Join WhatsApp

Join Now

ਵੱਡੀ ਖ਼ਬਰ: ਪੰਜਾਬ ਸਰਕਾਰ ਦਾ DA ਬਾਰੇ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ! (ਪੜ੍ਹੋ ਪੱਤਰ)

On: ਸਤੰਬਰ 23, 2026 1:26 ਬਾਃ ਦੁਃ

 

ਵੱਡੀ ਖ਼ਬਰ: ਪੰਜਾਬ ਸਰਕਾਰ ਦਾ ਡੀਏ ਬਾਰੇ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ! (ਪੜ੍ਹੋ ਪੱਤਰ)

ਪੰਜਾਬ ਨੈੱਟਵਰਕ

ਚੰਡੀਗੜ੍ਹ, 23 ਸਤੰਬਰ 2026: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਨਾਲ ਸਬੰਧਤ ਪਿਛਲੇ ਦਿਨੀਂ ਲਏ ਗਏ ਫ਼ੈਸਲੇ ਨੂੰ ਲਾਗੂ ਕਰਨ ਲਈ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

ਸਰਕਾਰ ਵੱਲੋਂ 23 ਸਤੰਬਰ 2026 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਕ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 8 ਪ੍ਰਤੀਸ਼ਤ ਡੀਏ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਫ਼ੈਸਲੇ ਨਾਲ ਸੂਬੇ ਦੇ ਵੱਡੀ ਗਿਣਤੀ ਵਿੱਚ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਜਦੋਂਕਿ ਦੂਜੇ ਪਾਸੇ ਮੁਲਾਜ਼ਮ ਅਤੇ ਪੈਨਸ਼ਨਰ 60 ਪ੍ਰਤੀਸ਼ਤ ਕੇਂਦਰ ਦੇ ਹਿਸਾਬ ਨਾਲ ਡੀਏ ਦੀ ਮੰਗ ਕਰ ਰਹੇ ਹਨ। DA ਵਿੱਚ ਵਾਧਾ ਮਹਿੰਗਾਈ ਦੇ ਮੱਦੇਨਜ਼ਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵਿੱਤੀ ਰਾਹਤ ਦੇਣ ਨਾਲ ਜੁੜਿਆ ਹੁੰਦਾ ਹੈ। ਹਾਲਾਂਕਿ, ਡੀਏ ਨਾਲ ਸਬੰਧਤ ਮਾਮਲਾ ਅਜੇ ਅਦਾਲਤ ਵਿੱਚ ਵੀ ਵਿਚਾਰ ਅਧੀਨ ਹੈ।

ਇਸ ਕਾਰਨ ਸਰਕਾਰ ਵੱਲੋਂ ਜਾਰੀ ਕੀਤੇ ਨਵੇਂ ਨੋਟੀਫਿਕੇਸ਼ਨ ਨੂੰ ਇਸ ਮਾਮਲੇ ਦੇ ਅਗਲੇ ਕਾਨੂੰਨੀ ਘਟਨਾਕ੍ਰਮ ਦੇ ਸੰਦਰਭ ਵਿੱਚ ਵੀ ਦੇਖਿਆ ਜਾ ਰਿਹਾ ਹੈ। ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਮੁਲਾਜ਼ਮ ਜਥੇਬੰਦੀਆਂ ਅਤੇ ਪੈਨਸ਼ਨਰਾਂ ਦੀਆਂ ਜਥੇਬੰਦੀਆਂ ਵੱਲੋਂ ਇਸ ਸਬੰਧੀ ਹੋਰ ਸਪੱਸ਼ਟਤਾ ਅਤੇ ਅਮਲ ਦੀਆਂ ਤਰੀਕਾਂ ਬਾਰੇ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ।

Leave a Comment