Resignation of Chief Election Commissioner demanded: ਇੰਟਰਨੈੱਟ ਸੇਵਾਵਾਂ ਠੱਪ… ਰਸਤੇ ਸਾਰੇ ਬੰਦ! ਪੜ੍ਹੋ ਕਿੱਥੇ ਕੀ ਕੁੱਝ ਹੋ ਰਿਹੈ?
Resignation of Chief Election Commissioner demanded: ਚੀਫ਼ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਵਿਰੁੱਧ ਦੇਸ਼ ਭਰ ‘ਚ ਗੁੱਸਾ, ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ- ਜੰਤਰ-ਮੰਤਰ ਵੱਲ ਜਾਂਦੇ ਰਸਤੇ ਬੰਦ, ਇੰਟਰਨੈੱਟ ਸੇਵਾਵਾਂ ਠੱਪ
ਨਵੀਂ ਦਿੱਲੀ, 2 ਅਕਤੂਬਰ 2026- Resignation of Chief Election Commissioner demanded: ਚੋਣ ਕਮਿਸ਼ਨ ਨਾਲ ਜੁੜੇ ਤਾਜ਼ਾ ਵਿਵਾਦਾਂ ਅਤੇ ਖੁਲਾਸਿਆਂ ਤੋਂ ਬਾਅਦ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹਾਲਾਤ ਕਾਫ਼ੀ ਤਣਾਅਪੂਰਨ ਹੋ ਗਏ ਹਨ। ਭਾਰਤੀ ਚੋਣ ਕਮਿਸ਼ਨ ਅਤੇ ਚੀਫ਼ ਇਲੈਕਸ਼ਨ ਕਮਿਸ਼ਨਰ (Chief Election Commissioner) ਗਿਆਨੇਸ਼ ਕੁਮਾਰ ਦੇ ਖ਼ਿਲਾਫ਼ ਦੇਸ਼ ਭਰ ਵਿੱਚ ਵਿਰੋਧ ਦੀ ਲਹਿਰ ਤੇਜ਼ ਹੁੰਦੀ ਜਾ ਰਹੀ ਹੈ। ਇਸੇ ਲੜੀ ਤਹਿਤ ਦਿੱਲੀ ਦੇ ਇਤਿਹਾਸਕ ਜੰਤਰ-ਮੰਤਰ ਵਿਖੇ ਇੱਕ ਵਿਸ਼ਾਲ ਪ੍ਰਦਰਸ਼ਨ ਉਲੀਕਿਆ ਗਿਆ ਹੈ, ਜਿਸ ਵਿੱਚ ਵੱਡੀ ਗਿਣਤੀ ‘ਚ ਪ੍ਰਦਰਸ਼ਨਕਾਰੀ ਇਕੱਠੇ ਹੋਏ ਹਨ। ਹਾਲਾਤ ਨੂੰ ਵਿਗੜਨ ਤੋਂ ਰੋਕਣ ਲਈ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਦੇੜ੍ਹੇ ਬੇਹੱਦ ਕਰੜੇ ਕਰ ਦਿੱਤੇ ਹਨ।
ਸੁਰੱਖਿਆ ਦੇ ਮੱਦੇਨਜ਼ਰ ਅਤੇ ਕਿਸੇ ਵੀ ਅਣਹੋਣੀ ਘਟਨਾ ਜਾਂ ਅਫ਼ਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਵੱਲੋਂ ਇਲਾਕੇ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਜੰਤਰ-ਮੰਤਰ ਵੱਲ ਜਾਣ ਵਾਲੇ ਸਾਰੇ ਮੁੱਖ ਰਸਤਿਆਂ ‘ਤੇ ਬੈਰੀਕੇਡ ਲਗਾ ਕੇ ਆਵਾਜਾਈ ਪੂਰੀ ਤਰ੍ਹਾਂ ਬੰਦ ਕਰ ਦਿੱਤੀ ਗਈ ਹੈ। ਸਥਾਨਕ ਨਾਗਰਿਕਾਂ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਬਲ ਹਰ ਨੁੱਕਰ ‘ਤੇ ਤੈਨਾਤ ਕੀਤਾ ਗਿਆ ਹੈ।
ਦਿੱਲੀ ਤੋਂ ਆ ਰਹੀਆਂ ਤਸਵੀਰਾਂ ਅਤੇ ਰਿਪੋਰਟਾਂ ਤੋਂ ਪਤਾ ਲੱਗਦਾ ਹੈ ਕਿ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕਰ ਰਹੇ ਹਨ। ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਪਿੱਛੇ ਧੱਕਣ ਅਤੇ ਭੀੜ ਨੂੰ ਖਦੇੜਨ ਦੀਆਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਮੌਕੇ ‘ਤੇ ਭਾਰੀ ਪੁਲਿਸ ਬਲ ਅਤੇ ਸੁਰੱਖਿਆ ਏਜੰਸੀਆਂ ਮੁਸਤੈਦ ਹਨ। ਜ਼ਿਕਰਯੋਗ ਹੈ ਕਿ ਚੀਫ਼ ਇਲੈਕਸ਼ਨ ਕਮਿਸ਼ਨਰ ਗਿਆਨੇਸ਼ ਕੁਮਾਰ ਲਗਾਤਾਰ ਸੁਰਖੀਆਂ ਅਤੇ ਵਿਵਾਦਾਂ ਦੇ ਘੇਰੇ ਵਿੱਚ ਹਨ।
ਹਾਲ ਹੀ ਵਿੱਚ ਆਈਆਂ ਰਿਪੋਰਟਾਂ ਵਿੱਚ ਇਹ ਵੱਡਾ ਖੁਲਾਸਾ ਹੋਇਆ ਸੀ ਕਿ ਪਿਛਲੇ 10 ਮਹੀਨਿਆਂ ਦੇ ਅਰਸੇ ਦੌਰਾਨ ਲਗਭਗ 14 ਵਾਰ ਅਹਿਮ ਓਬਜੈਕਸ਼ਨ (ਇਤਰਾਜ਼) ਦਰਜ ਕਰਵਾਏ ਗਏ ਸਨ, ਜਿਨ੍ਹਾਂ ਨੂੰ ਚੀਫ਼ ਇਲੈਕਸ਼ਨ ਕਮਿਸ਼ਨਰ ਵੱਲੋਂ ਦਰਕਿਨਾਰ ਕਰ ਦਿੱਤਾ ਗਿਆ। ਇਹ ਇਤਰਾਜ਼ ਕਿਸੇ ਬਾਹਰੀ ਧਿਰ ਵੱਲੋਂ ਨਹੀਂ, ਸਗੋਂ ਉਨ੍ਹਾਂ ਦੇ ਨਾਲ ਹੀ ਕੰਮ ਕਰਦੇ ਸਹਿਯੋਗੀ ਇਲੈਕਸ਼ਨ ਕਮਿਸ਼ਨਰ ਵੱਲੋਂ ਚੁੱਕੇ ਗਏ ਸਨ।
ਆਪਣੇ ਹੀ ਸਹਿਯੋਗੀ ਇਲੈਕਸ਼ਨ ਕਮਿਸ਼ਨਰ ਦੇ ਇਤਰਾਜ਼ਾਂ ਨੂੰ ਅਣਗੌਲਿਆ ਕਰਨ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਜਨਤਾ ਅਤੇ ਵਿਰੋਧੀ ਧਿਰਾਂ ਵਿੱਚ ਭਾਰੀ ਗੁੱਸਾ ਫੈਲ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਮੰਨਣਾ ਹੈ ਕਿ ਚੋਣ ਕਮਿਸ਼ਨ ਵਰਗੀ ਸੰਵਿਧਾਨਕ ਸੰਸਥਾ ਵਿੱਚ ਪਾਰਦਰਸ਼ਤਾ ਦੀ ਘਾਟ ਦੇਸ਼ ਦੇ ਲੋਕਤੰਤਰ ਲਈ ਖ਼ਤਰਾ ਹੈ। ਇਸੇ ਵਜ੍ਹਾ ਨਾਲ ਅੱਜ ਪੂਰੇ ਦੇਸ਼ ਵਿੱਚੋਂ ਲੋਕ ਦਿੱਲੀ ਵਿੱਚ ਇਕੱਠੇ ਹੋ ਕੇ ਆਪਣਾ ਰੋਸ਼ ਪ੍ਰਗਟਾ ਰਹੇ ਹਨ ਅਤੇ ਚੀਫ਼ ਇਲੈਕਸ਼ਨ ਕਮਿਸ਼ਨਰ ਤੋਂ ਜਵਾਬਦੇਹੀ ਦੀ ਮੰਗ ਕਰ ਰਹੇ ਹਨ।
















