Join WhatsApp

Join Now

ਪੰਜਾਬ ਸਰਕਾਰ ਦਾ ਅਧਿਆਪਕਾਂ ਦੀ ਭਰਤੀ ਬਾਰੇ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

On: ਸਤੰਬਰ 23, 2026 8:09 ਬਾਃ ਦੁਃ

 

ਪੰਜਾਬ ਸਰਕਾਰ ਦਾ ਅਧਿਆਪਕਾਂ ਦੀ ਭਰਤੀ ਬਾਰੇ ਵੱਡਾ ਫ਼ੈਸਲਾ, ਪੜ੍ਹੋ ਪੂਰੀ ਖ਼ਬਰ

ਭਗਵੰਤ ਮਾਨ ਸਰਕਾਰ ਜਲਦ ਸ਼ੁਰੂ ਕਰੇਗੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ, ਛੇਤੀ ਹੀ ਮੰਗੀਆਂ ਜਾਣਗੀਆਂ ਅਰਜ਼ੀਆਂ

ਸਿੱਖਿਆ ਵਿਭਾਗ ਨੂੰ ਬਕਾਇਆ ਭਰਤੀਆਂ, ਬਦਲੀਆਂ ਅਤੇ ਤਨਖਾਹ ਨਾਲ ਸਬੰਧਤ ਮੁੱਦਿਆਂ ਨੂੰ ਤੇਜ਼ੀ ਨਾਲ ਨਿਪਟਾਉਣ ਦੇ ਹੁਕਮ

ਚੰਡੀਗੜ੍ਹ, 23 ਸਤੰਬਰ 2026: ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਖੇਤਰ ਦੀਆਂ 10 ਯੂਨੀਅਨਾਂ ਦੇ ਨੁਮਾਇੰਦਿਆਂ ਅਤੇ ਬਿਜਲੀ ਵਿਭਾਗ ਦੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ।

ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਵੱਲੋਂ ਉਠਾਏ ਗਏ ਵੱਖ-ਵੱਖ ਮੁੱਦਿਆਂ ਅਤੇ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰਦਿਆਂ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਸਿੱਖਿਆ ਵਿਭਾਗ ਦੀਆਂ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪ੍ਰਮੁੱਖ ਮੰਗਾਂ ਨਵੀਂਆਂ ਭਰਤੀਆਂ, ਬਦਲੀਆਂ ਅਤੇ ਤਨਖਾਹ ਢਾਂਚੇ ਦੀ ਸੋਧ ਨਾਲ ਸਬੰਧਤ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਆਗੂਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ, “ਭਗਵੰਤ ਮਾਨ ਸਰਕਾਰ ਨੇ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ ਅਤੇ ਅਰਜ਼ੀਆਂ ਦੀ ਮੰਗ ਕਰਨ ਸੰਬੰਧੀ ਇਸ਼ਤਿਹਾਰ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ।”

ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੀਆਂ ਲੋੜੀਂਦੀਆਂ ਪ੍ਰਕਿਰਿਆਵਾਂ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਕਿ ਜਿਨ੍ਹਾਂ ਮਾਮਲਿਆਂ ਵਿੱਚ ਕੈਬਨਿਟ ਦੀ ਪ੍ਰਵਾਨਗੀ ਦੀ ਲੋੜ ਹੈ, ਉਨ੍ਹਾਂ ਨੂੰ ਤੁਰੰਤ ਅੱਗੇ ਭੇਜਿਆ ਜਾਵੇ।

ਭਰਤੀਆਂ ਦੇ ਬੈਕਲਾਗ ਦੇ ਮੁੱਦੇ ‘ਤੇ ਗੱਲ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਨੂੰ ਸਮਾਜਿਕ ਸੁਰੱਖਿਆ, ਖੇਡਾਂ, ਰੱਖਿਆ ਸੇਵਾਵਾਂ ਭਲਾਈ ਅਤੇ ਪ੍ਰਸੋਨਲ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕਰਕੇ ਲੰਬਿਤ ਪਏ ਮਾਮਲਿਆਂ ਦਾ ਛੇਤੀ ਹੱਲ ਕੱਢਣ ਦੇ ਨਿਰਦੇਸ਼ ਦਿੱਤੇ।

ਥਰਮਲ ਪਲਾਂਟ ਕਰਮਚਾਰੀ ਸੰਘ ਦੇ ਵਫ਼ਦ ਨਾਲ ਇੱਕ ਵੱਖਰੀ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਕਿਹਾ।

ਇਨ੍ਹਾਂ ਮੀਟਿੰਗਾਂ ਵਿੱਚ ਵੱਖ-ਵੱਖ ਯੂਨੀਅਨ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਆਪਣੀਆਂ ਮੰਗਾਂ ਪੇਸ਼ ਕੀਤੀਆਂ। ਮੀਟਿੰਗ ਵਿੱਚ ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਵੱਲੋਂ ਲਖਵੀਰ ਸਿੰਘ, ਸਰਬਜੀਤ ਸਿੰਘ, ਮਨਜੀਤ ਸਿੰਘ ਅਤੇ ਸਤਨਾਮ ਸਿੰਘ; ਸਪੈਸ਼ਲ ਕਾਡਰ ਟੀਚਰ ਫਰੰਟ ਵੱਲੋਂ ਜਸਵੰਤ ਪੰਨੂ, ਬੇਅੰਤ ਸਿੰਘ, ਕਪੂਰ ਸਿੰਘ ਅਤੇ ਇੰਦਰਜੀਤ ਹਾਂਡਾ; ਹੈੱਡ ਮਾਸਟਰ ਐਸੋਸੀਏਸ਼ਨ (ਪੀਈਐਸ-II) ਵੱਲੋਂ ਕੁਲਵਿੰਦਰ ਸਿੰਘ ਕਟਾਰੀਆ, ਭਗਵੰਤ ਸਿੰਘ, ਕੁਲਦੀਪ ਸਿੰਘ ਅਤੇ ਹਰਮੇਸ਼ ਕਟਾਰੀਆ; ਸਰਕਾਰੀ ਸਕੂਲ ਲੈਬਾਰਟਰੀ ਸਟਾਫ਼ ਯੂਨੀਅਨ ਵੱਲੋਂ ਜਸਵੰਤ ਰਾਏ, ਪਤਵੰਤ ਸਿੰਘ, ਦਿਲਪ੍ਰੀਤ ਸਿੰਘ ਭਿੰਡਰ ਅਤੇ ਪ੍ਰਦੀਪ ਕੁਮਾਰ; ਈ.ਟੀ.ਟੀ. ਟੈੱਟ ਪਾਸ 5994 ਬੈਕਲਾਗ ਅਧਿਆਪਕ ਯੂਨੀਅਨ ਵੱਲੋਂ ਅਸ਼ੋਕ ਬਾਵਾ, ਲਖਵਿੰਦਰ ਸਿੰਘ, ਰਾਜ ਕੁਮਾਰ ਅਤੇ ਸਰਬਜੀਤ ਨਿਧਾਨਾ; ਦਫ਼ਤਰੀ ਕਰਮਚਾਰੀ ਯੂਨੀਅਨ ਵੱਲੋਂ ਕੁਲਦੀਪ ਸਿੰਘ, ਰਜਿੰਦਰ ਸਿੰਘ ਸੰਧਾ, ਜਗਸੀਰ ਸਿੰਘ, ਵਿਕਾਸ ਕੁਮਾਰ ਅਤੇ ਵਰੁਣ ਜੈਨ; ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਹਰਜੀਤ ਸਿੰਘ ਸੰਧੂ, ਨਰਦੀਪ ਸ਼ਰਮਾ, ਅਨਿਲ ਐਰੀ, ਕੁਲਵਿੰਦਰ ਸਿੰਘ ਅਤੇ ਕੁਲਦੀਪ ਕੌਰ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਵੱਲੋਂ ਲਖਵੀਰ ਸਿੰਘ, ਮਨਦੀਪ ਸਿੰਘ ਅਤੇ ਲਖਬੀਰ ਸਿੰਘ; ਬੇਰੁਜ਼ਗਾਰ ਬੀ.ਐੱਡ. ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਜਸਵੰਤ ਸਿੰਘ, ਨਛੱਤਰ ਸਿੰਘ, ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ; ਐੱਨ.ਐੱਸ.ਕਿਊ.ਐੱਫ. ਵੋਕੇਸ਼ਨਲ ਟੀਚਰਜ਼ ਫਰੰਟ ਵੱਲੋਂ ਰਣਜੀਤ ਸਿੰਘ, ਭੁਪਿੰਦਰ ਸਿੰਘ ਅਤੇ ਗੁਰਜੀਤ ਸਿੰਘ ਸਮੇਤ ਥਰਮਲ ਪਲਾਂਟ ਕਰਮਚਾਰੀ ਸੰਘ ਵੱਲੋਂ ਭਗਵਾਨ ਸਿੰਘ, ਹਰਪ੍ਰੀਤ ਸਿੰਘ ਅਤੇ ਅਜੀਤ ਸਿੰਘ ਸ਼ਾਮਲ ਸਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment