Join WhatsApp

Join Now

Punjab Rain Update: ਮੌਸਮ ਵਿਭਾਗ ਵੱਲੋਂ ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ ਜਾਰੀ; ਝੱਖੜ ਦੀ ਚੇਤਾਵਨੀ

On: October 7, 2026 12:39 PM

 

Punjab Rain Update: ਮੌਸਮ ਵਿਭਾਗ ਵੱਲੋਂ ਪੰਜਾਬ ਦੇ 13 ਜ਼ਿਲ੍ਹਿਆਂ ‘ਚ ਮੀਂਹ ਪੈਣ ਦਾ ਅਲਰਟ ਜਾਰੀ; ਝੱਖੜ ਦੀ ਚੇਤਾਵਨੀ

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ: 13 ਜ਼ਿਲ੍ਹਿਆਂ ਤੇਜ਼ ਹਵਾਵਾਂ ਨਾਲ ਮੀਂਹ ਅਤੇ ਝੱਖੜ ਦੀ ਚੇਤਾਵਨੀ- 50 KM/H ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ, ਪਵੇਗਾ ਮੀਂਹ

ਚੰਡੀਗੜ੍ਹ, 7 ਅਕਤੂਬਰ 2026: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਦਾ ਮਿਜ਼ਾਜ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਬਦਲ ਗਿਆ ਹੈ। ਬੁੱਧਵਾਰ ਸਵੇਰ ਤੋਂ ਹੀ ਰਾਜ ਦੇ ਵੱਖ-ਵੱਖ ਹਿੱਸਿਆਂ ਵਿੱਚ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (Punjab Rain Update) ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਅੱਜ ਪੰਜਾਬ ਦੇ ਕਈ ਇਲਾਕਿਆਂ ਵਿੱਚ ਗਰਜ-ਚਮਕ ਦੇ ਨਾਲ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਰਾਜਧਾਨੀ ਚੰਡੀਗੜ੍ਹ ਵਿੱਚ ਵੀ ਅਸਮਾਨ ਵਿੱਚ ਬੱਦਲ ਛਾਏ ਰਹਿਣ, ਬਿਜਲੀ ਲਿਸ਼ਕਣ ਅਤੇ ਤੇਜ਼ ਹਵਾਵਾਂ ਚੱਲਣ ਦਾ ਪੂਰਵ-ਅਨੁਮਾਨ ਲਗਾਇਆ ਗਿਆ ਹੈ।

ਮੌਸਮ ਵਿਭਾਗ ਨੇ ਪੰਜਾਬ ਦੇ 13 ਮੁੱਖ ਜ਼ਿਲ੍ਹਿਆਂ ਵਿੱਚ ਖਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ। ਆਈ.ਐੱਮ.ਡੀ. ਅਨੁਸਾਰ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿੱਚ ਮੌਸਮ ਖਰਾਬ ਰਹਿਣ ਦੀ ਚੇਤਾਵਨੀ ਦਿੱਤੀ ਗਈ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਤੇਜ਼ ਰਫ਼ਤਾਰ ਨਾਲ ਧੂੜ ਭਰੀਆਂ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਅਸਮਾਨੀ ਬਿਜਲੀ ਡਿੱਗਣ ਅਤੇ ਗਰਜ-ਚਮਕ ਨਾਲ ਮੱਧਮ ਤੋਂ ਤੇਜ਼ ਮੀਂਹ ਪੈਣ ਦੇ ਆਸਾਰ ਬਣੇ ਹੋਏ ਹਨ। ਮੌਸਮ ਵਿਭਾਗ ਨੇ ਖਰਾਬ ਮੌਸਮ ਦੌਰਾਨ ਲੋਕਾਂ ਨੂੰ ਖੁੱਲ੍ਹੇ ਵਿੱਚ ਜਾਣ ਤੋਂ ਬਚਣ ਅਤੇ ਸੁਰੱਖਿਅਤ ਥਾਵਾਂ ‘ਤੇ ਰਹਿਣ ਦੀ ਸਲਾਹ ਦਿੱਤੀ ਹੈ।

ਪਿਛਲੇ 24 ਘੰਟਿਆਂ ਦੇ ਅੰਕੜਿਆਂ ਦੀ ਗੱਲ ਕਰੀਏ ਤਾਂ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਗਿਰਾਵਟ ਤੋਂ ਬਾਅਦ ਹੁਣ ਪੰਜਾਬ ਦਾ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਬੀਤੇ ਦਿਨੀਂ ਰਾਜ ਵਿੱਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ।

ਹਾਲਾਂਕਿ, ਦਿਨ ਦੇ ਸਮੇਂ ਧੁੱਪ ਅਤੇ ਹਲਕੀ ਗਰਮੀ ਦਾ ਅਹਿਸਾਸ ਹਾਲੇ ਬਰਕਰਾਰ ਹੈ, ਪਰ ਮੌਸਮ ਮਾਹਰਾਂ ਦਾ ਮੰਨਣਾ ਹੈ ਕਿ ਅਕਤੂਬਰ ਦੇ ਦੂਜੇ ਹਫ਼ਤੇ ਤੋਂ ਠੰਡ ਦਾ ਅਸਰ ਹੋਰ ਵਧੇਗਾ। ਵਿਭਾਗ ਅਨੁਸਾਰ 12 ਅਕਤੂਬਰ ਤੋਂ ਬਾਅਦ ਰਾਤ ਦੇ ਤਾਪਮਾਨ ਵਿੱਚ ਵੱਡੀ ਗਿਰਾਵਟ ਆਵੇਗੀ, ਜਿਸ ਨਾਲ ਰਾਤਾਂ ਦੀ ਠੰਡ ਕਾਫ਼ੀ ਵਧ ਜਾਵੇਗੀ ਅਤੇ ਗੁਲਾਬੀ ਠੰਡ ਦੀ ਸ਼ੁਰੂਆਤ ਪੂਰੇ ਪੰਜਾਬ ਵਿੱਚ ਦੇਖਣ ਨੂੰ ਮਿਲੇਗੀ।

ਮੌਸਮ ਵਿੱਚ ਆਏ ਇਸ ਅਚਾਨਕ ਬਦਲਾਅ ਅਤੇ ਤੇਜ਼ ਹਵਾਵਾਂ ਕਾਰਨ ਖੇਤੀਬਾੜੀ ਖੇਤਰ ‘ਚ ਵੀ ਹਲਚਲ ਦੇਖੀ ਜਾ ਰਹੀ ਹੈ। ਤੇਜ਼ ਹਵਾਵਾਂ ਅਤੇ ਮੀਂਹ ਦੇ ਖ਼ਦਸ਼ੇ ਨੂੰ ਦੇਖਦਿਆਂ ਕਿਸਾਨਾਂ ਨੂੰ ਫ਼ਸਲਾਂ ਦੀ ਸਾਂਭ-ਸੰਭਾਲ ਅਤੇ ਮੰਡੀਆਂ ਵਿੱਚ ਰੱਖੀ ਫ਼ਸਲ ਨੂੰ ਢੱਕ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਤੇਜ਼ ਹਵਾਵਾਂ ਦੇ ਚੱਲਦਿਆਂ ਵਾਹਨ ਚਲਾਉਂਦੇ ਸਮੇਂ ਵੀ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਗਈ ਹੈ।

 

Leave a Comment