Join WhatsApp

Join Now

Punjab News: ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਅਤੇ ਮੁਲਾਜ਼ਮ ਕੱਲ੍ਹ ਨੂੰ ਜਾਣਗੇ ਸਮੂਹਿਕ ਛੁੱਟੀ ‘ਤੇ…!

On: October 20, 2026 9:59 AM

 

ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਅਤੇ ਮੁਲਾਜ਼ਮ ਕੱਲ੍ਹ 21 ਅਕਤੂਬਰ ਨੂੰ ਜਾਣਗੇ ਸਮੂਹਿਕ ਛੁੱਟੀ ‘ਤੇ…!

21 ਅਕਤੂਬਰ ਨੂੰ ਸਮੂਹਿਕ ਛੁੱਟੀ ‘ਤੇ ਜਾਵੇਗਾ ਸਮੂਹ ਅਧਿਆਪਕ/ ਮੁਲਾਜ਼ਮ ਵਰਗ- ਪੰਨੂ , ਲਾਹੌਰੀਆ

Punjab News

ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਦੱਸਿਆ ਸਾਂਝਾ ਮੁਲਾਜਮ ਤੇ ਪੈਨਸ਼ਨਰ ਫਰੰਟ ਦੇ 21 ਅਕਤੂਬਰ ਮਹਾਂਬੰਦ ਦੇ ਸੱਦੇ ਨੂੰ ਸਮੂਹ ਮੁਲਾਜ਼ਮ ਸਫਲ ਬਣਾਉਣਗੇ l ਇਸ ਸੰਘਰਸ਼ ਵਿੱਚ ਵੀ ਐਲੀਮੈਂਟਰੀ ਅਧਿਆਪਕ ਵੱਡੀ ਸ਼ਮੂਲੀਅਤ ਕਰਨਗੇ। ਪੰਜਾਬ ਭਰ ਦੇ ਐਲੀਮੈਂਟਰੀ ਅਧਿਆਪਕ/ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ 21 ਅਕਤੂਬਰ ਨੂੰ ਮਹਾਬੰਦ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ। ਮੁਲਾਜ਼ਮਾਂ ਦੀਆਂ ਸਮੂਹ ਮੰਗਾਂ ਤੇ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ 21 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਤੇ ਰੋਸ ਪ੍ਰਦਰਸ਼ਨ ਵਿੱਚ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ (ਰਜਿ.) ਵੱਲੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ।

ਇਸ ਸਬੰਧੀ ਈਟੀਯੂ ਪੰਜਾਬ (ਰਜਿ:) ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ , ਦਲਜੀਤ ਸਿੰਘ ਲਹੌਰੀਆ,ਹਰਜਿੰਦਰ ਹਾਂਡਾ,ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਸੋਹਣ ਸਿੰਘ ਮੋਗਾ, ਮਨਜੀਤ ਸਿੰਘ ਕਠਾਣਾਂ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਰਵੀ ਵਾਹੀ,ਮਲਕੀਤ ਸਿੰਘ ਕਾਹਨੂੰਵਾਨ,ਦਿਲਬਾਗ ਸਿੰਘ ਬੌਡੇ,ਪ੍ਰਭਜੋਤ ਸਿੰਘ ਦੁਲਾਨੰਗਲ,ਜਗਨੰਦਨ ਸਿੰਘ ਫਾਜਿਲਕਾ,ਮਨੋਜ ਘਈ,ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ ਤੇ ਹੋਰ ਆਗੂਆ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲੇ ਬੇਹੱਦ ਅਹਿਮ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ l ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਵੱਲੋਂ 21 ਅਕਤੂਬਰ ਨੂੰ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝਾ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਦੇ ਸੱਦੇ ’ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਅਹਿਮ ਮੰਗਾਂ ਨੂੰ ਲੈ ਕੇ ਪੰਜਾਬ ਮਹਾਬੰਦ ਦੋਰਾਨ ਭਰ ਦੇ ਜ਼ਿਲ੍ਹਾਂ ਹੈੱਡ ਕੁਆਰਟਰਾਂ ’ਤੇ ਹੋ ਰਹੇ ਰੋਸ ਪ੍ਰਦਰਸ਼ਨਾਂ ਚ ਐਲੀਮੈਂਟਰੀ ਅਧਿਆਪਕ ਸਮੂਹਿਕ ਛੁੱਟੀ ਲੈ ਕੇ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਸਭ ਜਿਲਿਆਂ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।

ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕੀਤੀ ਜਾਵੇ, 18 ਫ਼ੀਸਦੀ ਡੀ.ਏ. ਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ, ਪੇ ਕਮਿਸ਼ਨ ਦੀਆਂ ਤਰੁੱਟੀਆਂ ਦੂਰ ਕੀਤੀਆਂ ਜਾਣ, 2.59 ਗੁਣਾਂਕ ਲਾਗੂ ਕੀਤਾ ਜਾਵੇ, ਕੱਟੇ ਗਏ ਪੇਂਡੂ ਭੱਤੇ ਬਾਰਡਰ ਭੱਤੇ ਸਮੇਤ ਸਭ ਭੱਤੇ ਪੰਜਾਬ ਸਕੇਲ ਲਾਗੁ ਕੀਤੇ ਜਾਣ , ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ ਏ ਸੀ ਪੀ ਲਾਗੂ ਕੀਤੀ ਜਾਵੇ ਅਤੇ ਕੈਸ਼ ਲੈੱਸ ਸਿਹਤ ਬੀਮਾ ਕਾਰਡ ਜਾਰੀ ਕੀਤੇ ਜਾਣ ਤੋਂ ਇਲਾਵਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਬਾਕੀ ਸਾਰੀਆਂ ਵਿੱਤੀ ਮੰਗਾਂ ਦਾ ਵੀ ਤੁਰੰਤ ਹੱਲ ਕੀਤਾ ਜਾਵੇ l

 

More

ਵੱਡੀ ਖ਼ਬਰ: CM ਮਾਨ ਦੇ OSD ਰਾਜਬੀਰ ਘੁੰਮਣ ਦੀਆਂ ਵਧੀਆਂ ਮੁਸ਼ਕਲਾਂ; 22 ਅਕਤੂਬਰ ਨੂੰ ਫੇਰ ਕੀਤਾ ਤਲਬ

ਸਿੱਖਿਆ ਵਿਭਾਗ ਵੱਲੋਂ 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦਾ ਮਾਮਲਾ! ”ਇਨਸਾਫ ਲਈ ਹਰਜੋਤ ਬੈਂਸ ਦੇ ਪਿੰਡ ਪੱਕਾ ਮੋਰਚਾ ਸ਼ੁਰੂ”

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ 3704 ਮਾਸਟਰ ਕੇਡਰ ਅਤੇ ਕੰਪਿਊਟਰ ਅਧਿਆਪਕਾਂ ਨਾਲ ਅਹਿਮ ਮੀਟਿੰਗ, ਜਾਣੋ ਕੀ ਮਿਲਿਆ ਭਰੋਸਾ

Big Breaking: ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਪਤਨੀ ਨੇ ਕੀਤਾ ਚੋਣ ਲੜਨ ਦਾ ਐਲਾਨ!

ਵੱਡੀ ਖ਼ਬਰ: ਭਗਵੰਤ ਮਾਨ ਸਰਕਾਰ ਵੱਲੋਂ ਪਰਵਿੰਦਰ ਝੋਟਾ ਕਤਲਕਾਂਡ ਦੀ ਜਾਂਚ CBI ਦੇ ਹਵਾਲੇ! ਮੁੱਖ ਮੰਤਰੀ ਨੇ ਖੁਦ ਕੀਤਾ ਐਲਾਨ

BREAKING: ਅਮਿਤ ਸ਼ਾਹ ਦੇ ਪੰਜਾਬ ਦੌਰੇ ਤੋਂ ਪਹਿਲਾਂ DC ਦੇ ਗੰਨਮੈਨ ਨੇ ਪਰਿਵਾਰ ‘ਤੇ ਚਲਾਈਆਂ ਗੋਲੀਆਂ; ਪੁਲਿਸ ਮੁਲਾਜ਼ਮ ਅਤੇ ਪੁੱਤ ਦੀ ਮੌਤ- ਪਤਨੀ ਸਮੇਤ ਦੋ ਗੰਭੀਰ ਜ਼ਖ਼ਮੀ

Leave a Comment