Join WhatsApp

Join Now

ਪੰਜਾਬ ‘ਚ 7 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ

On: ਸਤੰਬਰ 27, 2026 7:43 ਬਾਃ ਦੁਃ

 

Punjab ‘ਚ 7 ਸਾਲਾ ਮਾਸੂਮ ਬੱਚੀ ਨਾਲ ਬਲਾਤਕਾਰ; ‘ਅਮਰੂਦ ਵਾਲੇ ਅੰਕਲ’ ਖ਼ਿਲਾਫ਼ FIR ਦਰਜ

ਪਟਿਆਲਾ, 27 ਸਤੰਬਰ 2026- ਪਟਿਆਲਾ ਜ਼ਿਲ੍ਹੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ 7 ਸਾਲਾ ਮਾਸੂਮ ਬੱਚੀ ਨਾਲ ਕਥਿਤ ਤੌਰ ‘ਤੇ ਜਬਰ-ਜਨਾਹ ਕੀਤੇ ਜਾਣ ਖ਼ਬਰ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਇਲਾਕੇ ਵਿੱਚ ਸਨਸਨੀ ਫੈਲ ਗਈ ਅਤੇ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ। ਪੁਲਿਸ ਅਧਿਕਾਰੀਆਂ ਨੇ ਅੱਜ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਦੋਸ਼ੀ ਖ਼ਿਲਾਫ਼ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ, ਇਹ ਖ਼ੌਫ਼ਨਾਕ ਘਟਨਾ ਸ਼ਨਿੱਚਰਵਾਰ ਸ਼ਾਮ ਨੂੰ ਵਾਪਰੀ। ਦੱਸਿਆ ਜਾ ਰਿਹਾ ਹੈ ਕਿ 7 ਸਾਲਾ ਨਾਬਾਲਗ ਬੱਚੀ ਆਪਣੇ ਘਰ ਦੇ ਬਾਹਰ ਖੇਡ ਰਹੀ ਸੀ। ਸ਼ਾਮ ਲਗਭਗ 4:45 ਵਜੇ ਦੇ ਕਰੀਬ, ਇੱਕ ਵਿਅਕਤੀ, ਜਿਸ ਨੂੰ ਸਥਾਨਕ ਲੋਕ ‘ਅਮਰੂਦ ਵਾਲਾ ਅੰਕਲ’ ਦੇ ਨਾਂ ਨਾਲ ਜਾਣਦੇ ਹਨ, ਬੱਚੀ ਕੋਲ ਆਇਆ। ਉਸ ਨੇ ਬੱਚੀ ਨੂੰ ਖਾਣ ਲਈ ਕੁਝ ਦੇਣ ਦਾ ਬਹਾਨਾ ਬਣਾਇਆ ਅਤੇ ਉਸ ਨੂੰ ਫੁਸਲਾ ਕੇ ਆਪਣੇ ਘਰ ਲੈ ਗਿਆ। ਘਰ ਲੈ ਕੇ ਜਾਣ ਤੋਂ ਬਾਅਦ ਦੋਸ਼ੀ ਨੇ ਬੱਚੀ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਅਤੇ ਉਸ ਨਾਲ ਜ਼ਬਰਦਸਤੀ ਜਿਨਸੀ ਸ਼ੋਸ਼ਣ ਕੀਤਾ।

ਘਟਨਾ ਤੋਂ ਬਾਅਦ ਜਦੋਂ ਮਾਸੂਮ ਬੱਚੀ ਕਿਸੇ ਤਰ੍ਹਾਂ ਆਪਣੇ ਘਰ ਪਹੁੰਚੀ, ਤਾਂ ਉਹ ਬਹੁਤ ਸਹਿਮੀ ਹੋਈ ਸੀ। ਉਸ ਨੇ ਰੋਂਦੇ ਹੋਏ ਆਪਣੇ ਪਰਿਵਾਰਕ ਮੈਂਬਰਾਂ ਨੂੰ ਆਪ ਬੀਤੀ ਸੁਣਾਈ। ਬੱਚੀ ਦੀ ਗੱਲ ਸੁਣ ਕੇ ਪਰਿਵਾਰਕ ਮੈਂਬਰਾਂ ਦੇ ਹੋਸ਼ ਉੱਡ ਗਏ। ਉਨ੍ਹਾਂ ਨੇ ਬਿਨਾਂ ਕੋਈ ਦੇਰੀ ਕੀਤੇ ਤੁਰੰਤ ਇਸ ਘਟਨਾ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿੱਤੀ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਦੇ ਸਾਰ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਪੀੜਤ ਬੱਚੀ ਨੂੰ ਡਾਕਟਰੀ ਜਾਂਚ ਅਤੇ ਜ਼ਰੂਰੀ ਇਲਾਜ ਲਈ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਡਾਕਟਰਾਂ ਵੱਲੋਂ ਬੱਚੀ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਸ ਦੀ ਹਾਲਤ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਖ਼ਬਰ ਲਿਖੇ ਜਾਣ ਤੱਕ ਬੱਚੀ ਹਸਪਤਾਲ ਵਿੱਚ ਹੀ ਡਾਕਟਰੀ ਦੇਖਰੇਖ ਹੇਠ ਸੀ।

ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪਟਿਆਲਾ ਪੁਲਿਸ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਹੈ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 65(2) ਅਤੇ ਪ੍ਰੋਟੈਕਸ਼ਨ ਆਫ਼ ਚਿਲਡਰਨ ਫਰਾਮ ਸੈਕਸੁਅਲ ਆਫ਼ੈਂਸਿਜ਼ (POCSO) ਐਕਟ ਦੀ ਧਾਰਾ 6 ਤਹਿਤ ਸੰਗੀਨ ਅਪਰਾਧਿਕ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਘਟਨਾ ਤੋਂ ਬਾਅਦ ਤੋਂ ਹੀ ਦੋਸ਼ੀ ਫਰਾਰ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਦੋਸ਼ੀ ਨੂੰ ਜਲਦ ਹੀ ਕਾਬੂ ਕਰ ਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਜਾਵੇਗਾ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਉਹ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰ ਰਹੇ ਹਨ।

 

More

LPU ‘ਚ ਲੜਕੀ ਨਾਲ ਬਲਾਤਕਾਰ ਤੋਂ ਬਾਅਦ ਵਿਦਿਆਰਥੀਆਂ ਅਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ! ਪੁਲਿਸ ਨੇ ਕੀਤਾ ਲਾਠੀਚਾਰਜ ਤਾਂ ਵਿਦਿਆਰਥੀਆਂ ਨੇ ਸਾੜੀਆਂ ਪੁਲਿਸ ਦੀਆਂ ਗੱਡੀਆਂ!

Big Update: ਪੰਜਾਬ ਸਰਕਾਰ ਨੇ 28 ਸਤੰਬਰ ਦੀ ਛੁੱਟੀ ਦਾ ਨਹੀਂ ਕੀਤਾ ਐਲਾਨ; ਵਾਇਰਲ ਪੱਤਰ ਜਾਅਲੀ

ਵੱਡੀ ਖ਼ਬਰ: ਪੰਜਾਬ ਪੁਲਿਸ ਦੀ ਲੇਡੀ ਅਫ਼ਸਰ ਸਮੇਤ ਦੋ ਮੁਲਾਜ਼ਮ ਰਿਸ਼ਵਤ ਲੈਂਦੇ ਗ੍ਰਿਫ਼ਤਾਰ; 80,000 ਰੁਪਏ ‘ਚ ਹੋਈ ਸੀ ਗਿੱਟ-ਮਿੱਟ

Punjab News: ਮੰਤਰੀਆਂ ਦੇ ਸਰਕਾਰੀ ਮਕਾਨਾਂ ’ਤੇ ਦਿੱਲੀ ਨਾਲ ਜੁੜੇ ਲੋਕਾਂ ਦੀ ਪਹੁੰਚ ਕਿਵੇਂ ਬਣੀ? ਮੁੱਖ ਮੰਤਰੀ ਦੇਣ ਜਵਾਬ: ਮਨਪ੍ਰੀਤ ਇਯਾਲੀ

ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਰ-ਪਾਰ ਦੀ ਲੜਾਈ ਦਾ ਬਿਗੁਲ; ਸੰਗਰੂਰ ਮਹਾਰੈਲੀ ਦੀਆਂ ਤਿਆਰੀਆਂ ਲਈ ਸਾਂਝੀ ਤਾਲਮੇਲ ਕਮੇਟੀ ਨੇ ਖਿੱਚੀ ਤਿਆਰੀ

BIG NEWS: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ਨੂੰ ਜਲਦ ਕਰਾਂਗੇ ਦੂਰ; ਬੇਅਦਬੀ ਵਿਰੋਧੀ ਐਕਟ ਬਾਰੇ CM ਮਾਨ ਦਾ ਵੱਡਾ ਬਿਆਨ

Leave a Comment