Join WhatsApp

Join Now

Punjab Breaking: ਗਮਾਡਾ ਦਫ਼ਤਰ ‘ਚ ED ਦੀ ਰੇਡ; AAP ਵਰਕਰਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ, ਤੋੜੇ ਬੈਰੀਕੇਡ

On: ਸਤੰਬਰ 24, 2026 12:08 ਬਾਃ ਦੁਃ

 

Punjab Breaking: ਗਮਾਡਾ ਦਫ਼ਤਰ ‘ਚ ED ਦੀ ਰੇਡ; AAP ਵਰਕਰਾਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ, ਤੋੜੇ ਬੈਰੀਕੇਡ

ਕੇਂਦਰੀ ਏਜੰਸੀਆਂ ਦੀ ਵਰਤੋਂ ਦੇ ਲਾਏ ਦੋਸ਼; AAP ਕਾਰਕੁਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ

ਅਧਿਕਾਰੀਆਂ ਵਲੋਂ ਦਸਤਾਵੇਜ਼ਾਂ ਦੀ ਪੜਤਾਲ ਜਾਰੀ, ਮੋਹਾਲੀ ‘ਚ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਤੈਨਾਤੀ ਵਧਾਈ ਗਈ

ਮੋਹਾਲੀ 24 ਸਤੰਬਰ 2026- ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ/GMADA) ਦੇ ਦਫ਼ਤਰ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਕਾਰਵਾਈ ਨੂੰ ਲੈ ਕੇ ਮੋਹਾਲੀ ਵਿੱਚ ਸਿਆਸੀ ਅਤੇ ਪ੍ਰਸ਼ਾਸਨਿਕ ਹਲਚਲ ਕਾਫ਼ੀ ਤੇਜ਼ ਹੋ ਗਈ ਹੈ। ਈਡੀ ਵੱਲੋਂ ਗਮਾਡਾ ਦਫ਼ਤਰ ਵਿੱਚ ਕੀਤੀ ਜਾ ਰਹੀ ਜਾਂਚ ਅੱਜ ਲਗਾਤਾਰ ਤੀਜੇ ਦਿਨ ਵੀ ਜਾਰੀ ਰਹੀ। ਅਧਿਕਾਰੀਆਂ ਦੀ ਟੀਮ ਅੰਦਰੂਨੀ ਰਿਕਾਰਡ, ਵਿੱਤੀ ਲੈਣ-ਦੇਣ ਅਤੇ ਜ਼ਮੀਨਾਂ ਦੀ ਵੰਡ ਨਾਲ ਸਬੰਧਤ ਅਹਿਮ ਦਸਤਾਵੇਜ਼ਾਂ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ। ਇਸ ਦੌਰਾਨ ਦਫ਼ਤਰ ਦੇ ਬਾਹਰ ਦਾ ਮਾਹੌਲ ਉਸ ਸਮੇਂ ਬੇਹੱਦ ਤਣਾਅਪੂਰਨ ਹੋ ਗਿਆ, ਜਦੋਂ ਆਮ ਆਦਮੀ ਪਾਰਟੀ (AAP) ਦੇ ਵੱਡੀ ਗਿਣਤੀ ਵਿੱਚ ਕਾਰਕੁਨ ਅਤੇ ਸਮਰਥਕ ਦਫ਼ਤਰ ਦੇ ਬਾਹਰ ਇਕੱਠੇ ਹੋ ਗਏ ਅਤੇ ਕੇਂਦਰੀ ਏਜੰਸੀ ਦੀ ਇਸ ਕਾਰਵਾਈ ਖ਼ਿਲਾਫ਼ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ।

ਦਫ਼ਤਰ ਦੇ ਬਾਹਰ ਜੁੜੇ ‘ਆਪ’ ਵਰਕਰਾਂ ਨੇ ਕੇਂਦਰ ਸਰਕਾਰ ਅਤੇ ਈਡੀ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਕੇਂਦਰ ਸਰਕਾਰ ਵਿਰੋਧੀ ਧਿਰਾਂ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਦਨਾਮ ਕਰਨ ਅਤੇ ਕੰਮਾਂ ਵਿੱਚ ਰੁਕਾਵਟ ਪਾਉਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਨਜਾਇਜ਼ ਵਰਤੋਂ ਕਰ ਰਹੀ ਹੈ। ਆਗੂਆਂ ਨੇ ਆਖਿਆ ਕਿ ਬਿਨਾਂ ਕਿਸੇ ਠੋਸ ਤੱਥ ਦੇ ਅਜਿਹੀਆਂ ਛਾਪੇਮਾਰੀਆਂ ਕਰਕੇ ਸੂਬੇ ਦੇ ਵਿਕਾਸ ਕਾਰਜਾਂ ਨੂੰ ਠੱਪ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਗਮਾਡਾ ਦਫ਼ਤਰ ਅੰਦਰ ਚੱਲ ਰਹੀ ਇਸ ਜਾਂਚ ਦੇ ਚੱਲਦਿਆਂ ਮੋਹਾਲੀ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਕੜੇ ਇੰਤਜ਼ਾਮ ਕੀਤੇ ਗਏ ਹਨ। ਪ੍ਰਦਰਸ਼ਨ ਦੇ ਮੱਦੇਨਜ਼ਰ ਦਫ਼ਤਰ ਦੇ ਮੁੱਖ ਗੇਟ ਦੇ ਬਾਹਰ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਕਾਨੂੰਨ-ਵਿਵਸਥਾ ਬਰਕਰਾਰ ਰਹੇ। ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਹੈ ਕਿ ਉਹ ਕੇਂਦਰੀ ਏਜੰਸੀਆਂ ਦੀ ਇਸ ‘ਧੱਕੇਸ਼ਾਹੀ’ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਜਨਤਾ ਦੇ ਹੱਕਾਂ ਦੀ ਲੜਾਈ ਸੜਕਾਂ ‘ਤੇ ਲੜਦੇ ਰਹਿਣਗੇ।

ਦੂਜੇ ਪਾਸੇ, ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੀ ਇਸ ਜਾਂਚ ਦੇ ਬਾਵਜੂਦ ਈਡੀ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਜਾਂਚ ਟੀਮ ਵੱਲੋਂ ਕਿਹੜੇ ਖਾਸ ਮਾਮਲੇ ਜਾਂ ਰਿਕਾਰਡ ਨੂੰ ਲੈ ਕੇ ਪੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਕਾਰਵਾਈ ਵਿੱਚ ਹੁਣ ਤੱਕ ਕੀ ਤੱਥ ਸਾਹਮਣੇ ਆਏ ਹਨ, ਇਸ ਸਬੰਧੀ ਸਥਿਤੀ ਅਜੇ ਤੱਕ ਸਪੱਸ਼ਟ ਨਹੀਂ ਹੋ ਸਕੀ। ਦਫ਼ਤਰ ਦੇ ਅੰਦਰ ਅਧਿਕਾਰੀਆਂ ਵੱਲੋਂ ਕੰਪਿਊਟਰ ਹਾਰਡ ਡਿਸਕਾਂ, ਫਾਈਲਾਂ ਅਤੇ ਵਿੱਤੀ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਜਾਂਚ ਦੇ ਲੰਬੇ ਖਿੱਚੇ ਜਾਣ ਕਾਰਨ ਗਮਾਡਾ ਦਫ਼ਤਰ ਵਿਖੇ ਆਪਣੇ ਰੋਜ਼ਾਨਾ ਦੇ ਕੰਮਕਾਜ ਲਈ ਆਉਣ ਵਾਲੇ ਆਮ ਲੋਕਾਂ ਨੂੰ ਵੀ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਤਰ੍ਹਾਂ ਦੀਆਂ ਫਾਈਲਾਂ ਦੀ ਮਨਜ਼ੂਰੀ ਅਤੇ ਨਕਸ਼ਿਆਂ ਨਾਲ ਸਬੰਧਤ ਕੰਮ ਰੁਕੇ ਹੋਏ ਹਨ। ਫਿਲਹਾਲ ਈਡੀ ਦੀ ਜਾਂਚ ਲਗਾਤਾਰ ਜਾਰੀ ਹੈ ਅਤੇ ਸਿਆਸੀ ਹਲਕਿਆਂ ਵਿੱਚ ਇਸ ਕਾਰਵਾਈ ਦੇ ਆਉਣ ਵਾਲੇ ਸਿਆਸੀ ਸਿੱਟਿਆਂ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ। ਇਸ ਮਾਮਲੇ ‘ਚ ਅਗਲੇ ਦਿਨਾਂ ‘ਚ ਕੀ ਮੋੜ ਆਉਂਦਾ ਹੈ, ਇਸ ‘ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

 

 

More

“ਅਸੀਂ ਡਰਨ ਵਾਲੇ ਨਹੀਂ”! ਭਤੀਜੇ ਦੇ ਘਰ ED ਦੀ ਛਾਪੇਮਾਰੀ ਮਗਰੋਂ ਬੋਲੇ ਮੰਤਰੀ ਹਰਦੀਪ ਮੁੰਡੀਆਂ, ਕੇਂਦਰ ‘ਤੇ ਲਾਏ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼, ਬਿੱਟੂ ਨੂੰ ਵੀ ਦਿੱਤਾ ਠੋਕਵਾਂ ਜਵਾਬ

Breaking: ਗਮਾਡਾ ਦਫ਼ਤਰ ਦੇ ਬਾਹਰ ਹੰਗਾਮਾ ਜਾਰੀ! ED ਦੀਆਂ ਗੱਡੀਆਂ ਦੇ ਟਾਈਰਾਂ ਦੀ AAP ਵਰਕਰਾਂ ਨੇ ਕੱਢੀ ਹਵਾ- ਸ਼ੀਸ਼ੇ ਵੀ ਤੋੜੇ

ਵੱਡੀ ਖ਼ਬਰ: ਗਮਾਡਾ ਦਫ਼ਤਰ ਬਾਹਰ AAP ਵਰਕਰਾਂ ਨੇ ਹੰਗਾਮਾ ਕਰਦਿਆਂ ਕੀਤੀ ਪੱਥਰਬਾਜ਼ੀ; ਪੁਲਿਸ ਨੇ ਲਾਠੀਚਾਰਜ ਕਰਕੇ ਕਈ ਆਗੂਆਂ ਨੂੰ ਲਿਆ ਹਿਰਾਸਤ ‘ਚ

Punjab News: ਪੰਜਾਬ ਦੀਆਂ ਅਨਾਜ ਮੰਡੀਆਂ ‘ਚ ਝੋਨੇ ਦੀ ਬੇਕਦਰੀ!

ਪੰਜਾਬ ‘ਚ ਕੈਬਨਿਟ ਮੰਤਰੀ ਦੇ ਵਿੱਤੀ ਲੇਖਾ-ਜੋਖਾ ਸੰਭਾਲਣ ਵਾਲੇ ਰਿਸ਼ਤੇਦਾਰ ‘ਤੇ ED ਦਾ ਸ਼ਿਕੰਜਾ, ਛਾਪੇਮਾਰੀ ਨਾਲ ਛਿੜੀ ਚਰਚਾ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦੌਰਾਨ ਵਾਪਰਿਆ ਵੱਡਾ ਸੜਕ ਹਾਦਸਾ; ਨੌਜਵਾਨ ਦੀ ਮੌਤ, ਜ਼ਿਲ੍ਹਾ ਉਪ-ਪ੍ਰਧਾਨ ਸਮੇਤ 5 ਜ਼ਖ਼ਮੀ

Leave a Comment