ਭਗਵੰਤ ਮਾਨ ਦੀ ਜ਼ੀਰਾ ਆਮਦ ਤੋਂ ਪਹਿਲਾਂ ਕਿਸਾਨਾਂ-ਮਜ਼ਦੂਰਾਂ ਨੇ ਲਾਇਆ ਸੜਕ ‘ਤੇ ਡੇਰਾ, ਫੂਕਿਆ ਪੁਤਲਾ
ਫ਼ਿਰੋਜ਼ਪੁਰ, 6 ਸਤੰਬਰ 2026
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜਿਲਾ ਫਿਰੋਜਪੁਰ ਦੇ ਜੋਨ ਮੱਖੂ ਦੀਆਂ ਵੱਖ ਵੱਖ ਇਕਾਈਆਂ ਦੇ ਕਿਸਾਨਾਂ ਮਜ਼ਦੂਰਾਂ ਵੱਲੋਂ ਜੋਨ ਪ੍ਰਧਾਨ ਵੀਰ ਸਿੰਘ ਨਿਜਾਮਦੀਨ ਵਾਲਾ ਦੀ ਅਗਵਾਈ ਹੇਠ ਨੈਸ਼ਨਲ ਹਾਈਵੇ-54 ਬਠਿੰਡਾ- ਅੰਮ੍ਰਿਤਸਰ ਤੇ ਮੱਖੂ ਸ਼ਹਿਰ ਵਿਖੇ ਮੱਲਾ ਵਾਲਾ ਰੋਡ ਤਿਕੌਣੀ ਤੇ ਇਕੱਠ ਕਰਕੇ ਭਗਵੰਤ ਮਾਨ ਦਾ ਪੁਤਲਾ ਫੂਕ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਬਾਰੇ ਲਿਖਤੀ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਜਿਲਾ ਪ੍ਰਧਾਨ ਇੰਦਰਜੀਤ ਸਿੰਘ ਬਾਠ, ਜੋਨ ਸਕੱਤਰ ਬਲਜਿੰਦਰ ਸਿੰਘ ਤਲਵੰਡੀ ਨਿਪਾਲਾਂ ਨੇ ਦੱਸਿਆ ਕਿ ਭਗਵੰਤ ਮਾਨ ਦੀ ਸਰਕਾਰ ਹਰ ਫਰੰਟ ਤੇ ਬਿਲਕੁਲ ਹੀ ਫੇਲ ਹੋ ਚੁੱਕੀ ਹੈ ਤੇ ਆਪਣੀਆਂ ਹੱਕਾਂ ਲਈ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਹਰ ਤਰ੍ਹਾਂ ਦੇ ਹਰਬੇ ਵਰਤ ਰਹੀ ਹੈ, ਸੱਤਾ ਦੇ ਲਾਲਚ ਵਿੱਚ ਪੰਜਾਬ ਦਾ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਭੁੱਲ ਚੁੱਕਾ ਹੈ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਜਿਹੜੀ ਆਪ ਦੀ ਸਰਕਾਰ ਦੇ ਢੰਡੋਰੇ ਪਿੱਟੇ ਜਾ ਰਹੇ ਸਨ ਉਹ ਹੁਣ ਆਮ ਆਦਮੀ ਦੀ ਸਰਕਾਰ ਨਾਂਹ ਹੋ ਕੇ ਖਾਸ ਆਦਮੀ ਦੀ ਸਰਕਾਰ ਬਣ ਚੁੱਕੀ ਹੈ ਤੇ ਭਗਵੰਤ ਮਾਨ ਨੂੰ ਸੰਬੂ, ਖਨੌਰੀ ਮੋਰਚਿਆਂ ਦੇ ਕੀਤੇ ਨੁਕਸਾਨ ਦੀ ਭਰਪਾਈ, ਫਸਲਾਂ ਦੀ MSP ਦੇਣ, ਦਫ਼ਤਰਾਂ ਵਿੱਚ ਫੈਲੇ ਭ੍ਰਿਸ਼ਟਾਚਾਰ, ਨਸ਼ਿਆਂ ਨੂੰ ਰੋਕਣ ਪਿੰਡਾਂ ਵਿੱਚ ਆਉਣ ਤੇ ਸਵਾਲ ਜਵਾਬ ਕੀਤੇ ਜਾਣਗੇ।
ਇਸ ਮੌਕੇ ਲਖਵਿੰਦਰ ਸਿੰਘ ਵਸਤੀ ਨਾਮਦੇਵ, ਸਾਹਿਬ ਸਿੰਘ ਤਲਵੰਡੀ, ਪਿਆਰਾ ਸਿੰਘ ਘੁੱਦੂਵਾਲਾ, ਸੁਖਚੈਨ ਸਿੰਘ, ਗੁਰਮੀਤ ਸਿੰਘ ਵਸਤੀ ਨਾਮਦੇਵ, ਰੇਸ਼ਮ ਸਿੰਘ ਸ਼ੀਹਾਂ ਪਾੜੀ,ਜੋਗਾ ਫੇਮੀਵਾਲਾ, ਜਗਰੂਪ ਸਿੰਘ ਟਿੱਬੀ ਅਰਾਈਆ, ਪ੍ਰਗਟ ਸਿੰਘ, ਹਰਦਿਆਲ ਸਿੰਘ ਨਿਜਾਮਦੀਨ ਵਾਲਾ, ਗੁਰਜੰਟ ਸਿੰਘ, ਗੁਰਵਿੰਦਰ ਸਿੰਘ ਤਲਵੰਡੀ ਨਿਪਾਲਾਂ, ਆਕਾਸ਼ਦੀਪ ਸਿੰਘ ਘੁੱਦੂ ਵਾਲਾ, ਸੁਰਜੀਤ ਸਿੰਘ ਬਾਹਰ ਵਾਲੀ ਆਦਿ ਹਾਜ਼ਰ ਸਨ।
















