Join WhatsApp

Join Now

ਪੰਜਾਬ ਸਰਕਾਰ ਨੇ ਐਜੂਕੇਸ਼ਨ ਇੰਸਟਰੱਕਟਰ ਅਤੇ ਕਲਰਕ ਦੀਆਂ ਅਸਾਮੀਆਂ ਲਈ ਮੰਗੀਆਂ ਅਰਜ਼ੀਆਂ

On: ਸਤੰਬਰ 17, 2026 1:28 ਬਾਃ ਦੁਃ

 

ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ‘ਚ ਨੌਕਰੀ ਦਾ ਸੁਨਹਿਰੀ ਮੌਕਾ: ਐਜੂਕੇਸ਼ਨ ਇੰਸਟਰੱਕਟਰ ਤੇ ਕਲਰਕ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ- 28 ਸਤੰਬਰ ਤੱਕ ਕਰੋ ਅਪਲਾਈ

ਜਲੰਧਰ ‘ਚ ਐਜੂਕੇਸ਼ਨ ਇੰਸਟਰੱਕਟਰ ਅਤੇ ਪਾਰਟ ਟਾਈਮ ਕਲਰਕ ਦੀ ਭਰਤੀ, ਜਾਣੋ ਯੋਗਤਾ ਤੇ ਆਖ਼ਰੀ ਮਿਤੀ

ਜਲੰਧਰ, 17 ਸਤੰਬਰ 2026- ਸੈਨਿਕ ਵੋਕੇਸ਼ਨਲ ਟ੍ਰੇਨਿੰਗ ਸੈਂਟਰ ਜਲੰਧਰ ਵਿਖੇ ਰੋਜ਼ਗਾਰ ਦੀ ਭਾਲ ਕਰ ਰਹੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇੱਕ ਅਹਿਮ ਖ਼ਬਰ ਸਾਹਮਣੇ ਆਈ ਹੈ। ਸੈਂਟਰ ਵੱਲੋਂ 11 ਮਹੀਨਿਆਂ ਦੇ ਠੇਕੇ ਦੇ ਆਧਾਰ ’ਤੇ ‘ਐਜੂਕੇਸ਼ਨ ਇੰਸਟਰੱਕਟਰ’ ਅਤੇ ‘ਪਾਰਟ ਟਾਈਮ ਕਲਰਕ’ ਦੀਆਂ ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਹ ਨਿਯੁਕਤੀਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਪ੍ਰਬੰਧ ਹੇਠ ਕੀਤੀਆਂ ਜਾ ਰਹੀਆਂ ਹਨ।

ਯੋਗਤਾ ਅਤੇ ਸ਼ਰਤਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫਟੀਨੈਂਟ ਕਰਨਲ ਭੁਪਿੰਦਰ ਭੋਲਾ (ਰਿਟਾ.) ਨੇ ਦੱਸਿਆ ਕਿ ਇਨ੍ਹਾਂ ਅਸਾਮੀਆਂ ਲਈ ਖਾਸ ਯੋਗਤਾ ਪੈਮਾਨੇ ਨਿਰਧਾਰਿਤ ਕੀਤੇ ਗਏ ਹਨ….

ਐਜੂਕੇਸ਼ਨ ਇੰਸਟਰੱਕਟਰ: ਇਸ ਇੱਕ ਅਸਾਮੀ ਲਈ ਉਮੀਦਵਾਰ ਦਾ ਸੇਵਾਮੁਕਤ ਜੇ.ਸੀ.ਓ. (JCO) ਜਾਂ ਹਵਲਦਾਰ (ਆਰਮੀ ਐਜੂਕੇਸ਼ਨ ਕਾਰਪਸ) ਹੋਣਾ ਜ਼ਰੂਰੀ ਹੈ। ਇਸ ਤੋਂ ਇਲਾਵਾ, ਜੇਕਰ ਸਾਬਕਾ ਸੈਨਿਕਾਂ ਦੇ ਆਸ਼ਰਿਤ ਅਪਲਾਈ ਕਰਨਾ ਚਾਹੁੰਦੇ ਹਨ, ਤਾਂ ਉਨ੍ਹਾਂ ਕੋਲ ਸਾਇੰਸ (Science) ਅਤੇ ਹਿਸਾਬ (Mathematics) ਵਿਸ਼ਿਆਂ ਨਾਲ ਗ੍ਰੈਜੂਏਸ਼ਨ (Graduation) ਦੀ ਡਿਗਰੀ ਹੋਣੀ ਲਾਜ਼ਮੀ ਹੈ।

ਪਾਰਟ ਟਾਈਮ ਕਲਰਕ: ਇਸ ਅਸਾਮੀ ਲਈ ਉਮੀਦਵਾਰ ਦਾ ਸਾਬਕਾ ਸੈਨਿਕ ਕਲਰਕ ਜਾਂ ਜੀ.ਡੀ. (ਐਸ.ਡੀ.) [GD (SD)] ਹੋਣਾ ਜਰੂਰੀ ਬਣਾਇਆ ਗਿਆ ਹੈ।

ਮਾਨਭੱਤਾ (ਤਨਖਾਹ): ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਅਨੁਸਾਰ ਚੁਣੇ ਗਏ ਉਮੀਦਵਾਰਾਂ ਨੂੰ ਹਰ ਮਹੀਨੇ ਨਿਸ਼ਚਿਤ ਮਾਨਭੱਤਾ ਦਿੱਤਾ ਜਾਵੇਗਾ। ਐਜੂਕੇਸ਼ਨ ਇੰਸਟਰੱਕਟਰ ਦੀ ਅਸਾਮੀ ਲਈ ਪ੍ਰਤੀ ਮਹੀਨਾ 12,000 ਰੁਪਏ ਤਨਖਾਹ ਨਿਰਧਾਰਿਤ ਕੀਤੀ ਗਈ ਹੈ, ਜਦਕਿ ਪਾਰਟ ਟਾਈਮ ਕਲਰਕ ਲਈ ਪ੍ਰਤੀ ਮਹੀਨਾ 8,500 ਰੁਪਏ ਤਨਖਾਹ ਦਿੱਤੀ ਜਾਵੇਗੀ।

ਅਪਲਾਈ ਕਰਨ ਦੀ ਪ੍ਰਕਿਰਿਆ ਅਤੇ ਆਖ਼ਰੀ ਮਿਤੀ: ਚਾਹਵਾਨ ਅਤੇ ਯੋਗ ਉਮੀਦਵਾਰ ਆਪਣਾ ਮੁਕੰਮਲ ਬਾਇਓ ਡਾਟਾ (Resume) ਅਤੇ ਜ਼ਰੂਰੀ ਦਸਤਾਵੇਜ਼ ਲੈ ਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਸ਼ਾਸਤਰੀ ਮਾਰਕੀਟ, ਲਾਡੋਵਾਲੀ ਰੋਡ, ਜਲੰਧਰ ਵਿਖੇ ਖੁਦ ਪਹੁੰਚ ਕੇ ਜਾਂ ਡਾਕ ਰਾਹੀਂ ਜਮ੍ਹਾਂ ਕਰਵਾ ਸਕਦੇ ਹਨ। ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 28 ਸਤੰਬਰ 2026 ਸ਼ਾਮ 5:00 ਵਜੇ ਤੱਕ ਨਿਸ਼ਚਿਤ ਕੀਤੀ ਗਈ ਹੈ। ਨਿਰਧਾਰਿਤ ਸਮੇਂ ਤੋਂ ਬਾਅਦ ਪ੍ਰਾਪਤ ਹੋਣ ਵਾਲੀਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।

ਲੈਫਟੀਨੈਂਟ ਕਰਨਲ ਭੁਪਿੰਦਰ ਭੋਲਾ (ਰਿਟਾ.) ਨੇ ਵਿਸ਼ੇਸ਼ ਤੌਰ ‘ਤੇ ਸਪੱਸ਼ਟ ਕੀਤਾ ਕਿ ਇਸ ਭਰਤੀ ਪ੍ਰਕਿਰਿਆ ਦੌਰਾਨ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਕ ਆਸ਼ਰਿਤਾਂ ਨੂੰ ਪਹਿਲ ਦਿੱਤੀ ਜਾਵੇਗੀ। ਯੋਗ ਉਮੀਦਵਾਰਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਆਖ਼ਰੀ ਮਿਤੀ ਦੀ ਉਡੀਕ ਕੀਤੇ ਬਿਨਾਂ ਸਮੇਂ ਸਿਰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਉਣ।

 

Leave a Comment