Join WhatsApp

Join Now

ਵੱਡੀ ਖ਼ਬਰ: CM ਮਾਨ ਦੀ ਮਾਨਸਾ ਫੇਰੀ ਤੋਂ ਪਹਿਲਾਂ ਅਧਿਆਪਕ ਆਗੂ ਥਾਣੇ ‘ਚ ਬੰਦ

On: October 5, 2026 7:18 AM

 

ਵੱਡੀ ਖ਼ਬਰ: CM ਮਾਨ ਦੀ ਮਾਨਸਾ ਫੇਰੀ ਤੋਂ ਪਹਿਲਾਂ ਅਧਿਆਪਕ ਆਗੂ ਥਾਣੇ ‘ਚ ਬੰਦ; DTF ਦੀ ਮੰਗ- ਆਗੂਆਂ ਨੂੰ ਤੁਰੰਤ ਰਿਹਾਅ ਕਰ ਕੇ ਉਨ੍ਹਾਂ ਦੀ ਗੱਲ ਸੁਣਨ ਮੁੱਖ ਮੰਤਰੀ

ਚੰਡੀਗੜ੍ਹ/ਮੋਹਾਲੀ , 05 ਅਕਤੂਬਰ 2026

ਪੰਜਾਬ ਦੇ ਮੁੱਖ ਮੰਤਰੀ (CM) ਭਗਵੰਤ ਮਾਨ ਦੀ ਮਾਨਸਾ ਦੇ ਪਿੰਡ ਫੱਤਾ ਮਾਲੋਕਾ ਵਿਖੇ ਹੋਣ ਵਾਲੀ ਮਿਲਣੀ ਤੋਂ ਪਹਿਲਾਂ ਮਾਨਸਾ ਦੇ ਅਧਿਆਪਕ ਆਗੂਆਂ ਨੂੰ ਪੁਲਿਸ ਨੇ ਥਾਣੇ ਵਿੱਚ ਅਣਅਧਿਕਾਰਤ ਤੌਰ ‘ਤੇ ਬੰਦ ਕਰ ਦਿੱਤਾ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ ਟੀ ਐਫ਼ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਰੇਸ਼ਮ ਸਿੰਘ ਖੇਮੂਆਣਾ ਨੇ ਦੱਸਿਆ ਕਿ ਕੱਲ੍ਹ ਰਾਤ ਡੀ ਟੀ ਐਫ਼ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਤਾਮਕੋਟ, ਪੁਰਾਣੀ ਪੈਨਸ਼ਨ ਬਹਾਲੀ ਦੇ ਦਰਸ਼ਨ ਅਲੀਸ਼ੇਰ, ਜੀ ਟੀ ਯੂ ਦੇ ਲਖਵਿੰਦਰ ਮਾਨ, ਨਵੀਨ ਬੋਹਾ ਅਤੇ ਅੰਗਰੇਜ਼ ਸਾਹਨੇਵਾਲੀ ਨੂੰ ਥਾਣੇ ਵਿੱਚ ਗੱਲਬਾਤ ਕਰਨ ਲਈ ਬੁਲਾਇਆ ਗਿਆ ਅਤੇ ਫੇਰ ਉਨ੍ਹਾਂ ਨੂੰ ਥਾਣਾ ਸਿਟੀ ਟੂ ਵਿੱਚ ਬੰਦ ਕਰ ਲਿਆ ਜੋ ਕਿ ਅਜੇ ਤੱਕ ਅੰਦਰ ਹੀ ਬੰਦ ਹਨ।

ਜ਼ਿਕਰਯੋਗ ਹੈ ਕਿ ਉਪਰੋਕਤ ਆਗੂ ਮੁਲਾਜ਼ਮਾਂ ਦੀਆਂ ਮੰਗਾਂ ਪੁਰਾਣੀ ਪੈਨਸ਼ਨ, ਡੀ ਏ, 17-7-20 ਦਾ ਪੱਤਰ ਵਾਪਿਸ ਕਰਵਾਉਣ, 15-1-15 ਦਾ ਪੱਤਰ ਵਾਪਿਸ ਕਰਵਾਉਣ, ਕੱਚੇ ਅਧਿਆਪਕ ਪੱਕੇ ਕਰਵਾਉਣ ਸਮੇਤ ਹੋਰ ਮੰਗਾਂ ਨੂੰ ਲੈ ਕੇ ਲੜਾਈ ਦੇ ਮੈਦਾਨ ਵਿੱਚ ਹਨ।

ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਮੀਤ ਪ੍ਰਧਾਨ ਸੁਖਵਿੰਦਰ ਸੁੱਖੀ,ਸੰਯੁਕਤ ਸਕੱਤਰ ਦਲਜੀਤ ਸਮਰਾਲਾ, ਵਿੱਤ ਸਕੱਤਰ ਜਸਵਿੰਦਰ ਬਠਿੰਡਾ,ਪ੍ਰੈਸ ਸਕੱਤਰ ਲਖਵੀਰ ਮੁਕਤਸਰ ਅਤੇ ਸਹਾਇਕ ਪ੍ਰੈਸ ਸਕੱਤਰ ਰਾਜਵਿੰਦਰ ਸਿੰਘ ਬੈਹਣੀਵਾਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਜਿੰਨੀ ਵਾਰ ਵੀ ਮੁੱਖ ਮੰਤਰੀ ਮਾਨਸਾ ਵਿਖੇ ਆਏ ਹਨ ਤਾਂ ਇਹਨਾਂ ਆਗੂਆਂ ਦੇ ਘਰਾਂ ਵਿੱਚ ਪੁਲਿਸ ਹਰ ਵਾਰ ਛਾਪੇਮਾਰੀ ਕਰਦੀ ਹੈ ਅਤੇ ਥਾਣੇ ਬੰਦ ਕਰ ਦਿੰਦੀ ਹੈ।

2023 ਵਿੱਚ ਤਾਂ ਮੁੱਖ ਮੰਤਰੀ ਦੇ ਜ਼ਿਲ੍ਹਿਆਂ ਵਿੱਚ ਜਾ ਕੈਬਨਿਟ ਮੀਟਿੰਗਾਂ ਕਰਨ ਦੇ ਤੁਗ਼ਲਕੀ ਫ਼ੈਸਲੇ ਦੌਰਾਨ ਇਹਨਾਂ ਆਗੂਆਂ ਵੱਲੋਂ ਮੰਗ ਪੱਤਰ ਦੇਣ ਜਾਂਦੇ ਸਮੇਂ ਗ੍ਰਿਫਤਾਰ ਕਰਕੇ ਕੇਸ ਦਰਜ਼ ਹੀ ਕਰ ਦਿੱਤਾ ਸੀ ਜੋ ਅਜੇ ਕੋਰਟ ਵਿੱਚ ਚੱਲ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਮੁਲਾਜ਼ਮਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰਨ ਨਹੀਂ ਤਾਂ ਇਸੇ ਤਰਾਂ ਉਨ੍ਹਾਂ ਦੇ ਵੋਟਾਂ ਮੰਗਣ ਆਉਣ ‘ਤੇ ਵਿਰੋਧ ਹੁੰਦਾ ਰਹੇਗਾ।

 

Leave a Comment