Join WhatsApp

Join Now

Teacher Recruitment Punjab! ਵਾਅਦੇ ਵਫ਼ਾ ਨਾ ਹੋਣ ’ਤੇ ਭੜਕੇ ਕੱਚੇ ਅਧਿਆਪਕ; 6 ਅਕਤੂਬਰ ਨੂੰ ਵਿੱਤ ਮੰਤਰੀ ਦੇ ਹਲਕੇ ’ਚ ਹੋਵੇਗਾ ਜ਼ਬਰਦਸਤ ਰੋਸ ਪ੍ਰਦਰਸ਼ਨ

On: October 4, 2026 8:58 PM

 

Teacher Recruitment Punjab! ਵਾਅਦੇ ਵਫ਼ਾ ਨਾ ਹੋਣ ’ਤੇ ਭੜਕੇ ਕੱਚੇ ਅਧਿਆਪਕ; 6 ਅਕਤੂਬਰ ਨੂੰ ਵਿੱਤ ਮੰਤਰੀ ਦੇ ਹਲਕੇ ’ਚ ਹੋਵੇਗਾ ਜ਼ਬਰਦਸਤ ਰੋਸ ਪ੍ਰਦਰਸ਼ਨ

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦਾ ਵੱਡਾ ਐਲਾਨ; 5 ਸਤੰਬਰ ਲੰਘਣ ਤੋਂ ਬਾਅਦ ਪੰਜਾਬ ਸਰਕਾਰ ਖ਼ਿਲਾਫ਼ ਆਰ-ਪਾਰ ਦੇ ਸੰਘਰਸ਼ ਦਾ ਬਿਗੁਲ ਵਜਾਇਆ

ਦਿੜ੍ਹਬਾ, 4 ਅਕਤੂਬਰ 2026- ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੇ ਸਮੂਹ ਜ਼ਿਲ੍ਹਿਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸੂਬਾ ਕਮੇਟੀ ਦੇ ਵਿਸ਼ੇਸ਼ ਸੱਦੇ ‘ਤੇ ਇੱਕ ਅਹਿਮ ਅਤੇ ਹੰਗਾਮੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਅਤੇ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਰਕਾਰ ਵੱਲੋਂ ਬਹਾਲੀ ਦੇ ਵਾਅਦੇ ਪੂਰੇ ਨਾ ਕਰਨ ‘ਤੇ ਭਾਰੀ ਰੋਸ ਪ੍ਰਗਟਾਇਆ ਗਿਆ ਅਤੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜਨ ਦਾ ਫੈਸਲਾ ਲੈਂਦਿਆਂ 6 ਅਕਤੂਬਰ 2026 ਨੂੰ ਵਿੱਤ ਮੰਤਰੀ ਪੰਜਾਬ ਦੇ ਹਲਕੇ ਦਿੜ੍ਹਬਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ।

ਯੂਨੀਅਨ ਦੇ ਸੂਬਾਈ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 15 ਜੂਨ 2025 ਨੂੰ ਮਾਣਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਸਿੱਖਿਆ ਮੰਤਰੀ, ਸਿੱਖਿਆ ਸਕੱਤਰ, ਵਿੱਤ ਸਕੱਤਰ, ਪਰਸੋਨਲ ਸਕੱਤਰ ਅਤੇ ਹੋਰ ਉੱਚ ਅਧਿਕਾਰੀਆਂ ‘ਤੇ ਆਧਾਰਿਤ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕਮੇਟੀ ਨੂੰ 05 ਸਤੰਬਰ 2025 ਤੱਕ ਸਮੂਹ ਕੱਚੇ ਅਧਿਆਪਕਾਂ ਦੀ ਮੁੜ ਬਹਾਲੀ ਦੇ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ 18 ਮਹੀਨਿਆਂ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ ਅਤੇ ਅਧਿਆਪਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖ਼ੁਆਰ ਕੀਤਾ ਜਾ ਰਿਹਾ ਹੈ।

ਆਗੂਆਂ ਨੇ ਅੱਗੇ ਦੱਸਿਆ ਕਿ ਅਗਸਤ 2026 ਦੌਰਾਨ ਪੰਜਾਬ ਸਰਕਾਰ ਦੀ ਸਬ-ਕਮੇਟੀ ਦੀ ਇੱਕ ਹੋਰ ਉੱਚ-ਪੱਧਰੀ ਮੀਟਿੰਗ ਹੋਈ ਸੀ, ਜਿਸ ਵਿੱਚ ਵਿੱਤ ਮੰਤਰੀ ਪੰਜਾਬ ਨੇ ਆਪ ਵਿਸ਼ਵਾਸ ਦਿਵਾਇਆ ਸੀ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ 05 ਸਤੰਬਰ 2026 ਤੱਕ ਬਹਾਲੀ ਦਾ ਪੂਰਾ ਪ੍ਰੋਸੈਸ ਮੁਕੰਮਲ ਕਰਕੇ ਨਿਯੁਕਤੀ ਪੱਤਰ ਜਾਰੀ ਕਰਨ ਦੀ ਹਦਾਇਤ ਕੀਤੀ ਸੀ। ਪਰ ਹੁਣ ਦੂਜੀ ਵਾਰ ਵੀ 05 ਸਤੰਬਰ ਦੀ ਮਿੱਥੀ ਤਾਰੀਖ ਲੰਘ ਚੁੱਕੀ ਹੈ ਅਤੇ ਸਰਕਾਰ ਵੱਲੋਂ ਕੋਈ ਵੀ ਏਜੰਡਾ ਜਾਂ ਨਿਯੁਕਤੀ ਪੱਤਰ ਜਾਰੀ ਨਹੀਂ ਕੀਤਾ ਗਿਆ।

ਸਰਕਾਰ ਦੇ ਇਸ ਲਗਾਤਾਰ ਧੋਖੇ ਅਤੇ ਲਾਰੇ-ਲੱਪੇ ਵਾਲੀ ਨੀਤੀ ਤੋਂ ਅੱਕ ਕੇ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਕੀਤਾ ਹੈ। ਯੂਨੀਅਨ ਨੇ ਸਾਫ਼ ਸ਼ਬਦਾਂ ਵਿੱਚ ਚੇਤਾਵਨੀ ਦਿੱਤੀ ਹੈ ਕਿ 6 ਅਕਤੂਬਰ 2026 ਨੂੰ ਦਿੜ੍ਹਬਾ ਵਿਖੇ ਹੋਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਤੋਂ ਇਲਾਵਾ ਸਰਕਾਰ ਖ਼ਿਲਾਫ਼ ਕਈ ‘ਗੁਪਤ ਐਕਸ਼ਨ’ ਵੀ ਕੀਤੇ ਜਾਣਗੇ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਦੀ ਹੋਵੇਗੀ। ਅਧਿਆਪਕ ਆਗੂਆਂ ਨੇ ਪੰਜਾਬ ਦੇ ਸਮੂਹ ਕੱਚੇ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਹੱਕਾਂ ਦੀ ਪ੍ਰਾਪਤੀ ਲਈ 6 ਅਕਤੂਬਰ ਨੂੰ ਵੱਡੀ ਤੋਂ ਵੱਡੀ ਗਿਣਤੀ ਵਿੱਚ ਦਿੜ੍ਹਬਾ ਪਹੁੰਚ ਕੇ ਇਸ ਰੋਸ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਅਤੇ ਸਰਕਾਰ ਦੇ ਕੰਨਾਂ ਤੱਕ ਆਪਣੀ ਆਵਾਜ਼ ਪਹੁੰਚਾਉਣ।

 

More

Chandigarh: ‘ਪੰਜਾਬ ਦਾ ਇਤਿਹਾਸ’ ਪੁਸਤਕ ਰਿਲੀਜ਼; ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਨੇ ਲਗਭਗ 90 ਫੀਸਦੀ ਕੁਰਬਾਨੀਆਂ ਦਿੱਤੀਆਂ

Punjab Cabinet Meeting! ਵੱਡੀ ਖ਼ਬਰ: ਪੰਜਾਬ ਕੈਬਨਿਟ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ; ਕਈ ਫ਼ੈਸਲਿਆਂ ‘ਤੇ ਲੱਗੀ ਸਕਦੀ ਮੋਹਰ

Sangrur News: ਜਵਾਬ ਤਾਂ ਤੈਨੂੰ ਦੇਣਾ ਪਵੇਗਾ ਸਰਕਾਰੇ! ਮਾਪਿਆਂ ਨੂੰ ਥਾਣੇ ‘ਚ ਡੱਕ ਕੇ ਮਜ਼ਦੂਰ ਦੀ ਲਾਸ਼ ਦਾ ਜਬਰੀ ਸੰਸਕਾਰ ਕਰਨ ਵਿਰੁੱਧ ਪੰਜਾਬ ਭਰ ‘ਚ ਅਰਥੀ ਫੂਕ ਮੁਜ਼ਾਹਰੇ; 7 ਅਕਤੂਬਰ ਨੂੰ DC ਦਫਤਰ ਅੱਗੇ ਦਿੱਤੇ ਜਾ ਰਹੇ ਧਰਨੇ ‘ਚ ਸ਼ਾਮਲ ਹੋਣ ਦਾ ਸੱਦਾ

Punjab News: ਭਗਵੰਤ ਮਾਨ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਨਾਂਹ? ਮੁਲਾਜ਼ਮ ਅਤੇ ਪੈਨਸ਼ਨਰ ਮੰਗਾਂ ਦੀ ਅਣਦੇਖੀ ਕਰਨ ਦਾ ਲਾਇਆ ਦੋਸ਼!

Computer Teachers Protest! ਹਾਈਕੋਰਟ ਨੇ ਕੰਪਿਊਟਰ ਅਧਿਆਪਕਾਂ ਦੇ ਹੱਕ ‘ਚ ਸੁਣਾਇਆ ਸੀ ਫ਼ੈਸਲਾ; ਪਰ AAP ਸਰਕਾਰ ਟੀਚਰਾਂ ਖਿਲਾਫ਼ ਪਹੁੰਚ ਗਈ ਸੁਪਰੀਮ ਕੋਰਟ

ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਬੇਨਕਾਬ; AK-47 ਰਾਈਫ਼ਲ ਅਤੇ ਦੋ ਹੈਂਡ ਗ੍ਰਨੇਡਾਂ ਸਮੇਤ ਸ਼ੱਕੀ ਗ੍ਰਿਫ਼ਤਾਰ

Leave a Comment