Join WhatsApp

Join Now

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

On: ਸਤੰਬਰ 24, 2026 6:33 ਬਾਃ ਦੁਃ

 

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਨੇ ਮੋਰਿੰਡਾ ਪੁਲਿਸ ਦੀ ਕਾਰਵਾਈ ਦੀ ਕੀਤੀ ਸਖ਼ਤ ਸ਼ਬਦਾਂ ‘ਚ ਨਿਖੇਧੀ

ਪਿੰਡ ਮੜੌਲੀ ਕਲਾਂ ਵਿੱਚ ਠੇਕਾ ਕਾਮਿਆਂ ਦੀ ਵੱਡੀ ਗਿਣਤੀ ਇਕੱਠ ਹੋਣ ਉਪਰੰਤ ਪਿੰਡ ਵਿਚ ਰੋਸ਼ ਮਾਰਚ ਕੀਤਾ’ ਸਰਕਾਰ ਤੋਂ ਮੰਗਾਂ ਮਸਲੇ ਹੱਲ ਕਰਨ ਦੀ ਮੰਗ ਕੀਤੀ

ਚੰਡੀਗੜ੍ਹ 24 ਸਤੰਬਰ 2026

ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਦੇ ਸੂਬਾ ਜਰਨਲ ਸਕੱਤਰ ਰਾਜੇਸ਼ ਕੁਮਾਰ ਮੋੜ ਸੂਬਾ ਸਹਾਇਕ ਸਕੱਤਰ ਟੇਕ ਚੰਦ ਸਰਕਲ ਪ੍ਰਧਾਨ ਜਮੀਲ ਮੁਹੰਮਦ ਡਿਵੀਜ਼ਨ ਪ੍ਰਧਾਨ ਜਸਵਿੰਦਰ ਸਿੰਘ ਸਰਕਲ ਪ੍ਰਧਾਨ ਪਰਮਿੰਦਰ ਸਿੰਘ ਜੰਗ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਮੋਰਿੰਡਾ ਵੱਲੋਂ ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਦੂਜੀ ਵਾਰ ਜਬਰਨ ਘਰ ਵਿੱਚ ਨਜ਼ਰਬੰਦ ਕਰਨ ‘ਤੇ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਇਸ ਘਨਾਉਣੀ ਹਰਕਤ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ।

ਯੂਨੀਅਨ ਨੇ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ ਇਸ ਧੱਕੇਸ਼ਾਹੀ ਦੇ ਵਿਰੋਧ ਵਿੱਚ ਪੰਜਾਬ ਭਰ ਦੇ ਸਰਕਲ ਅਤੇ ਡਵੀਜ਼ਨ ਪੱਧਰ ‘ਤੇ ਆਗੂਆਂ ਤੇ ਵਰਕਰਾਂ ਨੂੰ ਕਿਹਾ ਕਿ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਜਾਵੇ।

ਆਗੂਆਂ ਨੇ ਕਿਹਾ ਕਿ ਕਿਰਤੀ ਲੋਕਾਂ ਨਾਲ ਵਾਅਦੇ ਕਰਕੇ ਪੰਜਾਬ ਸਰਕਾਰ ਵਾਅਦੇ ਪੂਰੇ ਕਰਨ ਦੀ ਜਗ੍ਹਾ ਸੰਘਰਸ਼ ਕਰਨ ਵਾਲੇ ਲੋਕਾ ਨੂੰ ਲਗਾਤਾਰ ਨਜਰਬੰਦ ਕਰਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਅਤੇ ਅਤੇ ਦੂਜੇ ਪਾਸੇ ਫਲੈਕਸਾਂ ਤੇ 68000 ਨੌਕਰੀਆਂ ਦੇਣ ਦੀ ਗੱਲ ਕਰਦੀ ਹੈ। ਜਦ ਕਿ ਅੱਜ ਵੀ ਕੱਚੇ ਕਾਮੇ ਆਪਣਾ ਰੁਜਗਾਰ ਨੂੰ ਪੱਕਾ ਕਰਨ ਲਈ ਲੜ ਰਹੇ ਹਨ। ਮਿਤੀ 23/09/2026 ਨੂੰ ਬਿਜਲੀ ਮੰਤਰੀ ਦੀ ਕੋਠੀ ਵਿਖੇ ਧਰਨਾ ਦੇਣ ਦਾ ਪ੍ਰੋਗਰਾਮ ਉਲੀਕਿਆ ਸੀ, ਜੋ ਮੀਟਿੰਗ ਦੀ ਚਿੱਠੀ ਆਉਣ ਤੇ ਮੁਲਤਵੀ ਕੀਤਾ ਗਿਆ ਸੀ ਪ੍ਰੰਤੂ ਪ੍ਰੋਗਰਾਮ ਮੁਲਤਵੀ ਹੋਣ ਦੇ ਬਾਵਜੂਦ ਵੀ ਆਗੂਆਂ ਨੂੰ ਨਜਰਬੰਦ ਕਰਨਾ ਸਰਕਾਰ ਦੇ ਡਰੇ ਹੋਣ ਦਾ ਸਬੂਤ ਹੈ।

ਇਸ ਨਜ਼ਰਬੰਦੀ ਦੇ ਖਿਲਾਫ ਰੋਸ ਜ਼ਾਹਰ ਕਰਦਿਆਂ ਜਥੇਬੰਦੀ ਨੇ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੂੰ ਤਰੁੰਤ ਰਿਹਾਅ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਮੋਰਿੰਡਾ ਪੁਲਿਸ ਵੱਲੋਂ ਬਿਨਾਂ ਕਿਸੇ ਵਜ੍ਹਾ ਦੇ ਸੂਬਾ ਪ੍ਰਧਾਨ ਦੇ ਘਰ ਜਾ ਕੇ ਉਨ੍ਹਾਂ ਨੂੰ ਨਜ਼ਰਬੰਦ ਕਰਨਾ ਸਰਾਸਰ ਧੱਕੇਸ਼ਾਹੀ ਹੈ।

ਇਹ ਕਾਰਵਾਈ ਸਪੱਸ਼ਟ ਕਰਦੀ ਹੈ ਕਿ ਮੌਜੂਦਾ ਸਰਕਾਰ ਕਿਰਤੀ ਕਾਮਿਆਂ ਦੇ ਹੱਕੀ ਸੰਘਰਸ਼ ਅਤੇ ਉਨ੍ਹਾਂ ਦੀ ਆਵਾਜ਼ ਤੋਂ ਬੁਰੀ ਤਰ੍ਹਾਂ ਡਰੀ ਹੋਈ ਹੈ। ਆਗੂਆਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਵਾਰ-ਵਾਰ ਜਥੇਬੰਦੀ ਦੇ ਸੂਬਾ ਪ੍ਰਧਾਨ ਨੂੰ ਇਸ ਤਰ੍ਹਾਂ ਗੈਰ-ਕਾਨੂੰਨੀ ਢੰਗ ਨਾਲ ਨਜ਼ਰਬੰਦ ਕਰਨਾ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨੇ ਆਪਣਾ ਇਹ ਅੜੀਅਲ ਤੇ ਧੱਕੇਸ਼ਾਹੀ ਵਾਲਾ ਰਵੱਈਆ ਨਾ ਬਦਲਿਆ, ਅਤੇ ਹੋਣ ਵਾਲੀ 25 ਸਤੰਬਰ 2026 ਨੂੰ ਸੀਐਮਡੀ ਦੀ ਮੀਟਿੰਗ ਦੇ ਵਿਚ ਮੰਗਾਂ ਮਸਲਿਆਂ ਦਾ ਹੱਲ ਨਾ ਹੋਇਆ ਤਾਂ ਮਜਬੂਰਨ ਜਥੇਬੰਦੀ ਮਿਤੀ 26 ਸਤੰਬਰ 2026 ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਖੰਨਾ ਵਿਖੇ ਰੋਸ ਪ੍ਰਦਰਸ਼ਨ ਕਰਨ ਦੀ ਮਜਬੂਰ ਹੋਵੇਗੀ। ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ।

 

More

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵੱਡੀ ਖ਼ਬਰ: ਪੰਜਾਬ ‘ਚ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਇਲਾਕੇ ‘ਚ ਫੈਲੀ ਦਹਿਸ਼ਤ

ਨਾਨ-ਟੀਚਿੰਗ ਸਟਾਫ਼ ਤੋਂ ਮਾਸਟਰ ਕਾਡਰ ‘ਚ ਪ੍ਰਮੋਸ਼ਨ ਕੋਟੇ ਦੇ ਵਾਧੇ ਦਾ ਨੋਟੀਫਿਕੇਸ਼ਨ ਜਲਦ ਜਾਰੀ ਕਰਨ ਦੀ ਮੰਗ

ਵੱਡੀ ਖ਼ਬਰ: ਅਧਿਆਪਕ ਪੈਟਰੋਲ ਦੀਆਂ ਬੋਤਲਾਂ ਅਤੇ ਜ਼ਹਿਰ ਲੈ ਕੇ ਟੈਂਕੀ ‘ਤੇ ਡਟੇ! ਮਾਨ ਸਰਕਾਰ ਵਿਰੁੱਧ ਜੰਮ ਕੇ ਕੀਤੀ ਨਾਅਰੇਬਾਜ਼ੀ

ED ਅਤੇ CBI ਦੀਆਂ ਰੇਡਾਂ ‘ਚ 95% ਨਿਸ਼ਾਨੇ ‘ਤੇ ਵਿਰੋਧੀ ਲੀਡਰ! ਭਾਜਪਾ ‘ਚ ਸ਼ਾਮਲ ਹੁੰਦੇ ਹੀ ਕੇਸ ਠੰਡੇ ਬਸਤੇ ‘ਚ? ਜਾਣੋ ਕੀ ਕਹਿੰਦੇ ਹਨ ਅੰਕੜੇ

“ਅਸੀਂ ਡਰਨ ਵਾਲੇ ਨਹੀਂ”! ਭਤੀਜੇ ਦੇ ਘਰ ED ਦੀ ਛਾਪੇਮਾਰੀ ਮਗਰੋਂ ਬੋਲੇ ਮੰਤਰੀ ਹਰਦੀਪ ਮੁੰਡੀਆਂ, ਕੇਂਦਰ ‘ਤੇ ਲਾਏ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼, ਬਿੱਟੂ ਨੂੰ ਵੀ ਦਿੱਤਾ ਠੋਕਵਾਂ ਜਵਾਬ

Leave a Comment