ਮੋਹਾਲੀ-ਚੰਡੀਗੜ੍ਹ ਬਾਰਡਰ ਬਣਿਆ ਅਖਾੜਾ! ਪੰਜਾਬ ਦੇ ਅਧਿਆਪਕਾਂ ਦਾ ਹੱਲਾ ਬੋਲ ਪ੍ਰਦਰਸ਼ਨ, ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਟੀਚਰਾਂ ਨੇ ਕੀਤਾ ਕੂਚ

On: ਫਰਵਰੀ 8, 2026 2:57 ਬਾਃ ਦੁਃ

 

ਮੋਹਾਲੀ-ਚੰਡੀਗੜ੍ਹ ਬਾਰਡਰ ਬਣਿਆ ਅਖਾੜਾ! ਪੰਜਾਬ ਦੇ ਅਧਿਆਪਕਾਂ ਦਾ ਹੱਲਾ ਬੋਲ ਪ੍ਰਦਰਸ਼ਨ, ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਟੀਚਰਾਂ ਨੇ ਕੀਤਾ ਕੂਚ

Punjab Network

ਚੰਡੀਗੜ੍ਹ, 8 ਫਰਵਰੀ 2026- ਪੰਜਾਬ ਦੇ ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਮੋਹਾਲੀ ਵਿਖੇ ਸਰਕਾਰ ਵਿਰੁੱਧ ਜ਼ੋਰਦਾਰ ਮੋਰਚਾ ਖੋਲ੍ਹ ਦਿੱਤਾ।

ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਦੇ ਸੱਦੇ ‘ਤੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਧਿਆਪਕਾਂ ਨੇ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨੇ ਮੋਹਾਲੀ-ਚੰਡੀਗੜ੍ਹ ਬਾਰਡਰ ‘ਤੇ ਭਾਰੀ ਬੈਰੀਕੇਡਿੰਗ ਕਰਕੇ ਉਨ੍ਹਾਂ ਨੂੰ ਰੋਕ ਲਿਆ।

ਬਾਰਡਰ ‘ਤੇ ਰੋਕੇ ਜਾਣ ਤੋਂ ਬਾਅਦ ਅਧਿਆਪਕਾਂ ਨੇ ਉੱਥੇ ਹੀ ਧਰਨਾ ਮਾਰ ਦਿੱਤਾ ਅਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਆਗੂ ਦਵਿੰਦਰ ਸਿੰਘ ਸੰਧੂ, ਮਨਪ੍ਰੀਤ ਸਿੰਘ ਮੋਗਾ, ਗੁਰਲਾਲ ਸਿੰਘ, ਅਨੁਭਵ ਗੁਪਤਾ, ਵੀਰਪਾਲ ਕੌਰ ਸਿਧਾਣਾ ਅਤੇ ਹਰਪ੍ਰੀਤ ਕੌਰ ਜਲੰਧਰ ਨੇ ਦੱਸਿਆ ਕਿ ਪੇ-ਸਕੇਲ ਦੀ ਮੰਗ 12,710 ਸਪੈਸ਼ਲ ਕਾਡਰ ਅਧਿਆਪਕਾਂ ‘ਤੇ ਪੂਰਾ ‘ਪੇ-ਸਕੇਲ’ (Pay Scale) ਲਾਗੂ ਕਰਵਾਉਣ ਲਈ ਇਹ ਸੰਘਰਸ਼ ਵਿੱਢਿਆ ਗਿਆ ਹੈ।

ਆਗੂਆਂ ਅਨੁਸਾਰ, 28 ਜੁਲਾਈ 2023 ਨੂੰ ਨਿਯੁਕਤੀ ਪੱਤਰ ਦੇਣ ਸਮੇਂ ਸਰਕਾਰ ਨੇ ਇੱਕ ਸਾਲ ਵਿੱਚ ਸਾਰੇ ਲਾਭ ਦੇਣ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਹੋਇਆ।

ਅਧਿਆਪਕਾਂ ਵਿੱਚ ਭਾਰੀ ਰੋਸ ਹੈ ਕਿ ਸਿੱਖਿਆ ਮੰਤਰੀ ਵੱਲੋਂ ਮੀਟਿੰਗ ਦਾ ਸਮਾਂ ਦੇ ਕੇ ਐਨ ਮੌਕੇ ‘ਤੇ ਮੀਟਿੰਗ ਰੱਦ ਕਰ ਦਿੱਤੀ ਜਾਂਦੀ ਹੈ। ਅਧਿਆਪਕ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਦੇ ਨਾਲ ਕਈ ਵਾਅਦੇ ਕੀਤੇ ਸਨ, ਜਿਨ੍ਹਾਂ ਨੂੰ ਹੁਣ ਤੱਕ ਵੀ ਪੂਰਾ ਨਹੀਂ ਕੀਤਾ ਗਿਆ।

 

Join WhatsApp

Join Now

Leave a Comment