Join WhatsApp

Join Now

ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ 11 ਸਤੰਬਰ ਤੱਕ ਵਧੀ! ਸਾਰੇ ਕੰਮਕਾਜ ਠੱਪ

On: ਸਤੰਬਰ 9, 2026 10:15 ਪੂਃ ਦੁਃ

 

ਵੱਡੀ ਖ਼ਬਰ: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ 11 ਸਤੰਬਰ ਤੱਕ ਵਧੀ! ਸਾਰੇ ਕੰਮਕਾਜ ਠੱਪ

ਚੰਡੀਗੜ੍ਹ 9 ਸਤੰਬਰ 2026

ਪੰਜਾਬ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਵਿਚਕਾਰ ਚੱਲ ਰਿਹਾ ਟਕਰਾਅ ਹੋਰ ਤਿੱਖਾ ਹੋ ਗਿਆ ਹੈ। ਪੰਜਾਬ ਸਾਂਝਾ ਮੁਲਾਜ਼ਮ ਮੰਚ ਨੇ ਸਰਕਾਰ ਵੱਲੋਂ ਮੰਗਾਂ ਸਬੰਧੀ ਗੱਲਬਾਤ ਨਾ ਕਰਨ ਦੇ ਰੋਸ ਵਜੋਂ ਪੈੱਨ ਡਾਊਨ ਹੜਤਾਲ ਸ਼ੁੱਕਰਵਾਰ ਤੱਕ ਵਧਾ ਦਿੱਤੀ ਹੈ। ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਸਮੇਂ ਸਕੱਤਰੇਤ ਦੇ ਮੁਲਾਜ਼ਮਾਂ ਨੇ ਸਰਕਾਰ ਦਾ ਸਵਾਗਤ ਕਰਦਿਆਂ ਫੁੱਲ ਵਰਸਾਏ ਸਨ, ਪਰ ਹੁਣ ਇਹੀ ਸਰਕਾਰ ਮੁਲਾਜ਼ਮਾਂ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ ਦਿਖਾਈ ਦੇ ਰਹੀ।

ਖਹਿਰਾ ਨੇ ਕਿਹਾ ਕਿ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਖ਼ਿਲਾਫ਼ ‘ਸਕੱਤਰੇਤ ਤੋਂ ਸਤੌਜ’ ਦਾ ਨਾਅਰਾ ਦਿੱਤਾ ਗਿਆ ਹੈ ਅਤੇ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਗੱਲਬਾਤ ਲਈ ਸੱਦਾ ਦਿੰਦੀ ਹੈ ਤਾਂ ਮੁਲਾਜ਼ਮ ਜਥੇਬੰਦੀਆਂ ਗੱਲਬਾਤ ਲਈ ਤਿਆਰ ਹਨ।

ਉਨ੍ਹਾਂ ਦੱਸਿਆ ਕਿ ਹੜਤਾਲ ਵਿੱਚ ਸਿਵਲ ਸਕੱਤਰੇਤ, ਡਾਇਰੈਕਟੋਰੇਟਾਂ, ਜ਼ਿਲ੍ਹਾ ਪੱਧਰੀ ਦਫ਼ਤਰਾਂ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਮੁਲਾਜ਼ਮ ਸ਼ਾਮਲ ਹੋਣਗੇ। ਮੰਚ ਨੇ 12 ਅਤੇ 13 ਸਤੰਬਰ ਨੂੰ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ ਪ੍ਰਦਰਸ਼ਨ ਅਤੇ ਘਿਰਾਓ ਦਾ ਐਲਾਨ ਕੀਤਾ ਹੈ। 19 ਤੇ 20 ਸਤੰਬਰ ਨੂੰ ਮੰਤਰੀਆਂ ਅਤੇ ਵਿਧਾਇਕਾਂ ਖ਼ਿਲਾਫ਼ ਮੁਜ਼ਾਹਰੇ, 30 ਸਤੰਬਰ ਨੂੰ ਚੰਡੀਗੜ੍ਹ ਵਿੱਚ ਪ੍ਰਤੀਕਾਤਮਕ ਮੁਲਾਜ਼ਮ ਵਿਧਾਨ ਸਭਾ ਅਤੇ 10 ਅਕਤੂਬਰ ਨੂੰ ਵਿਸ਼ਾਲ ਰੈਲੀ ਕੀਤੀ ਜਾਵੇਗੀ। 21 ਅਤੇ 22 ਅਕਤੂਬਰ ਨੂੰ ਸਮੂਹਿਕ ਛੁੱਟੀ ਦਾ ਵੀ ਐਲਾਨ ਕੀਤਾ ਗਿਆ ਹੈ।

ਇਹ ਵਿਵਾਦ 27 ਅਗਸਤ ਨੂੰ ਸ਼ੁਰੂ ਹੋਇਆ ਸੀ, ਜਦੋਂ ਤਿੰਨ ਲੱਖ ਤੋਂ ਵੱਧ ਮੁਲਾਜ਼ਮ ਵੱਖ-ਵੱਖ ਮੰਗਾਂ ਨੂੰ ਲੈ ਕੇ ਸੂਬਾ ਪੱਧਰੀ ਹੜਤਾਲ ’ਤੇ ਗਏ ਸਨ। ਇਨ੍ਹਾਂ ਵਿੱਚ 18 ਫ਼ੀਸਦੀ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ ਦੀ ਮੰਗ ਵੀ ਸ਼ਾਮਲ ਹੈ। ਸਰਕਾਰ ਵੱਲੋਂ ਹੜਤਾਲੀ ਕਰੀਬ 2500 ਮੁਲਾਜ਼ਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਕੁਝ ਮੁਲਾਜ਼ਮਾਂ ਦੇ ਤਬਾਦਲੇ ਕਰਨ ਤੋਂ ਬਾਅਦ ਮਾਹੌਲ ਹੋਰ ਤਣਾਅਪੂਰਨ ਹੋ ਗਿਆ ਹੈ। ਇਸੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹੜਤਾਲ ਨੂੰ ‘ਗ਼ੈਰ-ਕਾਨੂੰਨੀ’ ਕਰਾਰ ਦਿੰਦਿਆਂ ਕਾਰਵਾਈ ਦੀ ਚਿਤਾਵਨੀ ਵੀ ਦਿੱਤੀ ਹੈ।

 

More

8th Pay Commission Latest Update: 8ਵੇਂ ਤਨਖ਼ਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ: ਪੁਰਾਣੀ ਪੈਨਸ਼ਨ ਸਕੀਮ ਵਾਲੇ ਪੈਨਸ਼ਨਰਾਂ ਦੇ ਫਿਟਮੈਂਟ ਫੈਕਟਰ ’ਤੇ ਉੱਠੇ ਸਵਾਲ

ਵੱਡੀ ਖ਼ਬਰ: ਪੰਜਾਬ ‘ਚ ਮੁਫ਼ਤ ਬਿਜਲੀ ਦੀ ਕੀਮਤ PSPCL ’ਤੇ ਪਈ ਭਾਰੀ! ਸਰਕਾਰ ਵੱਲ 7550 ਕਰੋੜ ਸਬਸਿਡੀ ਬਕਾਇਆ- ਸਰਕਾਰੀ ਗਾਰੰਟੀ ਤੋਂ ਬਿਨਾਂ 10 ਹਜ਼ਾਰ ਕਰੋੜ ਦਾ ਕਰਜ਼ਾ ਲੈਣ ਦੀ ਤਿਆਰੀ

Singer Ammy Virk Firing News: ਪੰਜਾਬੀ ਗਾਇਕ ਐਮੀ ਵਿਰਕ ‘ਤੇ ਫਾਇਰਿੰਗ ਦੀਆਂ ਖ਼ਬਰਾਂ ਦਾ ਸੱਚ ਆਇਆ ਸਾਹਮਣੇ, ਪਿਤਾ ਨੇ ਦਿੱਤਾ ਵੱਡਾ ਬਿਆਨ

ਗੁਲਜ਼ਾਰ ਸਿੰਘ ਸੁਸਾਈਡ ਕੇਸ! ਮਾਨ ਸਰਕਾਰ ਦੀਆਂ ਵਧੀਆਂ ਮੁਸ਼ਕਲਾਂ; ਕੌਮੀ SC ਕਮਿਸ਼ਨ ਨੇ ਮੰਗੀ ਵਿਸਥਾਰਤ ਰਿਪੋਰਟ

ਵੱਡੀ ਖ਼ਬਰ: ਕਿਸਾਨ ਲੀਡਰ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਕੀਤਾ ਘਰ ਚ ਨਜ਼ਰਬੰਦ

ਪੰਜਾਬ ‘ਚ ਅਵਾਰਾ ਕੁੱਤਿਆਂ ਦਾ ਕਹਿਰ! ਦੋ ਸਾਲਾ ਮਾਸੂਮ ਨੂੰ ਬੁਰੀ ਤਰ੍ਹਾਂ ਨੋਚਿਆ- “ਕੁੱਤਾ ਪ੍ਰੇਮੀ ਚੁੱਪ”

Leave a Comment