Join WhatsApp

Join Now

BREAKING- ਅਮਿਤ ਸ਼ਾਹ ਦਾ 30 ਸਤੰਬਰ ਨੂੰ ਆਉਣਗੇ ਪੰਜਾਬ

On: ਸਤੰਬਰ 25, 2026 8:33 ਬਾਃ ਦੁਃ

 

ਭਾਜਪਾ ਸਰਗਰਮ; ਅਮਿਤ ਸ਼ਾਹ ਦਾ 30 ਸਤੰਬਰ ਨੂੰ ਆਉਣਗੇ ਪੰਜਾਬ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਦੌਰੇ ਨੂੰ ਲੈ ਕੇ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ: ਅਜਾਇਬ ਸਿੰਘ ਜਖਵਾਲੀ

ਜਲੰਧਰ, 25 ਸਤੰਬਰ 2026- ਅਗਾਮੀ ਚੋਣਾਂ ਦੇ ਮੱਦੇਨਜ਼ਰ ਭਾਜਪਾ ਪੰਜਾਬ ਵਿੱਚ ਸਰਗਰਮ ਹੋ ਗਈ ਹੈ। ਇਸੇ ਦੇ ਤਹਿਤ ਆਉਣ ਵਾਲੀ 30 ਸਤੰਬਰ 2026, ਦਿਨ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜਲੰਧਰ ਪਹੁੰਚ ਰਹੇ ਹਨ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਦੇ ਕਿਸਾਨ ਮੋਰਚਾ, ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਅਜਾਇਬ ਸਿੰਘ ਜਖਵਾਲੀ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਇਸ ਦੌਰੇ ਨੂੰ ਲੈ ਕੇ ਪੂਰੀ ਤਰ੍ਹਾਂ ਉਤਸ਼ਾਹਿਤ ਹਨ ਅਤੇ ਜਲੰਧਰ ਵਿਖੇ ਹੋਣ ਵਾਲੇ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਅਜਾਇਬ ਸਿੰਘ ਜਖਵਾਲੀ ਨੇ ਕਿਹਾ ਕਿ ਭਾਜਪਾ ਦੇ ਆਗੂਆਂ ਅਤੇ ਵਰਕਰਾਂ ਵਿੱਚ ਪਾਰਟੀ ਦੇ ਪ੍ਰੋਗਰਾਮਾਂ ਨੂੰ ਲੈ ਕੇ ਲਗਾਤਾਰ ਸਰਗਰਮੀ ਵਧ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ।

 

Leave a Comment