਹੈ ਜੋ ਪੂਰੇ ਦੇਸ਼ ਨੂੰ ਪ੍ਰਭਾਵਿਤ ਕਰ ਰਹਾ ਹੈ। ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਆਪਣੀ ਚੁੱਪ ਤੋੜਨੀ ਚਾਹੀਦੀ ਹੈ ਅਤੇ ਦੇਸ਼ ਦੇ ਲੋਕਾਂ ਨੂੰ ਸਪੱਸ਼ਟ ਤੌਰ ‘ਤੇ ਦੱਸਣਾ ਚਾਹੀਦਾ ਹੈ ਕਿ ਕੋਲੇ ਦੀ ਇਸ ਘਾਟ ‘ਤੇ ਕਾਬੂ ਪਾਉਣ ਲਈ ਕਿੰਨਾ ਸਮਾਂ ਲੱਗੇਗਾ, ਤਾਂ ਜੋ ਆਮ ਜਨਤਾ ਅਤੇ ਉਦਯੋਗਾਂ ਨੂੰ ਬਿਨਾਂ ਰੁਕਾਵਟ ਬਿਜਲੀ ਸਪਲਾਈ ਦਿੱਤੀ ਜਾ ਸਕੇ।”

ਬਿਜਲੀ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਨੂੰ ਇਸ ਮੁੱਦੇ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਕੋਲੇ ਦੀ ਘਾਟ ਨੂੰ ਦੂਰ ਕਰਨ ਲਈ ਤੁਰੰਤ ਠੋਸ ਅਤੇ ਯੋਗ ਕਦਮ ਚੁੱਕਣੇ ਚਾਹੀਦੇ ਹਨ। ਕੋਲੇ ਦੀ ਸਮੱਸਿਆ ਦਾ ਹੱਲ ਜਲਦ ਤੋਂ ਜਲਦ ਕੱਢਿਆ ਜਾਣਾ ਚਾਹੀਦਾ ਹੈ ਤਾਂ ਜੋ ਬਿਨਾਂ ਰੁਕਾਵਟ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਸਕੇ।”

 

Leave a Comment