ਵੱਡੀ ਖ਼ਬਰ: ਕੀ ਕੈਪਟਨ ਅਮਰਿੰਦਰ ਮੁੜ ਹੋਣਗੇ ਕਾਂਗਰਸ ‘ਚ ਸ਼ਾਮਲ? ਚਰਚਾਵਾਂ ਤੇਜ਼!
ਕੈਪਟਨ ਅਮਰਿੰਦਰ ਕਾਂਗਰਸ ’ਚ ਵਾਪਸ ਆਉਣ ਤਾਂ ਪਾਰਟੀ ਵੱਲੋਂ ਸਵਾਗਤ ਹੈ: ਰਾਜ ਕੁਮਾਰ ਵੇਰਕਾ
ਚੰਡੀਗੜ੍ਹ, 8 ਸਤੰਬਰ 2026: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜੋ ਇਸ ਸਮੇਂ ਭਾਜਪਾ ਵਿੱਚ ਹਨ, ਪਰ ਉਹ ਭਾਜਪਾ ਦੀਆਂ ਨੀਤੀਆਂ ਉੱਪਰ ਹੀ ਸਵਾਲ ਚੁੱਕਦੇ ਹੋਏ ਨਜ਼ਰ ਆ ਰਹੇ ਹਨ। ਇਸੇ ਵਿਚਾਲੇ ਚਰਚਾਵਾਂ ਤੇਜ਼ ਹੋ ਗਈਆਂ ਹਨ ਕਿ, ਕੈਪਟਨ ਅਮਰਿੰਦਰ ਫਿਰ ਤੋਂ ਕਾਂਗਰਸ ਵਿੱਚ ਸ਼ਾਮਲ ਹੋਣ ਜਾ ਰਹੇ ਹਨ, ਪਰ ਇਨ੍ਹਾਂ ਸਾਰੀਆਂ ਚਰਚਾਵਾਂ ‘ਤੇ ਸੀਨੀਅਰ ਕਾਂਗਰਸੀ ਲੀਡਰ ਰਾਜ ਕੁਮਾਰ ਵੇਰਕਾ ਨੇ ਵੱਡਾ ਬਿਆਨ ਦਿੱਤਾ ਹੈ।
ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਰਾਜ ਕੁਮਾਰ ਵੇਰਕਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਮੁੜ ਕਾਂਗਰਸ ਪਾਰਟੀ ਵਿੱਚ ਵਾਪਸੀ ਕਰਨਾ ਚਾਹੁੰਦੇ ਹਨ ਤਾਂ ਪਾਰਟੀ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ।
ਵੇਰਕਾ ਨੇ ਕਿਹਾ ਕਿ ਕਾਂਗਰਸ ਇੱਕ ਵੱਡੀ ਅਤੇ ਲੋਕਤੰਤਰਿਕ ਪਾਰਟੀ ਹੈ, ਜਿੱਥੇ ਹਰ ਆਗੂ ਅਤੇ ਵਰਕਰ ਦਾ ਸਨਮਾਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਤਜਰਬੇਕਾਰ ਆਗੂਆਂ ਦੀ ਭੂਮਿਕਾ ਅਹਿਮ ਰਹਿੰਦੀ ਹੈ ਅਤੇ ਜੇਕਰ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚ ਵਾਪਸ ਆਉਣ ਦਾ ਫੈਸਲਾ ਕਰਦੇ ਹਨ ਤਾਂ ਉਨ੍ਹਾਂ ਦਾ ਸਵਾਗਤ ਹੋਵੇਗਾ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਲੰਮਾ ਸਮਾਂ ਕਾਂਗਰਸ ਨਾਲ ਜੁੜੇ ਰਹੇ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਬਣਾਈ ਸੀ। ਬਾਅਦ ਵਿੱਚ ਉਨ੍ਹਾਂ ਦੀ ਪਾਰਟੀ ਦਾ ਭਾਜਪਾ ਵਿੱਚ ਰਲੇਵਾਂ ਹੋ ਗਿਆ ਸੀ। ਵੇਰਕਾ ਦੇ ਇਸ ਬਿਆਨ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਸੰਭਾਵਿਤ ਕਾਂਗਰਸ ਵਾਪਸੀ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ।
















