Join WhatsApp

Join Now

ਝੋਨੇ ਦੀ ਖਰੀਦ! ਪੰਜਾਬ ਲਈ 42786 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਮਨਜ਼ੂਰ

On: ਸਤੰਬਰ 29, 2026 10:01 ਪੂਃ ਦੁਃ

 

ਝੋਨੇ ਦੀ ਖਰੀਦ! ਪੰਜਾਬ ਲਈ 42786 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ ਮਨਜ਼ੂਰ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਨੇ ਹਰ ਦਾਣਾ ਖਰੀਦਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ, ਪੰਜਾਬ ਦੀਆਂ ਮੰਡੀਆਂ ਵਿੱਚ ਬਾਹਰਲੇ ਸੂਬਿਆਂ ਦਾ ਇੱਕ ਵੀ ਦਾਣਾ ਨਹੀਂ ਆਉਣ ਦਿੱਤਾ ਜਾਵੇਗਾ

ਚੰਡੀਗੜ੍ਹ, 29 ਸਤੰਬਰ 2026- ਸੂਬੇ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਆਗਾਮੀ ਖਰੀਦ ਸੀਜ਼ਨ ਤੋਂ ਪਹਿਲਾਂ, ਪੰਜਾਬ ਰਾਜ ਨੂੰ ਅਕਤੂਬਰ ਮਹੀਨੇ ਲਈ 42786.68 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐੱਲ.) ਦੀ ਮਨਜ਼ੂਰੀ ਦੇ ਰੂਪ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ।

ਇੱਥੇ ਜਾਰੀ ਇੱਕ ਬਿਆਨ ਵਿੱਚ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੀ.ਸੀ.ਐੱਲ. ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਝੋਨੇ ਲਈ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਭੁਗਤਾਨ ਯਕੀਨੀ ਬਣਾਇਆ ਜਾ ਸਕੇਗਾ।

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਜਾਣ ਵਾਲੇ ਝੋਨੇ ਦੀ ਪੈਕਿੰਗ ਲਈ ਵਿਭਾਗ ਵੱਲੋਂ 5 ਲੱਖ ਬਾਰਦਾਨਾ ਵੀ ਪ੍ਰਾਪਤ ਹੋ ਗਿਆ ਹੈ।

ਕਟਾਰੂਚੱਕ ਨੇ ਦੱਸਿਆ ਕਿ ਸੂਬੇ ਨੂੰ ਸੀਜ਼ਨ 2026-27 ਲਈ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮਿਲਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ 2461 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦੀ ਜਾਵੇਗੀ।

ਖਰੀਦ ਕਾਰਜਾਂ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਹੁਣ ਤੱਕ 1887 ਮੰਡੀਆਂ ਨੋਟੀਫਾਈ ਕੀਤੀਆਂ ਜਾ ਚੁੱਕੀਆਂ ਹਨ ਅਤੇ ਜ਼ਰੂਰਤ ਅਨੁਸਾਰ ਹੋਰ ਮੰਡੀਆਂ ਵੀ ਕਾਰਜਸ਼ੀਲ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕਿਸਾਨਾਂ ਦੇ ਖੂਨ-ਪਸੀਨੇ ਨਾਲ ਉਗਾਏ ਇੱਕ-ਇੱਕ ਦਾਣੇ ਨੂੰ ਖਰੀਦਣ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਟਾਰੂਚੱਕ ਨੇ ਕਿਹਾ ਕਿ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐੱਫ.ਐੱਸ.ਸੀ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਪੰਜਾਬ ਤੋਂ ਬਾਹਰਲੇ ਸੂਬਿਆਂ ਦਾ ਇੱਕ ਵੀ ਦਾਣਾ ਨਾ ਆਵੇ।

ਇਸ ਤੋਂ ਇਲਾਵਾ, ਮੰਡੀਆਂ ਵਿੱਚ ਅਨਲੋਡਿੰਗ ਅਤੇ ਪੈਕਿੰਗ ਦਾ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਸਾਫ਼ ਪੀਣ ਵਾਲੇ ਪਾਣੀ ਅਤੇ ਡਾਕਟਰੀ ਸਹੂਲਤਾਂ ਦੇ ਵੀ ਸੁਚੱਜੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਖਰੀਦ ਪ੍ਰਕਿਰਿਆ ਨਾਲ ਜੁੜੇ ਸਾਰੇ ਭਾਈਵਾਲਾਂ ਜਿਵੇਂ ਕਿ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਮੰਤਰੀ ਨੇ ਅੱਗੇ ਦੱਸਿਆ ਕਿ ਉਹ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਅਤੇ ਇਸ ਦੇ ਨਿਰਵਿਘਨ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਮੰਡੀਆਂ ਦਾ ਨਿੱਜੀ ਦੌਰਾ ਵੀ ਕਰਨਗੇ।

 

More

ਪੰਜਾਬ ਦੇ DC ਦਫ਼ਤਰ ‘ਚ ਵੱਡਾ ਹਾਦਸਾ ਟਲਿਆ; 3 ਮੁਲਾਜ਼ਮਾਂ ਨੂੰ ਲਿਜਾ ਰਹੀ ਲਿਸਟ ਅੱਧ ਵਿਚਾਲੇ ਫਸੀ, ਜਾਣੋ ਫਿਰ ਕੀ ਹੋਇਆ?

Rain Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ; ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ!

ਵੱਡੀ ਖ਼ਬਰ: ਗੈਂਗਸਟਰ ਗੋਲਡੀ ਬਰਾੜ ਅਮਰੀਕਾ ਦੀ ਮੋਸਟ ਵਾਂਟਡ ਲਿਸਟ ਚ ਸ਼ਾਮਲ, FBI ਨੇ 10 ਕਰੋੜ ਰੁਪਏ ਦਾ ਰੱਖਿਆ ਇਨਾਮ

Government Job: ਸਰਕਾਰੀ ਨੌਕਰੀਆਂ ਲਈ ਉਮਰ ਦੀ ਕੋਈ ਪਾਬੰਦੀ ਨਹੀਂ! 30-40 ਸਾਲ ਦੀ ਉਮਰ ਵਾਲਿਆਂ ਲਈ ਖੁੱਲ੍ਹੇ ਹਨ ਰੋਜ਼ਗਾਰ ਦੇ ਰਾਹ- ਜਾਣੋ ਕਿਹੜੀਆਂ ਪ੍ਰੀਖਿਆਵਾਂ ਲਈ ਕਰ ਸਕਦੇ ਹੋ ਅਪਲਾਈ

4,488 ਮਾਸਟਰ ਕਾਡਰ ਤਰੱਕੀਆਂ ’ਚ ਵੱਡੀਆਂ ਬੇਨਿਯਮੀਆਂ ਦਾ ਦੋਸ਼! ਮਹਿਲਾ ਅਤੇ ਸੀਨੀਅਰ ਅਧਿਆਪਕਾਂ ਨੂੰ 150 ਕਿਲੋਮੀਟਰ ਦੂਰ ਸੁੱਟਿਆ

Pharmacist Recruitment Scam: ਪੰਜਾਬ ਸਰਕਾਰ ਨੂੰ ਵੱਡਾ ਝਟਕਾ! ਹਾਈਕੋਰਟ ਨੇ 454 ਅਹੁਦਿਆਂ ਦੀ ਚੋਣ ਪ੍ਰਕਿਰਿਆ ‘ਤੇ ਲਾਈ ਰੋਕ, CBI ਜਾਂਚ ਦੇ ਦਿੱਤੇ ਸੰਕੇਤ

Leave a Comment