ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਸੰਘਰਸ਼ੀ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ, ਪੜ੍ਹੋ ਪੱਤਰ
ਸਰਕਾਰ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵਿਰੁੱਧ ਲਿਆ ਸਖ਼ਤ ਫ਼ੈਸਲਾ: ਡਿਊਟੀ ਤੋਂ ਬਿਨਾਂ ਛੁੱਟੀ ਗ਼ੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਮੰਗੀ ਗਈ ਸੂਚੀ
ਪੰਜਾਬ ਨੈੱਟਵਰਕ, ਚੰਡੀਗੜ੍ਹ
ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਪ੍ਰਤੀ ਲਾਪਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਵਿਰੁੱਧ ਸਖ਼ਤ ਰੁਖ ਅਖ਼ਤਿਆਰ ਕਰ ਲਿਆ ਹੈ। ਜਨਰਲ ਪ੍ਰਸ਼ਾਸਨ ਵਿਭਾਗ (ਸਥਾਪਨਾ-5 ਸ਼ਾਖਾ) ਵੱਲੋਂ ਇੱਕ ਸਖ਼ਤੀ ਭਰਿਆ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ।
ਪੱਤਰ ਵਿੱਚ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਗਿਆ ਹੈ ਕਿ ਕਈ ਸਰਕਾਰੀ ਮੁਲਾਜ਼ਮ ਬਿਨਾਂ ਕਿਸੇ ਸਮਰੱਥ ਅਧਿਕਾਰੀ ਤੋਂ ਪਹਿਲਾਂ ਪ੍ਰਵਾਨਗੀ ਲਏ 21 ਅਕਤੂਬਰ 2026 ਨੂੰ ਆਪਣੀ ਡਿਊਟੀ ਤੋਂ ਬਿਨਾਂ ਛੁੱਟੀ ਗ਼ੈਰ-ਹਾਜ਼ਰ ਰਹੇ ਹਨ।
ਸਰਕਾਰ ਵੱਲੋਂ ਸੂਬੇ ਦੇ ਸਾਰੇ ਪ੍ਰਸ਼ਾਸਕੀ ਸਕੱਤਰਾਂ, ਵਿਭਾਗਾਂ ਦੇ ਮੁਖੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ ਅਧੀਨ ਕੰਮ ਕਰਦੇ ਅਜਿਹੇ ਸਾਰੇ ਗ਼ੈਰ-ਹਾਜ਼ਰ ਮੁਲਾਜ਼ਮਾਂ ਦੀ ਸੂਚੀ ਤਿਆਰ ਕਰਨ। ਇਹ ਸੂਚੀ ਤੁਰੰਤ ਜਨਰਲ ਪ੍ਰਸ਼ਾਸਨ ਵਿਭਾਗ (ਸਥਾਪਨਾ-5 ਸ਼ਾਖਾ) ਦੀ ਈਮੇਲ ਆਈਡੀ (gadestt5@gmail.com) ‘ਤੇ ਭੇਜਣ ਲਈ ਕਿਹਾ ਗਿਆ ਹੈ।

ਇਹ ਹੁਕਮ ਪੰਜਾਬ ਸਰਕਾਰ ਦੇ ਅੰਡਰ ਸੈਕਟਰੀ ਦੇ ਦਸਤਖ਼ਤਾਂ ਹੇਠਾਂ ਜਾਰੀ ਕੀਤੇ ਗਏ ਹਨ। ਜਿਸ ਤੋਂ ਸਾਫ਼ ਹੈ ਕਿ ਸਰਕਾਰ ਦਫ਼ਤਰਾਂ ਵਿੱਚ ਅਨੁਸ਼ਾਸਨ ਬਣਾਏ ਰੱਖਣ ਲਈ ਪੂਰੀ ਤਰ੍ਹਾਂ ਸਖ਼ਤ ਹੈ ਅਤੇ ਗ਼ੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ‘ਤੇ ਜਲਦੀ ਹੀ ਵਿਭਾਗੀ ਕਾਰਵਾਈ ਦੇਖਣ ਨੂੰ ਮਿਲ ਸਕਦੀ ਹੈ।
















