Join WhatsApp

Join Now

Punjab ‘ਚ ਵੱਡੀ ਵਾਰਦਾਤ; ਸਾਬਕਾ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ

On: October 4, 2026 6:36 PM

 

Punjab News: ਲੁਧਿਆਣਾ ‘ਚ ਜ਼ਮੀਨੀ ਵਿਵਾਦ ਨੇ ਲਿਆ ਖੂਨੀ ਰੂਪ: ਸਾਬਕਾ ਸਰਪੰਚ ‘ਤੇ ਚਲਾਈਆਂ ਤਾਬੜਤੋੜ ਗੋਲੀਆਂ, ਡੈਸ਼ਕੈਮ ‘ਚ ਕੈਦ ਹੋਈ ਘਟਨਾ- ਪੁਲਿਸ ਨੇ ਭਰਾ ਸਮੇਤ 8 ਖ਼ਿਲਾਫ਼ ਮਾਮਲਾ ਕੀਤਾ ਦਰਜ

ਲੁਧਿਆਣਾ, 4 ਅਕਤੂਬਰ 2026- ਪੰਜਾਬ (Punjab) ਦੇ ਲੁਧਿਆਣਾ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 60 ਸਾਲਾ ਸਾਬਕਾ ਸਰਪੰਚ ਨਵਤੇਜ ਸਿੰਘ ਉਰਫ਼ ਨੀਤੂ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ, ਮੋਟਰਸਾਈਕਲ ‘ਤੇ ਆਏ ਦੋ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਦਾ ਪਿੱਛਾ ਕੀਤਾ ਅਤੇ ਤਾਬੜਤੋੜ ਫਾਇਰਿੰਗ ਕਰ ਦਿੱਤੀ। ਮ੍ਰਿਤਕ ਦੇ ਪਰਿਵਾਰ ਨੇ ਇਸ ਹੱਤਿਆ ਪਿੱਛੇ ਜ਼ਮੀਨੀ ਵਿਵਾਦ ਨੂੰ ਮੁੱਖ ਵਜ੍ਹਾ ਦੱਸਦਿਆਂ ਨਵਤੇਜ ਸਿੰਘ ਦੇ ਆਪਣੇ ਭਰਾ ਸਮੇਤ 8 ਵਿਅਕਤੀਆਂ ‘ਤੇ ਸਾਜ਼ਿਸ਼ ਰਚਣ ਦੇ ਗੰਭੀਰ ਦੋਸ਼ ਲਾਏ ਹਨ।

ਜਾਣਕਾਰੀ ਅਨੁਸਾਰ, ਨਵਤੇਜ ਸਿੰਘ ਉਰਫ਼ ਨੀਤੂ ਸ਼ਨੀਵਾਰ ਨੂੰ ਲਾਡੋਵਾਲ ਇਲਾਕੇ ਤੋਂ ਆਪਣੇ ਘਰ ਵੱਲ ਜਾ ਰਹੇ ਸਨ। ਇਸੇ ਦੌਰਾਨ ਮੋਟਰਸਾਈਕਲ ‘ਤੇ ਸਵਾਰ ਦੋ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਟੋਇਟਾ ਇਨੋਵਾ ਕਾਰ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਦੋਸ਼ ਹੈ ਕਿ ਹਮਲਾਵਰਾਂ ਨੇ ਉਨ੍ਹਾਂ ਦੀ ਗੱਡੀ ‘ਤੇ ਅੰਨ੍ਹੇਵਾਹ 13 ਰੌਂਡ ਫਾਇਰ ਕੀਤੇ। ਗੋਲੀਬਾਰੀ ਦੀ ਇਹ ਪੂਰੀ ਖੂਨੀ ਘਟਨਾ ਉਨ੍ਹਾਂ ਦੀ ਇਨੋਵਾ ਕਾਰ ਵਿੱਚ ਲੱਗੇ ਡੈਸ਼ਕੈਮ (Dashcam) ਵਿੱਚ ਵੀ ਰਿਕਾਰਡ ਹੋ ਗਈ ਹੈ।

ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਨਵਤੇਜ ਸਿੰਘ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਵਾਰਦਾਤ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਪੁੱਤਰ ਆਲਮਜੀਤ ਸਿੰਘ ਨੇ ਆਪਣੇ ਪਿਤਾ ਦੇ ਕਤਲ ਨੂੰ ਇੱਕ ਯੋਜਨਾਬੱਧ ਸਾਜ਼ਿਸ਼ ਕਰਾਰ ਦਿੱਤਾ ਹੈ।

ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਉਸ ਨੇ ਆਪਣੇ ਚਾਚਾ ਪਾਲ ਸਿੰਘ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਦੇ ਮੌਜੂਦਾ ਸਰਪੰਚ ਸਮੇਤ ਕੁੱਲ ਅੱਠ ਲੋਕਾਂ ਦੇ ਨਾਂ ਦਰਜ ਕਰਵਾਏ ਹਨ। ਆਲਮਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਿਵਾਰ ਅਤੇ ਮੁਲਜ਼ਮ ਧਿਰ ਵਿਚਾਲੇ ਜ਼ਮੀਨ ਨੂੰ ਲੈ ਕੇ ਲੰਮੇ ਸਮੇਂ ਤੋਂ ਜ਼ਮੀਨੀ ਵਿਵਾਦ ਚੱਲ ਰਿਹਾ ਸੀ। ਇਸ ਮਾਮਲੇ ਨਾਲ ਜੁੜੇ ਕਈ ਕੇਸ ਅਜੇ ਵੀ ਅਦਾਲਤ ਵਿੱਚ ਵਿਚਾਰਧੀਨ ਹਨ।

ਉਸਨੇ ਦੋਸ਼ ਲਾਇਆ ਕਿ ਇਸੇ ਝਗੜੇ ਦੇ ਚੱਲਦਿਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਿਤਾ ਨੂੰ ਪਹਿਲਾਂ ਵੀ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ। ਪਰਿਵਾਰਕ ਮੈਂਬਰਾਂ ਦਾ ਦਾਅਵਾ ਹੈ ਕਿ ਇਸੇ ਜ਼ਮੀਨੀ ਰੰਜਿਸ਼ ਕਾਰਨ ਨਵਤੇਜ ਸਿੰਘ ਦੀ ਹੱਤਿਆ ਕੀਤੀ ਗਈ ਹੈ। ਦੂਜੇ ਪਾਸੇ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਹੱਤਿਆ ਪਿੱਛੇ ਦੀ ਸਾਜ਼ਿਸ਼, ਹਮਲਾਵਰਾਂ ਦੀ ਪਛਾਣ ਅਤੇ ਕਥਿਤ ਜ਼ਮੀਨੀ ਵਿਵਾਦ ਦੇ ਹਰ ਪਹਿਲੂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਲਹਾਲ ਪੁਲਿਸ ਕਾਰ ਦੇ ਡੈਸ਼ਕੈਮ ਦੀ ਫੁਟੇਜ, ਘਟਨਾ ਸਥਾਨ ਤੋਂ ਮਿਲੇ ਸਬੂਤਾਂ ਅਤੇ ਸ਼ਿਕਾਇਤ ‘ਚ ਨਾਮਜ਼ਦ ਵਿਅਕਤੀਆਂ ਦੀ ਭੂਮਿਕਾ ਦੀ ਬਾਰੀਕੀ ਨਾਲ ਸਮੀਖਿਆ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੇ ਆਧਾਰ ‘ਤੇ ਬਣਦੀ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

ਇਸ ਘਟਨਾ ਤੋਂ ਬਾਅਦ ਸੂਬੇ ਦੀ ਰਾਜਨੀਤੀ ਵੀ ਗਰਮਾ ਗਈ ਹੈ। ਕਾਂਗਰਸ ਨੇਤਾ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ‘ਤੇ ਸਵਾਲ ਚੁੱਕਦਿਆਂ ਐਕਸ (ਟਵਿੱਟਰ) ‘ਤੇ ਲਿਖਿਆ, “ਇੱਕ ਸਾਬਕਾ ਸਰਪੰਚ ਦਾ ਬੇਰਹਿਮੀ ਨਾਲ ਕੀਤਾ ਗਿਆ ਕਤਲ ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਹਾਲਤ ਦੀ ਇੱਕ ਹੋਰ ਡਰਾਉਣੀ ਯਾਦ ਦਿਵਾਉਂਦਾ ਹੈ। ਅਪਰਾਧੀਆਂ ਦੇ ਹੌਸਲੇ ਬੁਲੰਦ ਦਿਸ ਰਹੇ ਹਨ, ਜਦੋਂ ਕਿ ਸਰਕਾਰ ਆਪਣੇ ਨਾਗਰਿਕਾਂ ਨੂੰ ਬੁਨਿਆਦੀ ਸੁਰੱਖਿਆ ਦੇਣ ਵਿੱਚ ਵੀ ਨਾਕਾਮ ਸਾਬਤ ਹੋ ਰਹੀ ਹੈ। ਪੰਜਾਬ ਨੂੰ ਅਜਿਹਾ ਰਾਜ ਨਹੀਂ ਬਣਨ ਦਿੱਤਾ ਜਾ ਸਕਦਾ ਜਿੱਥੇ ਖੌਫ਼ ਹੀ ‘ਨਵਾਂ ਨਿਯਮ’ ਬਣ ਜਾਵੇ। ਮੁੱਖ ਮੰਤਰੀ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਕਾਨੂੰਨ ਵਿਵਸਥਾ ਦੇ ਇਸ ਪੂਰੀ ਤਰ੍ਹਾਂ ਵਿਗੜਨ ਲਈ ਕੌਣ ਜ਼ਿੰਮੇਵਾਰ ਹੈ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਕੌਣ ਕਰੇਗਾ?”

 

More

Punjab Cabinet Meeting! ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ; ਕਈ ਫ਼ੈਸਲਿਆਂ ‘ਤੇ ਲੱਗੀ ਸਕਦੀ ਮੋਹਰ

Sangrur News: ਜਵਾਬ ਤਾਂ ਤੈਨੂੰ ਦੇਣਾ ਪਵੇਗਾ ਸਰਕਾਰੇ! ਮਾਪਿਆਂ ਨੂੰ ਥਾਣੇ ‘ਚ ਡੱਕ ਕੇ ਮਜ਼ਦੂਰ ਦੀ ਲਾਸ਼ ਦਾ ਜਬਰੀ ਸੰਸਕਾਰ ਕਰਨ ਵਿਰੁੱਧ ਪੰਜਾਬ ਭਰ ‘ਚ ਅਰਥੀ ਫੂਕ ਮੁਜ਼ਾਹਰੇ; 7 ਅਕਤੂਬਰ ਨੂੰ DC ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ‘ਚ ਸ਼ਾਮਲ ਹੋਣ ਦਾ ਸੱਦਾ

Punjab News: ਭਗਵੰਤ ਮਾਨ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਨਾਂਹ? ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਅਣਦੇਖੀ ਕਰਨ ਦਾ ਲਾਇਆ ਦੋਸ਼!

Computer Teachers Protest! ਹਾਈਕੋਰਟ ਨੇ ਕੰਪਿਊਟਰ ਅਧਿਆਪਕਾਂ ਦੇ ਹੱਕ ‘ਚ ਸੁਣਾਇਆ ਸੀ ਫ਼ੈਸਲਾ; ਪਰ AAP ਸਰਕਾਰ ਟੀਚਰਾਂ ਖਿਲਾਫ਼ ਪਹੁੰਚ ਗਈ ਸੁਪਰੀਮ ਕੋਰਟ

ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਬੇਨਕਾਬ; AK-47 ਰਾਈਫ਼ਲ ਅਤੇ ਦੋ ਹੈਂਡ ਗ੍ਰਨੇਡਾਂ ਸਮੇਤ ਸ਼ੱਕੀ ਗ੍ਰਿਫ਼ਤਾਰ

Ukraine Breaking: ਰੂਸੀ ਡਰੋਨ ਹਮਲੇ ‘ਚ ਭਾਰਤੀ ਫਾਰਮਾ ਪਲਾਂਟ ਤਬਾਹ; ਇੱਕ ਦੀ ਮੌਤ, 400 ਕਰੋੜ ਦਾ ਨੁਕਸਾਨ

Leave a Comment