Join WhatsApp

Join Now

ਦੇਹ-ਵਪਾਰ ਦੇ ਧੰਦੇ ਦਾ ਪਰਦਾਫਾਸ਼! ਹੋਟਲ ‘ਚੋਂ 6 ਕੁੜੀਆਂ ਅਤੇ ਮੁੰਡੇ ਕਾਬੂ

On: ਸਤੰਬਰ 6, 2026 7:35 ਬਾਃ ਦੁਃ

 

ਦੇਹ-ਵਪਾਰ ਦੇ ਧੰਦੇ ਦਾ ਪਰਦਾਫਾਸ਼! ਹੋਟਲ ‘ਚੋਂ ਤਿੰਨ ਕੁੜੀਆਂ ਅਤੇ ਤਿੰਨ ਮੁੰਡੇ ਕਾਬੂ

ਚੰਡੀਗੜ੍ਹ, 6 ਸਤੰਬਰ 2026- ਜ਼ੀਰਕਪੁਰ-ਪਟਿਆਲਾ ਰੋਡ ’ਤੇ ਸਥਿਤ ਇੱਕ ਹੋਟਲ ਵਿੱਚ ਕਥਿਤ ਤੌਰ ’ਤੇ ਚੱਲ ਰਹੀਆਂ ਦੇਹ ਵਪਾਰ ਸਮੇਤ ਹੋਰ ਅਨੈਤਿਕ ਗਤੀਵਿਧੀਆਂ (Immoral activities) ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਬੀਤੀ ਰਾਤ ਛਾਪੇਮਾਰੀ ਕਰਦਿਆਂ ਤਿੰਨ ਔਰਤਾਂ ਅਤੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਬੂ ਕੀਤੇ ਵਿਅਕਤੀਆਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।

ਥਾਣਾ ਮੁਖੀ ਐੱਸਐੱਚਓ ਜਸਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਪਟਿਆਲਾ ਰੋਡ ’ਤੇ ਸਥਿਤ ‘ਹੋਟਲ’ ਵਿੱਚ ਕਥਿਤ ਤੌਰ ’ਤੇ ਦੇਹ ਵਪਾਰ ਸਮੇਤ ਹੋਰ ਅਨੈਤਿਕ ਗਤੀਵਿਧੀਆਂ (Immoral activities) ਚੱਲ ਰਹੀਆਂ ਹਨ। ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਪੁਲੀਸ ਟੀਮ ਨੇ ਹੋਟਲ ਵਿੱਚ ਅਚਾਨਕ ਛਾਪਾ ਮਾਰਿਆ।

ਪੁਲੀਸ ਅਧਿਕਾਰੀ ਅਨੁਸਾਰ ਛਾਪੇਮਾਰੀ ਦੌਰਾਨ ਤਿੰਨ ਔਰਤਾਂ ਅਤੇ ਤਿੰਨ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ। ਪੁਲੀਸ ਦਾ ਕਹਿਣਾ ਹੈ ਕਿ ਕਾਬੂ ਕੀਤੇ ਗਏ ਨੌਜਵਾਨਾਂ ਕੋਲੋਂ ਲਾਈਟਰਾਂ ਤੋਂ ਇਲਾਵਾ ਨਸ਼ਾ ਕਰਨ ਲਈ ਵਰਤੀਆਂ ਜਾਣ ਵਾਲੀਆਂ ਕੁਝ ਸ਼ੱਕੀ ਵਸਤਾਂ ਵੀ ਬਰਾਮਦ ਹੋਈਆਂ ਹਨ। ਇਨ੍ਹਾਂ ਵਸਤਾਂ ਦੀ ਪ੍ਰਕਿਰਤੀ ਅਤੇ ਵਰਤੋਂ ਸਬੰਧੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਐੱਸਐੱਚਓ ਜਸਬੀਰ ਸਿੰਘ ਨੇ ਦੱਸਿਆ ਕਿ ਕਾਬੂ ਕੀਤੀਆਂ ਗਈਆਂ ਔਰਤਾਂ ਦੇ ਬਿਆਨ ਦਰਜ ਕਰਨ ਦੀ ਕਾਰਵਾਈ ਜਾਰੀ ਹੈ। ਇਸ ਦੇ ਨਾਲ ਹੀ ਕਾਬੂ ਕੀਤੇ ਗਏ ਤਿੰਨਾਂ ਨੌਜਵਾਨਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਪੁਲੀਸ ਅਨੁਸਾਰ ਮੈਡੀਕਲ ਰਿਪੋਰਟ, ਬਿਆਨਾਂ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੁਲੀਸ ਨੇ ਹੋਟਲ ਪ੍ਰਬੰਧਕ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਹੋਟਲ ਵਿੱਚ ਕਿਸੇ ਵੀ ਤਰ੍ਹਾਂ ਦੀਆਂ ਗੈਰ-ਕਾਨੂੰਨੀ ਜਾਂ ਅਨੈਤਿਕ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੁਲੀਸ ਨੇ ਸਪੱਸ਼ਟ ਕੀਤਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਮਾਮਲੇ ਵਿੱਚ ਕਾਨੂੰਨੀ ਤੌਰ ’ਤੇ ਅੰਤਿਮ ਕਾਰਵਾਈ ਤੈਅ ਕੀਤੀ ਜਾਵੇਗੀ।

ਪੁਲੀਸ ਦੀ ਇਸ ਕਾਰਵਾਈ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਅਧਿਕਾਰੀਆਂ ਨੇ ਕਿਹਾ ਕਿ ਜੇਕਰ ਜਾਂਚ ਦੌਰਾਨ ਹੋਟਲ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਦੀ ਪੁਸ਼ਟੀ ਹੁੰਦੀ ਹੈ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

 

Leave a Comment